28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਜ਼ਿਲ੍ਹਾ ਪ੍ਰੀਸ਼ਦ ਦਫਤਰ ਬਾਹਰ ਮੋਰਚਾ ਲਗਾਉਣ ਆਏ ਜਥੇਬੰਦੀ ਆਗੂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

Ad Position 21
No active advertisement
ਅਜੀਤ ਡੈਸਕ 15-06-2026
ਬਠਿੰਡਾ, 14 ਜੂਨ (ਪੱਤਰ ਪ੍ਰੇਰਕ)- ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਦਫਤਰ ਦੇ ਬਾਹਰ ਆਪਣੀ ਹੱਕੀ ਮੰਗਾਂ ਲਈ ਪੱਕਾ ਮੋਰਚਾ ਲਗਾਉਣ ਪੁੱਜੇ ਦੇਸ਼ ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ ਪੰਜਾਬ ਦੇ ਕਰੀਬ ਅੱਧੀ ਦਰਜਨ ਪ੍ਰਮੱੁਖ ਕਾਰਕੁੰਨਾਂ ਨੂੰ ਪੁਲਿਸ ਨੇ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਥਿਤ ਤੌਰ 'ਤੇ ਹਿਰਾਸਤ ਵਿਚ ਲੈ ਲਿਆ ਗਿਆ | ਇਸ ਕਾਰਵਾਈ ਤੋਂ ਬਾਅਦ ਜਥੇਬੰਦੀ ਦੇ ਮੈਂਬਰਾਂ ਅਤੇ ਵਿਦਿਆਰਥੀ ਵਰਗ ਵਿਚ ਭਾਰੀ ਰੋਸ ਫੈਲ ਗਿਆ | ਸੰਗਠਨ ਨੇ ਪ੍ਰਸ਼ਾਸਨ ਦੀ ਇਸ ਜੋਰ ਜ਼ਬਰਦਸਤੀ ਨੂੰ ਨਾਗਰਿਕਾਂ ਦੇ ਸੰਵਿਧਾਨ ਅਤੇ ਲੋਕਤੰਤਰੀ ਹੱਕਾਂ ਦਾ ਘਾਣ ਕਰਾਰ ਦਿੱਤਾ ਹੈ | ਇਸ ਮੌਕੇ ਸੂਬਾ ਕਮੇਟੀ ਆਗੂ ਰਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀਆਂ ਹੱਕਾਂ ਮੰਗਾਂ ਲਈ ਜ਼ਿਲ੍ਹਾ ਪ੍ਰੀਸ਼ਦ ਵਿਚ ਸ਼ਾਂਤਮਈ ਧਰਨਾ ਲਗਾਉਣ ਆਏ ਸਨ | ਪਰ ਪੁਲਿਸ ਨੇ ਮਹਿਲਾ ਪੁਲਿਸ ਕਰਮਚਾਰੀਆਂ ਤੋਂ ਬਿਨ੍ਹਾਂ ਕਈ ਔਰਤਾਂ ਨੂੰ ਆਪਣੀ ਹਿਰਾਸਤ ਵਿਚ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਿਸ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਜ: ਰਜਿੰਦਰ ਸਿੰਘ ਮੌੜ ਅਤੇ ਆਗੂ ਰਾਮ ਸਿੰਘ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ | ਸੰਗਠਨ ਦੇ ਆਗੂਆਂ ਨੇ ਕਿਹਾ ਕਿ ਉਹ ਅਮਨ-ਅਮਾਨ ਨਾਲ ਆਪਣਾ ਧਰਨਾ ਦੇ ਰਹੇ ਸਨ | ਪਰ ਪੁਲਿਸ ਨੇ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ | ਦੂਜੇ ਪਾਸੇ ਪੁਲਿਸ ਵਲੋਂ ਇਸ ਮਾਮਲੇ ਦੀ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਅਤੇ ਨਾ ਹੀ ਹਿਰਾਸਤ ਵਿਚ ਲਏ ਗਏ ਵਿਅਕਤੀਆਂ ਬਾਰੇ ਕੋਈ ਪੁਸ਼ਟੀ ਕੀਤੀ ਗਈ ਹੈ | ਇਸ ਘਟਨਾ ਤੋਂ ਬਾਅਦ ਸੰਗਠਨ ਮੈਂਬਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਕੋਰ ਕਮੇਟੀ ਮੈਂਬਰ ਬਲਕਾਰ ਸਿੰਘ ਬਰਾੜ ਨੇ ਚੱੁਕੇ ਮਾਨ ਸਰਕਾਰ 'ਤੇ ਸਵਾਲ ਕਿਹਾ, ਪੰਜਾਬ ਦਾ ਕਰ ਦਿੱਤਾ '... ਅਗਲੀ ਖ਼ਬਰ ਗੁਦਾਮ 'ਚੋਂ ਟੂਟੀਆਂ ਅਤੇ ਹੋਰ ਸਾਮਾਨ ਚੋਰੀ ਕਰਦਾ ਇਕ ਨੌਜਵਾਨ ਕਾਬੂ
Ad Position 24