ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹੈਰੋਇਨ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 16-06-2026
ਰਾਮਾਂ ਮੰਡੀ, 15 ਜੂਨ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਦਿਲਬਾਗ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਗਸ਼ਤ ਦੌਰਾਨ ਸਥਾਨਕ ਸ਼ਹਿਰ ਵਿਚੋਂ ਅੰਗਰੇਜ਼ ਸਿੰਘ ਅਤੇ ਰੌਕੀ ਸਿੰਘ ਵਾਸੀਆਨ ਪਿੰਡ ਲਾਲੇਆਣਾ ਨੂੰ ਉਸ ਸਮੇਂ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਹੈ, ਜਦੋਂ ਉਹ ਹੈਰੋਇਨ ਸਪਲਾਈ ਕਰਨ ਲਈ ਗਾਹਕ ਦੀ ਭਾਲ ਕਰ ਰਹੇ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ ਤੇ ਤਲਾਸ਼ੀ ਦੌਰਾਨ ਪੁਲਿਸ ਵਲੋਂ ਉਨ੍ਹਾਂ ਦੇ ਕਬਜ਼ੇ ਵਿਚੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਅੰਗਰੇਜ਼ ਸਿੰਘ ਅਤੇ ਰੌਕੀ ਸਿੰਘ ਵਾਸੀਆਨ ਪਿੰਡ ਲਾਲੇਆਣਾ ਵਿਰੁੱਧ ਰਾਮਾਂ ਥਾਣੇ ਵਿਚ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 100 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ <br/> ਅਗਲੀ ਖ਼ਬਰ ਬਠਿੰਡਾ ਦੇ ਬਦਬੂ ਮਾਰਦੇ ਛੱਪੜ ਵੰਡ ਰਹੇ ਕੈਂਸਰ ਵਰਗੀਆਂ ਬਿਮਾਰੀਆਂ <br/>
Ad Position 24
No active advertisement