11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼ਹਿਰ ’ਚ ਸ਼ਹੀਦਾਂ ਦੇ ਸ਼ਰਤਾਜ ਪੰਜਵੇਂ ਪਾਤਿਸ਼ਾਹ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 19-06-2026

ਬਠਿੰਡਾ, 18 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਰਾਗੀ ਜਥਿਆਂ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਵਿਖੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਨਤਮਸਤਕ ਹੁੰਦਿਆਂ ਹੋਇਆਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ਼ਹੀਦ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਬੀਬੀਆਂ ਵਲੋਂ ਚਾਲੀ ਦਿਨਾਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਭੋਗ ਪਾਏ ਗਏ। ਕਥਾ ਵਾਚਕ ਅਤੇ ਗੁਰਬਾਣੀ ਕੀਰਤਨ ਦੀ ਸੇਵਾ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ, ਨਵਜੋਤ ਸਿੰਘ ਗੁਲਾਬਗੜ੍ਹ ਤੇ ਭਾਈ ਗੁਰਵੰਤ ਸਿੰਘ ਦੇ ਜਥੇ ਵਲੋਂ ਸ਼ਬਦ ਗਾਇਨ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਮੁੱਖ ਸੇਵਾਦਾਰ ਭਾਈ ਜਗਰਾਜ ਸਿੰਘ ਸੂਬੇਦਾਰ, ਬਿਕਰਮ ਸਿੰਘ ਧਿੰਗੜ, ਸੁਖਦੇਵ ਸਿੰਘ ਮਾਹੀਨੰਗਲ ਤੇ ਪ੍ਰਬੰਧਕਾਂ ਮੈਂਬਰਾਂ ਵਲੋਂ ਪ੍ਰਚਾਰਕਾਂ ਨੂੰ ਗੁਰੂ ਦੀ ਬਖ਼ਸ਼ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਸਰਬੱਤ ਦੇ ਭਲੇ ਲਈ ਅਰਦਾਸ ਜੋਦੜੀ ਕੀਤੀ ਗਈ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

Ad Position 22
No active advertisement
ਪਿਛਲੀ ਖ਼ਬਰ ਮਾਮਲਾ ਸਰਕਾਰੀ ਬੱਸ ਦੇ ਕੰਡਕਟਰ ਦੀ ਕੁੱਟਮਾਰ ਦਾ-ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਕਰਨ ਦੇ ਰੋਸ ‘ਚ ਬੱਸਾਂ ਨਾਲ ਹਾਈਵੇ... ਅਗਲੀ ਖ਼ਬਰ ਸਰਹੱਦੀ ਖੇਤਰ ’ਚੋਂ ਪਿਸਟਲ ਬਰਾਮਦ
Ad Position 24