ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੇ ਰਾਹ 'ਤੇ- ਬਲਕਾਰ ਸਿੰਘ ਸਿੱਧੂ <br/>

Ad Position 21
No active advertisement
ਅਜੀਤ ਡੈਸਕ 16-06-2026
ਮਹਿਰਾਜ, 15 ਜੂਨ (ਸੁਖਪਾਲ ਮਹਿਰਾਜ)- ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਪਣੇ ਪੁਰਖਿਆਂ ਦੇ ਪਿੰਡ ਮਹਿਰਾਜ ਤੋਂ ਲੋਕ ਮਿਲਣੀ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਕਈ ਖੇਤਰਾਂ ਵਿਚ ਵਾਅਦਿਆਂ ਤੋਂ ਵੀ ਵੱਧ ਵਿਕਾਸ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੈ | ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿਚ ਲੋਕ ਪੱਖੀ ਫ਼ੈਸਲੇ ਲਏ ਗਏ ਹਨ | ਸਰਕਾਰੀ ਸਕੂਲਾਂ ਦੀ ਸਥਿਤੀ ਵਿਚ ਸੁਧਾਰ, ਆਮ ਲੋਕਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਅਤੇ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਅਹਿਮ ਉਪਰਾਲੇ ਕੀਤੇ ਗਏ ਹਨ | ਇਸ ਮੌਕੇ ਐਮ.ਸੀ. ਯੋਧਾ ਸਿੰਘ ਮਹਿਰਾਜ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਹਿਰਾਜ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹੋਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਲੋਕ ਮਿਲਣੀ ਦੌਰਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਜਲਦੀ ਹੱਲ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ |

Ad Position 22
No active advertisement
ਪਿਛਲੀ ਖ਼ਬਰ 40 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>
Ad Position 24
No active advertisement