ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਭਾਈ ਰੂਪਾ ਵਿਖੇ 40 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 16-06-2026
ਭਾਈਰੂਪਾ, 15 ਜੂਨ (ਵਰਿੰਦਰ ਲੱਕੀ)- ਹਲਕਾ ਰਾਮਪੁਰਾ ਫੂਲ ਦੇ ਨਗਰ ਭਾਈਰੂਪਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵਕਤ ਰਾਜਨੀਤਿਕ ਬਲ ਪ੍ਰਾਪਤ ਹੋਇਆ ਜਦੋਂ ਪਾਰਟੀ ਦੇ ਨੌਜਵਾਨ ਆਗੂ ਮਹਿਲਾ ਸਿੰਘ ਜਵੰਦਾ ਅਤੇ ਹੋਰ ਸੀਨੀਅਰ ਵਰਕਰਾਂ ਦੀ ਪ੍ਰੇਰਨਾ ਸਦਕਾ ਕਬੱਡੀ ਖਿਡਾਰੀ ਕਮਲ ਭਾਈਰੂਪਾ 40 ਪਰਿਵਾਰਾਂ ਸਮੇਤ ਵੱਖ-ਵੱਖ ਪਾਰਟੀਆਂ ਛੱਡ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ¢ ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਚਿੰਨ੍ਹ ਪਾ ਕੇ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਹੈ ਕਿ ਪਾਰਟੀ ਵਿਚ ਆਏ ਹੋਏ ਪਰਿਵਾਰਾਂ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ¢ ਪਾਰਟੀ 'ਚ ਸ਼ਾਮਿਲ ਹੋਏ ਪਰਿਵਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਆਪਣੀ ਕਹੀ ਅਤੇ ਕਰਨੀ ਉੱਪਰ ਪੂਰਾ ਖਰੀ ਉਤਰੀ ਹੈ ਅਤੇ ਸਰਕਾਰ ਆਉਣ 'ਤੇ ਗਰੰਟੀਆਂ ਨੂੰ ਪੂਰਾ ਕਰਨ ਤੋਂ ਉਹ ਸੰਤੁਸ਼ਟ ਹਨ | ਇਸ ਕਰਕੇ ਉਨ੍ਹਾਂ ਨੇ ਵੱਖ-ਵੱਖ ਪਾਰਟੀਆਂ ਨੂੰ ਨਕਾਰਦੇ ਹੋਏ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਆਮ ਆਦਮੀ ਵਿੱਚ ਪਾਰਟੀ ਵਿਚ ਆਉਣ ਦਾ ਫੈਸਲਾ ਲਿਆ ਹੈ¢ ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਵਿਚੋਂ ਕਮਲ ਸਿੰਘ ਪੁੱਤਰ ਜਸਵੰਤ ਸਿੰਘ ਬਾਘਾ, ਮਨਪ੍ਰੀਤ ਸਿੰਘ ਕਾਕਾ, ਮੱਖਣ ਸਿੰਘ, ਸੁਖਦੀਪ ਕੌਰ, ਜਗਤਾਰ ਸਿੰਘ ਤਾਰਾ, ਮਨਜੀਤ ਕੌਰ, ਗੁਰਦੇਵ ਸਿੰਘ, ਸੁਖਮੰਦਰ ਸਿੰਘ, ਜਸਵੀਰ ਕÏਰ, ਮਨਦੀਪ ਕੌਰ, ਸੁਖਬੀਰ ਸਿੰਘ, ਰਮਨਪ੍ਰੀਤ ਸਿੰਘ, ਜਗਸੀਰ ਸਿੰਘ ਬੀਟਾ, ਕਰਮਜੀਤ ਕੌਰ, ਚਰਨਜੀਤ ਕੌਰ, ਦਲਜੀਤ ਕੌਰ, ਸੁਖਪਾਲ ਸਿੰਘ, ਸੁਖਜਿੰਦਰ ਸਿੰਘ, ਰਣਜੀਤ ਕੌਰ, ਜਸਪ੍ਰੀਤ ਸਿੰਘ ਅਤੇ ਬੂਟਾ ਸਿੰਘ ਆਦਿ ਪਾਰਟੀ ਵਿਚ ਸ਼ਾਮਿਲ ਹੋਏ¢ ਇਸ ਮÏਕੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਭਾਈਰੂਪਾ ਤੇ ਢਿਪਾਲੀ ਵਿਖੇ ਪਬਲਿਕ ਮਿਲਣੀਆਂ <br/> ਅਗਲੀ ਖ਼ਬਰ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਪੰਜ ਜਣੇ ਗਿ੍ਫ਼ਤਾਰ, ਚਾਰ ਜਣੇ ਜ਼ਮਾਨਤ 'ਤੇ ਛੱਡੇ <br/>
Ad Position 24
No active advertisement