29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੱਤ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਸੰਪੂਰਨਤਾ <br/>

Ad Position 21
No active advertisement
ਅਜੀਤ ਡੈਸਕ 15-06-2026
ਬਠਿੰਡਾ, 14 ਜੂਨ (ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਰਜਿ: ਵਲੋਂ ਜੂਨ ਮਹੀਨੇ ਗਰਮੀ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਸਿੱਖ ਕੌਮ ਗੌਰਵਮਈ ਇਤਿਹਾਸ ਅਤੇ ਗੁਰਮਤਿ ਗਿਆਨ ਦੀ ਸੋਝੀ ਪ੍ਰਦਾਨ ਕਰਵਾਉਣ ਸਬੰਧੀ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ 8 ਜੂਨ ਤੋਂ 14 ਜੂਨ ਤੱਕ ਸਵੇਰੇ 8 ਵਜੇ ਤੋਂ 12 ਵਜੇ ਤੱਕ ਅਤੇ ਆਸ ਪਾਸ ਦੇ 10 ਪਿੰਡਾਂ ਵਿਚ ਸ਼ਾਮ 4 ਵਜੇ ਤੋਂ 6 ਵਜੇ ਤੱਕ ਲਗਾਏ ਗਏ | ਇਨ੍ਹਾਂ ਕੈਂਪਾਂ ਬਾਰੇ ਸੁਸਾਇਟੀ ਦੇ ਮੁੱਖ ਪ੍ਰਬੰਧਕਾਂ ਨੇ ਦੱਸਿਆਂ ਕਿ ਇਨ੍ਹਾਂ ਗੁਰਮਤਿ ਸਿਖਲਾਈ ਕੈਂਪ ਦੌਰਾਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪਿੰ੍ਰਸੀਪਲ, ਪ੍ਰੋਫੈਸਰ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਗੁਰਮਤਿ ਗਿਆਨ ਦੀ ਸਿਖਲਾਈ ਦਿੱਤੀ ਗਈ | ਕੈਂਪ ਵਿਚ ਪਿੰ੍ਰਸੀਪਲ ਨਛੱਤਰ ਸਿੰਘ ਭਾਂਬੜੀ, ਪਿੰਡਾਂ ਦੇ ਕੈਂਪ ਇੰਚਾਰਜ ਭਾਈ ਚਰਨਜੀਤ ਸਿੰਘ, ਭਾਈ ਰਵਿੰਦਰ ਸਿੰਘ ਵਾਂ, ਭਾਈ ਹਰਜਿੰਦਰ ਸਿੰਘ, ਭਾਈ ਅਮਨਦੀਪ ਸਿੰਘ ਆਦਿ ਨੇ ਗੁਰਮਤਿ ਗਿਆਨ ਸਿਖਲਾਈ ਕੈਂਪ 'ਚ ਬੱਚਿਆਂ ਨੂੰ ਸਿੱਖ ਸਿਧਾਂਤ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਗਿਆ | ਕੈਂਪ ਦੇ ਅਖੀਰਲੇ ਦਿਨ ਬੱਚਿਆਂ ਨੇ ਕਵਿਤਾਵਾਂ, ਸਬਦ ਗਾਇਣ, ਅਰਦਾਸ ਅਤੇ ਹੁਕਮਨਾਮਾ ਲਿਆ | ਬੱਚਿਆਂ ਦੇ 4 ਗਰੁੱਪਾਂ ਵਿਚੋਂ ਪਹਿਲੇ, ਦੂਜੇ, ਤੀਜੇ ਸਥਾਨ 'ਤੇ ਵਿਸ਼ੇਸ਼ ਗਰੁੱਪ ਵਾਲਿਆਂ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਬੰਧਕ ਮੈਂਬਰਾਂ ਵਲੋਂ ਮੈਡਲ, ਸੀਲਡਾਂ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ | ਇਸ ਮੌਕੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ, ਡਾ: ਗੁਰਿੰਦਰ ਸਿੰਘ ਨਾਗਪਾਲ, ਡਾ: ਗੁਰਸੇਵਕ ਸਿੰਘ, ਗੁਰਦਰਸ਼ਨ ਸਿੰਘ, ਅਮਰਜੀਤ ਸਿੰਘ, ਮਹਾਂਬੀਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਚਰਨ ਸਿੰਘ, ਰਾਕੇਸ਼ ਸਿੰਘ, ਲਖਵਿੰਦਰ ਸਿੰਘ, ਹਰਦੀਪਕ ਸਿੰਘ, ਸ਼ਰਨਜੀਤ ਸਿੰਘ, ਗੁਰਮੀਤ ਸਿੰਘ, ਮੈਡਮ ਮਨਿੰਦਰ ਕੌਰ, ਮੈਡਮ ਬਲਜੀਤ ਕੌਰ, ਕੁਲਦੀਪ ਸਿੰਘ ਆਤਮਾ ਸਿੰਘ ਚਹਿਲ, ਪਿ੍ੰਸੀਪਲ ਜਗਤਾਰ ਸਿੰਘ, ਅਵਤਾਰ ਸਿੰਘ ਆਦਿ ਨੇ ਬੱਚਿਆਂ ਅਸ਼ੀਰਵਾਦ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਖ਼ੂਨਦਾਨ ਦਿਵਸ ਮੌਕੇ 71 ਯੂਨਿਟ ਖੂਨ ਇਕੱਤਰ <br/> ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਦੀ ਕੁਰਸੀ ਨੂੰ ਲੈ ਕੇ ਲੋਕ ਭੰਬਲਭੂਸੇ 'ਚ ਪਏ
Ad Position 24