ਰਾਮਪੁਰਾ ਫੂਲ, 15 ਜੂਨ (ਹੇਮੰਤ ਕੁਮਾਰ ਸ਼ਰਮਾ)- ਡਰੱਗ ਕਮ ਸਮਾਜਿਕ ਆਰਥਿਕ ਸੈਂਸਜ ਦੇ ਨਾਮ 'ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੋਂ ਜਬਰੀ ਗੈਰ ਵਿੱਦਿਅਕ ਡਿਊਟੀਆਂ ਅਤੇ ਆਪਣੇ ਰਾਜਨੀਤਿਕ ਮੁਫ਼ਾਦਾਂ ਨੂੰ ਪੂਰਾ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ¢ ਇਕ ਪਾਸੇ ਸਰਕਾਰ ਵਲੋਂ ਅਖ਼ਬਾਰਾਂ ਰਾਹੀਂ ਅਤੇ ਹੋਰ ਸਾਧਨਾਂ ਰਾਹੀਂ ਇਸ ਸਰਵੇ ਲਈ ਸਵੈ ਇੱਛਤ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਸਬੰਧੀ ਇਸ਼ਤਿਹਾਰ ਦਿੱਤੇ ਗਏ ਹਨ | ਦੂਜੇ ਪਾਸੇ ਅਧਿਕਾਰੀਆਂ ਵਲੋਂ ਅਧਿਆਪਕਾਂ ਦੀਆਂ ਜਬਰੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ¢ ਜਿਸ ਦਾ ਡੀ.ਟੀ. ਐਫ. ਬਲਾਕ ਰਾਮਪੁਰਾ ਫੂਲ ਵਲੋਂ ਡਟਵਾਂ ਵਿਰੋਧ ਕੀਤਾ ਗਿਆ¢ ਅੱਜ ਐਸ.ਡੀ.ਐਮ.ਦਫ਼ਤਰ ਫੂਲ ਵਿਖੇ ਅਧਿਆਪਕਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬੇਅੰਤ ਫੂਲੇਵਾਲਾ ਮੀਤ ਪ੍ਰਧਾਨ ਪੰਜਾਬ ਬਲਾਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਰਵੇ ਵਿੱਚ ਏ.ਆਈ. ਤਕਨੀਕ ਦੀ ਵਰਤੋਂ ਕਰਦੇ ਹੋਏ ਆਮ ਲੋਕਾਂ ਤੋਂ ਅਜਿਹੇ ਸਵਾਲ ਕੀਤੇ ਜਾਣੇ ਹਨ ਜਿਸ ਵਿੱਚ ਸਰਕਾਰ ਦੀਆਂ ਸਕੀਮਾਂ ਸਬੰਧੀ ਹੀ ਲੋਕਾਂ ਦੀ ਰਾਏ ਲਈ ਜਾ ਰਹੀ ਹੈ ਅਤੇ ਉਨ੍ਹਾਂ ਤੋਂ ਇਹ ਵੀ ਪੁੱਛਿਆ ਜਾਵੇਗਾ ਕਿ ਸਰਕਾਰ ਨੂੰ ਹੋਰ ਕਿਹੜੇ ਕੰਮ ਕਰਨੇ ਚਾਹੀਦੇ ਹਨ¢ ਉਕਤ ਦੇ ਨਾਲ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਕ ਪਾਸੇ ਇਸ ਭਗਵੰਤ ਮਾਨ ਸਰਕਾਰ ਵਲੋਂ ਜਨਤਕ ਤÏਰ ਤੇ ਐਲਾਨ ਕੀਤਾ ਗਿਆ ਸੀ ਕਿ ਕਿਸੇ ਵੀ ਅਧਿਆਪਕ ਤੋਂ ਗੈਰ ਵਿੱਦਿਅਕ ਡਿਊਟੀ ਨਹੀਂ ਕਰਵਾਈ ਜਾਵੇਗੀ, ਅਧਿਆਪਕਾਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇਗਾ, ਪਰ ਇਸ ਦੇ ਉਲਟ ਇਸ ਸਰਕਾਰ ਵਲੋਂ ਲਗਾਤਾਰ ਅਧਿਆਪਕਾਂ ਤੋਂ ਗੈਰ ਵਿੱਦਿਅਕ ਡਿਊਟੀਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਅਸਰ ਵੱਡੀ ਪੱਧਰ ਦੇ ਉੱਪਰ ਗਰੀਬ ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਵੀ ਪਿਆ ਹੈ¢ ਇਸ ਮੌਕੇ ਆਗੂਆਂ ਵਲੋਂ ਐਸ.ਡੀ.ਐਮ. ਡਵੀਜ਼ਨ ਰਾਮਪੁਰਾ ਫੂਲ ਨਾਲ ਮੀਟਿੰਗ ਕਰਕੇ, ਇਨ੍ਹਾਂ ਗੈਰ ਵਿੱਦਿਅਕ ਡਿਊਟੀਆਂ ਸੰਬੰਧੀ ਵਿਰੋਧ ਦਰਜ ਕਰਵਾਇਆ ਅਤੇ ਐਸ.ਡੀ.ਐਮ. ਵਲੋਂ ਆਗੂਆਂ ਨੂੰ ਭਰੋਸਾ ਦਿਤਾ ਗਿਆ ਕਿ ਜੇਕਰ ਕਿਸੇ ਅਧਿਆਪਕ ਦੀ ਡਿਊਟੀ ਉਸ ਦੀ ਮਰਜ਼ੀ ਤੋਂ ਬਿਨਾਂ ਲੱਗੀ ਹੈ ਤਾਂ ਉਹ ਇਸ ਦੀ ਰਿਪੋਰਟ ਡੀ ਈ ਓ ਬਠਿੰਡਾ ਨੂੰ ਭੇਜ ਦੇਣਗੇ¢ ਅੱਜ ਦੇ ਧਰਨੇ ਵਿੱਚ ਹਰਜਿੰਦਰ ਸੇਮਾ ਸਟੇਟ ਕਮੇਟੀ ਮੈਂਬਰ, ਗੁਰਸੇਵਕ ਫੂਲ ਸਕੱਤਰ, ਪੁਨੀਤ ਗਰਗ ਬੀ.ਐਡ.ਫ਼ਰੰਟ, ਜਗਦੀਪ ਸਿੰਘ, ਸੁਖਰਾਜ ਗੋਇਲ, ਬਲਦੇਵ ਸਿੰਘ ਭਾਈਰੂਪਾ ਮੀਤ ਪ੍ਰਧਾਨ ਡਕੌਂਦਾ ਕਿਸਾਨ ਜਥੇਬੰਦੀ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਦਲਜੀਤ ਸਿੰਘ, ਜਗਵਿੰਦਰ ਸਿੰਘ ਬੂਟਾ ਸਿੰਘ ਤੇ ਵੱਡੀ ਗਿਣਤੀ ਵਿਚ ਮਹਿਲਾ ਅਧਿਆਪਕਾ ਸ਼ਾਮਿਲ ਸਨ¢