ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹਲਕਾ ਬਠਿੰਡਾ ਸ਼ਹਿਰੀ ਅਤੇ ਮੌੜ ਦੇ ਸਟਾਫ਼ ਨੂੰ ਦਿੱਤੀ ਟਰੇਨਿੰਗ- ਜ਼ਿਲ੍ਹਾ ਚੋਣ ਅਫ਼ਸਰ <br/>

Ad Position 21
No active advertisement
ਜ਼ਿਲ੍ਹਾ ਪੱਧਰੀ ਕਰਵਾਈ ਜਾ ਰਹੀ ਵੋਟਰ ਸੂਚੀ ਸੰਬੰਧੀ ਟਰੇਨਿੰਗ ਦੇ ਵੱਖ-ਵੱਖ ਦਿ੍ਸ਼ | <br/> 16-06-2026
ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵਲੋਂ ਵਿਧਾਨ ਸਭਾ ਚੋਣ ਹਲਕਾ ਬਠਿੰਡਾ ਸ਼ਹਿਰੀ ਅਤੇ ਮੌੜ ਦੇ ਹਲਕਾ ਟੈਕਨੀਕਲ ਸਟਾਫ਼ ਤੇ ਬੀ.ਐਲ.ਓ ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਸਮੂਹ ਬੀ.ਐਲ.ਓ ਸੁਪਰਵਾਈਜ਼ਰਾਂ ਅਤੇ ਟੈਕਨੀਕਲ ਸਟਾਫ਼ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਫਾਰਮ 'ਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ | ਜ਼ਿਲ੍ਹਾ ਚੋਣ ਅਫ਼ਸਰ ਵਲੋਂ ਦੱਸਿਆ ਗਿਆ ਕਿ ਐਸ.ਆਈ.ਆਰ-2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ | ਇਸ ਲਈ ਹਰੇਕ ਬੀ.ਐਲ.ਓ 25 ਜੂਨ ਤੋਂ 24 ਜੁਲਾਈ 2026 ਤੱਕ ਆਪਣੇ ਖੇਤਰ ਵਿਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ | ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਦਾ ਨਾਮ ਨਾ ਛੁੱਟਣ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ | ਗਣਨਾ ਫਾਰਮ ਭਰਨ ਲਈ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇ | ਬੀ.ਐਲ.ਓ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਿਸ਼ੇਸ਼ ਕਿੱਟ ਦਿੱਤੀਆਂ ਜਾਣਗੀਆਂ ਅਤੇ ਘਰਾਂ ਦੇ ਦੌਰੇ 25 ਜੂਨ ਤੋਂ ਸ਼ੁਰੂ ਕਰ ਦਿੱਤੇ ਜਾਣਗੇ | ਹਰ ਇੱਕ ਬੀ.ਐਲ.ਓ. ਇਕ ਘਰ ਦਾ ਤਿੰਨ ਵਾਰ ਦੌਰਾ ਕਰੇਗਾ | ਬਠਿੰਡਾ ਸ਼ਹਿਰੀ ਦੀ ਟਰੇਨਿੰਗ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਅਤੇ ਮੌੜ ਦੀ ਟਰੇਨਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿ੍ਹਆਂ) ਮੌੜ ਵਿਖੇ ਕਰਵਾਈ ਗਈ, ਜਿੱਥੇ ਉਪ ਮੰਡਲ ਮਜਿਸਟਰੇਟ ਮੌੜ ਗੁਰਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਜਬਰੀ ਲਗਾਈਆਂ ਗੈਰ ਵਿੱਦਿਅਕ ਡਿਊਟੀਆਂ ਦਾ ਅਧਿਆਪਕਾਂ ਵਲੋਂ ਵਿਰੋਧ <br/> ਅਗਲੀ ਖ਼ਬਰ ਕੋਟਸ਼ਮੀਰ ਦੇ ਮੁਰਲੀਧਰ ਫੀਡਰ 'ਤੇ ਪੰਜ ਦਿਨਾਂ ਤੋਂ ਨਹੀਂ ਮਿਲੀ ਬਿਜਲੀ ਸਪਲਾਈ
Ad Position 24
No active advertisement