29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮਹਿਲਾਵਾਂ ਲਈ ਅਸ਼ਮਿਤਾ ਖੇਲੋ ਇੰਡੀਆ ਵੁਮੈਨ ਲੀਗ ਤੇ ਸਾਈਕਲ ਰੈਲੀ <br/>

Ad Position 21
No active advertisement
ਬਠਿੰਡਾ ਵਿਚ ਆਯੋਜਿਤ ਸਾਈਕਲ ਰੈਲੀ 'ਚ ਹਿੱਸਾ ਲੈਂਦੇ ਖਿਡਾਰੀ | ਤਸਵੀਰ: ਲਵਲੀ <br/> 15-06-2026
ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- 'ਵਿਸ਼ਵ ਸਾਈਕਲ ਦਿਵਸ' ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ, ਬਠਿੰਡਾ ਵਿਖੇ 'ਅਸ਼ਮਿਤਾ ਖੇਲੋ ਇੰਡੀਆ ਵੁਮੈਨ ਲੀਗ' ਅਤੇ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ¢ ਸਮਾਗਮ ਦੀ ਅਗਵਾਈ ਐਸੋਸੀਏਸ਼ਨ ਦੇ ਸੀਨੀਅਰ ਆਗੂ ਬਖਸ਼ੀਸ਼ ਸਿੰਘ ਨੇ ਕੀਤੀ¢ ਸਮਾਗਮ ਦਾ ਉਦੇਸ਼ ਔਰਤਾਂ ਨੂੰ ਸਾਈਕਲਿੰਗ ਨਾਲ ਜੋੜਨਾ, ਖੇਡਾਂ ਪ੍ਰਤੀ ਉਤਸ਼ਾਹ ਵਧਾਉਣਾ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ¢ ਰੈਲੀ ਵਿਚ ਨੌਜਵਾਨਾਂ, ਔਰਤਾਂ ਅਤੇ ਖੇਡ ਪ੍ਰੇਮੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਸਾਈਕਲਿੰਗ ਮੁਕਾਬਲਿਆਂ ਦੇ ਸਬ ਜੂਨੀਅਰ ਵਰਗ ਵਿਚ ਸਿਮਰਤ ਕੌਰ ਪਹਿਲੇ, ਸੁਖਮਨਜੋਤ ਕੌਰ ਦੂਜੇ ਅਤੇ ਅਸ਼ਮੀਤ ਕੌਰ ਤੀਜੇ ਸਥਾਨ 'ਤੇ ਰਹੀ¢ ਜੂਨੀਅਰ ਵਰਗ ਵਿਚ ਰੀਆ ਵਰਮਾ ਨੇ ਪਹਿਲਾ, ਜਸ਼ਨਦੀਪ ਕੌਰ ਨੇ ਦੂਜਾ ਅਤੇ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ¢ ਅਲੀਟ ਵਰਗ ਵਿਚ ਸੋਨੀਆ ਗਰਗ ਨੇ ਪਹਿਲਾ, ਕਾਜਲ ਗੋਇਲ ਨੇ ਦੂਜਾ ਅਤੇ ਸਰਬਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਇਸ ਮੌਕੇ ਬਖਸ਼ੀਸ਼ ਸਿੰਘ ਨੇ ਕਿਹਾ ਕਿ ਅਸ਼ਮਿਤਾ ਖੇਲੋ ਇੰਡੀਆ ਵੁਮੈਨ ਲੀਗ ਮਹਿਲਾਵਾਂ ਲਈ ਇਕ ਵਧੀਆ ਮੰਚ ਸਾਬਤ ਹੋ ਰਹੀ ਹੈ, ਜਿਸ ਰਾਹੀਂ ਉਹ ਆਪਣੀ ਖੇਡ ਪ੍ਰਤਿਭਾ ਨਿਖਾਰ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਸਮਾਗਮ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ, ਪ੍ਰੀਤ ਬਰਾੜ ਅਤੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਬਠਿੰਡਾ ਦੇ ਅਹੁਦੇਦਾਰ, ਕੋਚ, ਖਿਡਾਰੀ ਅਤੇ ਖੇਡ ਪ੍ਰੇਮੀ ਮੌਜੂਦ ਰਹੇ¢ ਅੰਤ ਵਿਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ¢


Ad Position 22
No active advertisement
ਪਿਛਲੀ ਖ਼ਬਰ ਗੁਦਾਮ 'ਚੋਂ ਟੂਟੀਆਂ ਅਤੇ ਹੋਰ ਸਾਮਾਨ ਚੋਰੀ ਕਰਦਾ ਇਕ ਨੌਜਵਾਨ ਕਾਬੂ ਅਗਲੀ ਖ਼ਬਰ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਵੱਡੇ ਇਕੱਠ ਸੰਬੰਧੀ 'ਉਗਰਾਹਾਂ' ਵਲੋਂ ਮੀਟਿੰਗ
Ad Position 24