ਮਹਿਮਾ ਸਰਜਾ, 14 ਜੂਨ (ਬਲਦੇਵ ਸੰਧੂ)- ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਭਖਦੇ ਮਸਲਿਆਂ ਨੂੰ ਲੈ ਕੇ ਸਰਕਾਰਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੇ ਮੰਤਵ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਅਤੇ ਏਕਤਾ-ਡਕੌਂਦਾ (ਧਨੇਰ) ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ¢ ਇਸ ਸਬੰਧੀ ਬਲਾਕ ਬਠਿੰਡਾ ਦੀ ਅਹਿਮ ਮੀਟਿੰਗ ਪਿੰਡ ਦਿਉਣ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਦÏਰਾਨ ਬਲਾਕ ਪ੍ਰਧਾਨ ਅਮਰੀਕ ਸਿੰਘ ਸਿਵੀਆਂ, ਜਨਰਲ ਸਕੱਤਰ ਗੁਰਪਾਲ ਸਿੰਘ ਦਿਉਣ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਖ਼ਜ਼ਾਨਚੀ ਅਮਰਜੀਤ ਸਿੰਘ ਅਤੇ ਦਰਸ਼ਨ ਸਿੰਘ ਜੰਡਾਂਵਾਲਾ ਸਮੇਤ ਕਈ ਆਗੂ ਹਾਜ਼ਰ ਸਨ¢ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 4 ਜੁਲਾਈ ਦੇ ਚੰਡੀਗੜ੍ਹ ਇਕੱਠ ਨੂੰ ਸਫਲ ਬਣਾਉਣ ਲਈ 17 ਜੂਨ ਨੂੰ ਭੁੱਚੋ ਖ਼ੁਰਦ ਵਿਖੇ ਅÏਰਤਾਂ ਦਾ ਜ਼ਿਲ੍ਹਾ ਪੱਧਰੀ ਇਕੱਠ ਕਰਵਾਇਆ ਜਾਵੇਗਾ ਅਤੇ ਇਸ ਮੁਹਿੰਮ ਨੂੰ ਪਿੰਡ-ਪਿੰਡ ਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਦੋਵੇਂ ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ ਕਰਕੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ¢ ਇਸ ਮੌਕੇ ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫ਼ਸਲ ਨੂੰ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਅਜੇ ਤੱਕ ਨਹੀਂ ਮਿਲਿਆ, ਜਦਕਿ ਹਾਲੀਆ ਗੜੇਮਾਰੀ ਕਾਰਨ ਮੱਕੀ ਦੀ ਫ਼ਸਲ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ ¢ ਉਨ੍ਹਾਂ ਸਰਕਾਰ ਤੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ¢ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ¢