ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>

Ad Position 21
No active advertisement
ਅਜੀਤ ਡੈਸਕ 16-06-2026
ਤਲਵੰਡੀ ਸਾਬੋ, 15 ਜੂਨ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੀ ਸਮੂਹ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ | ਇਸ ਮੌਕੇ ਵਾਇਸ ਚਾਂਸਲਰ ਪ੍ਰੋ. (ਡਾ:) ਬਲਰਾਜ ਸਿੰਘ, ਪਰੋ. ਵਾਈਸ ਚਾਂਸਲਰ ਡਾ: ਜਗਤਾਰ ਸਿੰਘ ਧੀਮਾਨ, ਪਰੋ: ਵਾਇਸ ਚਾਂਸਲਰ ਡਾ: ਪੀਯੂਸ਼ ਵਰਮਾ, ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਸੁਰੱਖਿਆ ਦੇਸ ਰਾਜ ਕੰਬੋਜ, ਵੱਖ-ਵੱਖ ਫੈਕਲਟੀਆਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰੂ ਚਰਨਾਂ ਵਿਚ ਸਿਜਦਾ ਕਰਦੇ ਹੋਏ, ਛਬੀਲ ਦੀ ਸੇਵਾ ਕੀਤੀ | ਇਸ ਮੌਕੇ ਵਾਇਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਧਰਮ ਹੈ | ਇਸ ਮੌਕੇ ਪਰੋ. ਵਾਇਸ ਚਾਂਸਲਰ ਡਾ. ਧੀਮਾਨ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਗੁਰੂਆਂ ਵਲੋਂ ਵਿਖਾਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਛਬੀਲ ਦੀ ਸ਼ੁਰੂਆਤ ਮੌਕੇ ਮੁਖੀ ਧਰਮ ਅਧਿਐਨ ਵਿਭਾਗ ਡਾ. ਗੁਰਜੀਤ ਸਿੰਘ ਖ਼ਾਲਸਾ ਵੱਲੋਂ ਸਭਨਾਂ ਦੇ ਚੜ੍ਹਦੀਕਲਾ ਵਿਚ ਰਹਿਣ ਦੀ ਅਰਦਾਸ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੇ ਰਾਹ 'ਤੇ- ਬਲਕਾਰ ਸਿੰਘ ਸਿੱਧੂ <br/> ਅਗਲੀ ਖ਼ਬਰ ਮੀਂਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਲਈ ਪੰਪਿੰਗ ਸਟੇਸ਼ਨ ਤਿਆਰ <br/>
Ad Position 24
No active advertisement