ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਥਾਣਾ ਵਿਖੇ 'ਖੇਤ ਬਚਾਓ' ਅਭਿਆਨ ਤਹਿਤ ਇਕ ਰੋਜ਼ਾ ਟ੍ਰੇਨਿੰਗ <br/>

Ad Position 21
No active advertisement
ਅਜੀਤ ਡੈਸਕ 16-06-2026

ਨਥਾਣਾ, 15 ਜੂਨ (ਗੁਰਦਰਸ਼ਨ ਲੁੱਧੜ)- ਗੁਰੂ ਨਾਨਕ ਧਰਮਸਾਲਾ ਪੱਤੀ ਜਗਤਾ ਨਥਾਣਾ ਵਿਖੇ 'ਖੇਤ ਬਚਾਓ' ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ, ਦਾਲਾਂ ਅਤੇ ਤੇਲ-ਬੀਜ ਫ਼ਸਲਾਂ ਬਾਰੇ ਕਿਸਾਨਾਂ ਨੂੰ ਸਿੱਖਿਅਤ ਕਰਨ ਲਈ ਇੱਕ ਰੋਜ਼ਾ ਟ੍ਰੇਨਿੰਗ ਲਗਾਈ ਗਈ¢ ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ: ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਇਆ ਜਾਵੇ, ਇਸ ਨਾਲ ਜਿੱਥੇ ਲੇਬਰ ਖਰਚੇ ਬਚਾਏ ਜਾ ਸਕਣਗੇ, ਉਥੇ ਸਰਕਾਰ ਵਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ¢ ਖੇਤੀ ਮਾਹਿਰਾਂ ਨੇ ਕਿਸਾਨ ਨੂੰ ਸੁਝਾਅ ਦਿੱਤਾ ਕਿ ਬਿਜਾਈ ਕੀਤਾ ਰਕਬਾ ਖੇਤੀਬਾੜੀ ਦਫ਼ਤਰ ਨਾਲ ਤਾਲਮੇਲ ਕਰਕੇ ਆਨਲਾਈਨ ਪੋਰਟਲ ਉਪਰ ਜ਼ਰੂਰ ਦਰਜ ਕਰਵਾਇਆ ਜਾਵੇ¢ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਜਗ੍ਹਾ ਸਾਉਣੀ ਮੱਕੀ ਦੀ ਕਾਸ਼ਤ ਹੇਠ ਵੱਧ ਤੋਂ ਵੱਧ ਰਕਬਾ ਬਿਜਾਈ ਕਰਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ¢ ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵਲੋਂ ਪ੍ਰਤੀ ਹੈਕਟੇਅਰ 17500 ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ¢
ਕੇ.ਵੀ.ਕੇ ਬਠਿੰਡਾ ਤੋਂ ਡਾ: ਰਮਨਦੀਪ ਕੌਰ, ਡਾ: ਗੁਰਲਾਲ ਸਿੰਘ, ਹਰਵਿੰਦਰ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਖੇਤੀਬਾੜੀ ਸਬ ਇੰਸਪੈਕਟਰ ਪ੍ਰਸ਼ੋਤਮ ਠਾਕੁਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਚ ਨਦੀਨਾਂ ਦੀ ਰੋਕਥਾਮ ਅਤੇ ਖੁਰਾਕੀ ਤੱਤਾਂ ਦੀ ਪੂਰਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ¢ ਬੇਲਦਾਰ ਸੁਖਜੀਤ ਸਿੰਘ ਨੇ ਟ੍ਰੇਨਿੰਗ ਕੈਂਪ ਵਿੱਚ ਆਉਣ ਵਾਲੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਥਾਣਾ ਸੰਯੁਕਤ ਪਰਿਵਾਰ 'ਚ ਹੋਇਆ ਸ਼ਾਮਿਲ <br/> ਅਗਲੀ ਖ਼ਬਰ ਪੁਲਿਸ ਨੇ ਦੋ ਝਪਟਮਾਰ ਕੀਤੇ ਗਿ੍ਫ਼ਤਾਰ <br/>
Ad Position 24
No active advertisement