28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੀ. ਐਮ.-ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਾਰਵਾਈ ਜਾਵੇ

Ad Position 21
No active advertisement
ਅਜੀਤ ਡੈਸਕ 15-06-2026
ਬਠਿੰਡਾ, 14 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕਰਵਾਈ ਗਈ ਹੈ ਤਾਂ ਉਹ ਕਿਸਾਨ ਵੀਰ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ 20 ਜੂਨ ਤੱਕ ਆਪਣੀ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਪ੍ਰਕਿਰਿਆ ਤੁਰੰਤ ਮੁਕੰਮਲ ਕਰਵਾਉਣ¢ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਹੇਠ ਲਾਭਪਾਤਰੀ ਕਿਸਾਨਾਂ ਲਈ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਲਾਜ਼ਮੀ ਕੀਤੀ ਗਈ ਹੈ, ਤਾਂ ਕਿ ਉਨ੍ਹਾਂ ਨੂੰ ਯੋਜਨਾ ਦੀ ਅਗਲੀ ਕਿਸ਼ਤ ਪ੍ਰਾਪਤ ਕਰਨ ਵਿਚ ਦਿੱਕਤ ਨਾ ਆਵੇ¢ ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ, ਸੁਵਿਧਾ ਕੇਂਦਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਕੇ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਵਾ ਦੇ ਹਨ¢ ਕਿਸਾਨ ਪੀ.ਐਮ.-ਕਿਸਾਨ ਪੋਰਟਲ 'ਤੇ ਵੀ ਆਪਣੀ ਸਥਿਤੀ ਦੀ ਜਾਂਚ ਕਰ ਸਕਦੇ ਹਨ¢ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਇਹ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕਰਵਾਈ ਜਾਵੇ ਤਾਂ ਜੋ ਯੋਜਨਾ ਦੀ ਅਗਲੀ ਕਿਸ਼ਤ ਸਮੇਂ ਸਿਰ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪ੍ਰਾਪਤ ਹੋ ਸਕੇ¢
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਦੇ ਸੰਬੰਧ 'ਚ ਹਲਕਾ ਮੌੜ ਕਾਂਗਰਸ ਵਲੋਂ ਟ੍ਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਬੱਚਿਆਂ ਨੇ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਈ ਠੰਢੇ ਮਿੱਠੇ ਸ਼ਰਬਤ ਦੀ ਛਬੀਲ <br/>
Ad Position 24