29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

4 ਜੁਲਾਈ ਦੇ ਚੰਡੀਗੜ੍ਹ ਮੁਜ਼ਾਹਰੇ ਸੰਬੰਧੀ ਭਾਕਿਯੂ (ਉਗਰਾਹਾਂ) ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 15-06-2026
ਤਲਵੰਡੀ ਸਾਬੋ, 14 ਜੂਨ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਦੀ ਮੀਟਿੰਗ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸੰਬੋਧਨ ਦੌਰਾਨ ਸ਼ਿੰਗਾਰਾ ਸਿੰਘ ਮਾਨ ਅਤੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਦੋ ਕਿਸਾਨ ਜਥੇਬੰਦੀਆਂ ਭਾਕਿਯੁੂ ਏਕਤਾ ਉਗਰਾਹਾਂ ਅਤੇ ਭਾਕਿਯੂ ਏਕਤਾ ਡਕੌਂਦਾ (ਧਨੇਰ) ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਰੋਸ ਧਰਨਾ ਅਤੇ ਮੁਜ਼ਾਹਰਾ ਕਰਕੇ ਮੰਗ ਕੀਤੀ ਜਾਵੇਗੀ ਕਿ ਖਾਦਾਂ ਦੇ ਮਾਮਲੇ 'ਚ ਵਿਦੇਸ਼ੀ ਮੁਲਕਾਂ 'ਤੇ ਬਣੀ ਹੋਈ ਨਿਰਭਰਤਾ ਕਾਰਨ ਖਾਦਾਂ ਦੀ ਪੈਦਾ ਹੋਈ ਭਾਰੀ ਤੋਟ ਕਾਰਨ ਫ਼ਸਲਾਂ ਦੇ ਉਤਪਾਦਨ 'ਤੇ ਅਸਰ ਪੈਣ ਦਾ ਖ਼ਤਰਾ ਮੰਡਰਾ ਰਿਹੈ | ਅਮਰੀਕਾ-ਈਰਾਨ ਜੰਗ ਦੀ ਆੜ ਚ ਲੋਕਾਂ ਤੇ ਬੋਝ ਪਾਉਣਾ ਬੰਦ ਕੀਤਾ ਜਾਵੇ,ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ,ਅਮਰੀਕਾ ਇਰਾਨ ਜੰਗ ਦੀ ਆੜ ਵਿਚ ਮਹਿੰਗਾਈ ਵਧਾਉਣ ਦੇ ਕਦਮ ਰੋਕੇ ਜਾਣ ਅਤੇ ਜੰਗ ਨਾਲ ਸਪਲਾਈ 'ਚ ਆਈਆਂ ਸਮੱਸਿਆਵਾਂ ਦਾ ਭਾਰ ਲੋਕਾਂ ਦੀ ਥਾਂ ਵੱਡੇ ਕਾਰੋਬਾਰੀਆਂ ਤੇ ਕੰਪਨੀਆਂ ਸਿਰ ਪਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਕੋਆਪ੍ਰੇਟਿਵ ਅਦਾਰਿਆਂ 'ਚ ਹੱਦ ਕਰਜ਼ੇ ਵਧਾਉਣ ਦਾ ਫੈਸਲਾ ਕੀਤਾ ਸੀ ਪੰਜਾਬ ਸਰਕਾਰ ਵਲੋਂ ਵਾਪਸ ਲੈ ਲਿਆ ਗਿਐ ਪ੍ਰੰਤੂ ਵਧੇ ਹੋਏ ਹੱਦ ਕਰਦਿਆਂ ਦਾ ਐਲਾਨ ਤੁਰੰਤ ਕੀਤਾ ਜਾਵੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਰਾਜਾਂ ਦੀ ਸਥਾਈ ਮੈਂਬਰੀ ਖ਼ਤਮ ਕਰਨ ਦਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਹੋਵੇ | ਆਗੂਆਂ ਮੁਤਾਬਿਕ ਚੰਡੀਗੜ੍ਹ ਮੁਜ਼ਾਹਰੇ ਦੀ ਤਿਆਰੀ ਸਬੰਧੀ ਬਲਾਕ ਦੇ ਪਿੰਡਾਂ ਚ ਮੀਟਿੰਗਾਂ/ਰੈਲੀਆਂ ਕਰਵਾਈਆਂ ਜਾਣਗੀਆਂ ਅਤੇ 17 ਜੂਨ ਨੂੰ ਔਰਤਾਂ ਦੀ ਜ਼ਿਲੇ੍ਹ ਦੀ ਮੀਟਿੰਗ ਵੀ ਹੋਵੇਗੀ | ਮੀਟਿੰਗ 'ਚ ਬਲਾਕ ਆਗੂ ਕੁਲਵਿੰਦਰ ਸਿੰਘ ਗਿਆਨਾ, ਕਾਲਾ ਚੱਠੇਵਾਲਾ, ਰਣਜੋਧ ਸਿੰਘ ਮਾਹੀਨੰਗਲ ਤੇ ਕਲੱਤਰ ਕਲਾਲਵਾਲਾ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਚਨਾਰਥਲ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਮੌੜ ਦੇ ਯੂਥ ਵਿੰਗ ਦੇ ਪ੍ਰਧਾਨ ਥਾਪੇ ਅਗਲੀ ਖ਼ਬਰ ਚੋਰਾਂ ਸਮੇਤ ਇਕ ਕਬਾੜੀਏ ਵਿਰੁੱਧ ਮਾਮਲਾ ਦਰਜ
Ad Position 24