ਬਠਿੰਡਾ, 14 ਜੂਨ (ਅੰਮਿ੍੍ਰਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਬਲਕਾਰ ਸਿੰਘ ਬਰਾੜ ਨੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਸਵਾਲ ਚੁੱਕੇ ਹਨ¢ ਉਨ੍ਹਾਂ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਈ, ਏਮਜ਼ ਵਰਗੇ ਹਸਪਤਾਲ, ਯੂਨੀਵਰਸਿਟੀਆਂ, ਚਾਰ ਅਤੇ ਛੇ ਲਾਈਨ ਸੜਕਾਂ, ਨਵੇਂ ਹਵਾਈ ਅੱਡੇ, ਹਰ ਵਰਗ ਨੂੰ ਬੁਨਿਆਦੀ ਸਹੂਲਤਾਂ, ਲੜਕੀ ਲਈ ਸਾਈਕਲ ਵਜ਼ੀਫ਼ੇ ਅਤੇ ਹੁਸ਼ਿਆਰ ਬੱਚਿਆਂ ਲਈ ਆਦਰਸ਼ ਸਕੂਲ ਵਰਗੀਆਂ ਯੋਜਨਾਵਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਉਲੀਕੀਆਂ, ਜਿਸ ਨੇ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਤੋਰਿਆ¢ ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਦੇ ਪੰਜ ਸਾਲ ਅਤੇ ਹੁਣ ਆਮ ਆਦਮੀ ਪਾਰਟੀ ਦੇ ਪੰਜ ਸਾਲ 'ਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਅਤੇ ਪੰਜਾਬ ਬਹੁਤ ਪਛੜ ਗਿਆ ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਹਰ ਪਾਸੇ ਕਤਲੋਗਾਰਦ ਹੋ ਰਹੀ ਹੈ, ਜੇਲ੍ਹਾਂ 'ਚੋਂ ਗੈਂਗਸਟਰਾਂ ਦੀਆਂ ਕਾਰਵਾਈਆਂ ਚੱਲ ਰਹੀਆਂ ਹਨ, ਪਰ ਹੈਰਾਨਗੀ ਦੀ ਗੱਲ ਹੈ ਕਿ ਕਿਤੇ ਵੀ ਸਰਕਾਰ ਨਾਮ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ ¢ ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ਵਿਚ ਪੰਜਾਬੀਆਂ ਨੂੰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਬਣਾਉਣ ਲਈ ਅੱਗੇ ਆਉਣ ਦੀ ਲੋੜ ਹੈ | ਪੰਜਾਬ ਜੋ ਖ਼ੁਸ਼ਹਾਲੀ ਦੀ ਰਾਹ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਤੁਰਿਆ, ਅੱਜ ਵਿਕਾਸ ਪੱਖੋਂ ਵੀ ਬਹੁਤ ਪੱਛੜ ਚੁੱਕਿਆ ਹੈ, ਨੌਜਵਾਨ ਬੇਰੁਜ਼ਗਾਰੀ ਵੱਲ ਵੱਧ ਰਹੇ ਹਨ, ਨਸ਼ਿਆਂ ਨਾਲ ਮਰ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਦੀ ਲੋੜ ਹੈ | ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇ ਅਤੇ ਪੰਜਾਬ ਮੁੜ ਤਰੱਕੀ ਦੀ ਰਾਹ 'ਤੇ ਵਧੇ ¢