29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਠੇਕਾ ਮੁਲਾਜ਼ਮਾਂ ਵਲੋਂ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਅੱਜ <br/>

Ad Position 21
No active advertisement
ਬਠਿੰਡਾ ਵਿਖੇ ਥਰਮਲ ਗੇਟ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਇਕ ਆਗੂ | ਤਸਵੀਰ: ਲਵਲੀ<br/> 15-06-2026

ਬਠਿੰਡਾ, 14 ਜੂਨ (ਸੱਤਪਾਲ ਸਿੰਘ ਸਿਵੀਆਂ)- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨੇ ਪਰਿਵਾਰ ਅਤੇ ਬੱਚਿਆਂ ਸਮੇਤ ਅੱਜ ਖੰਨਾ ਵਿਖੇ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਤਾਲਮੇਲ ਕਮੇਟੀ ਸੂਬਾ ਆਗੂ ਗੁਰਵਿੰਦਰ ਪੰਨੂ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ 'ਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ¢ ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ ਮੀਟਿੰਗ ਕਰਕੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਵਿਭਾਗ ਵਿਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਮੈਨੇਜਮੈਂਟ ਫ਼ੈਸਲੇ ਤੋਂ ਭੱਜ ਰਹੀ ਹੈ¢ ਇਸ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵਲੋਂ 9 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ, ਪਰ ਹੁਣ 15 ਜੂਨ ਨੂੰ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਮਹਿੰਦਰਪਾਲ ਟੈਕਨੀਕਲ ਸਰਵਿਸਜ ਯੂਨੀਅਨ ਭੰਗਲ, ਅਮਰਜੀਤ ਸਿੰਘ ਹਨੀ, ਵੇਰਕਾ ਮਿਲਕ ਪਲਾਂਟ ਤੋਂ ਬਲਜਿੰਦਰ ਸਿੰਘ, ਰਤਨ ਲਾਲ, ਅਨਿਲ ਕੁਮਾਰ, ਸੰਦੀਪ ਕੁਮਾਰ, ਰਾਮਵਰਨ, ਕਿਰਪਾਲ ਸਿੰਘ ਮੱਲ੍ਹੀ, ਸਾਹਿਲ ਬਾਂਸਲ, ਮਹਿੰਦਰ ਕੁਮਾਰ, ਕਰਮਜੀਤ ਸਿੰਘ, ਦਰਵੇਸ ਸਿੰਘ ਆਦਿ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੀ ਸਹਾਇਕ ਡਾਇਰੈਕਟਰ ਵਲੋਂ ਜੇ. ਈ. ਈ./ ਨੀਟ ਬੂਟ ਸਮਰ ਕੈਂਪ ਦਾ ਨਿਰੀਖਣ ਅਗਲੀ ਖ਼ਬਰ ਗਗਨ ਸਿੱਧੂ ਸਾਥੀਆਂ ਸਮੇਤ ਅਕਾਲੀ ਦਲ (ਵਾਰਿਸ ਪੰਜਾਬ ਦੇ) 'ਚ ਸ਼ਾਮਿਲ <br/>
Ad Position 24