11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪੰਜਾਬ ਦੇ ਲੋਕ ‘ਡਬਲ ਇੰਜਣ’ ਸਰਕਾਰ ਦੀ ਉਡੀਕ ਕਰ ਰਹੇ ਹਨ, ਸੂਬੇ ਦੇ ਵਿਕਾਸ ਲਈ ਭਾਜਪਾ ਹੀ ਬਦਲ- ਹਰਿਮੰਦਰ ਜੱਸੀ

Ad Position 21
No active advertisement
ਅਜੀਤ ਡੈਸਕ 19-06-2026

ਬਠਿੰਡਾ, 18 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਹਰਿਮੰਦਰ ਸਿੰਘ ਜੱਸੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿਚ ‘ਡਬਲ ਇੰਜਣ’ ਸਰਕਾਰ ਬਣਨ ਦੀ ਉਡੀਕ ਕਰ ਰਹੇ ਹਨ ਕਿਉਂਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਪਈ ਹੈ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀ ਰਾਹ ‘ਤੇ ਲਿਆਉਣ ਲਈ ਭਾਜਪਾ ਹੀ ਇਕ ਮਜ਼ਬੂਤ ਅਤੇ ਭਰੋਸੇਯੋਗ ਬਦਲ ਹੈ। ਜੱਸੀ ਨੇ ਕਿਹਾ ਕਿ ਪੰਜਾਬ ਕਦੇ ਦੇਸ਼ ਦਾ ਮੋਹਰੀ ਸੂਬਾ ਮੰਨਿਆ ਜਾਂਦਾ ਸੀ ਅਤੇ ਖੇਤੀਬਾੜੀ, ਉਦਯੋਗ, ਵਪਾਰ, ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿਚ ਅਗਵਾਈ ਕਰਦਾ ਸੀ। ਪਰ ਪਿਛਲੇ ਕਈ ਸਾਲਾਂ ਦੌਰਾਨ ਗਲਤ ਨੀਤੀਆਂ ਅਤੇ ਕਮਜ਼ੋਰ ਪ੍ਰਸ਼ਾਸਨ ਕਾਰਨ ਸੂਬੇ ਦੀ ਵਿਕਾਸ ਦਰ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਾਨੂੰਨ-ਵਿਵਸਥਾ, ਨਸ਼ਿਆਂ, ਬੇਰੁਜ਼ਗਾਰੀ ਅਤੇ ਆਰਥਿਕ ਦਬਾਅ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਜੱਸੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਇਕ ਵਾਰ ਫਿਰ ਦੇਸ਼ ਦੇ ਸਭ ਤੋਂ ਅਗੇਤਰ ਅਤੇ ਖ਼ੁਸ਼ਹਾਲ ਸੂਬਿਆਂ ਵਿਚ ਆਪਣੀ ਪਛਾਣ ਬਣਾਉਣ ਵਿਚ ਕਾਮਯਾਬ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ - ਮੇਅਰ ਅਗਲੀ ਖ਼ਬਰ ਚਾਰੇ ਦੀ ਘਾਟ ਕਾਰਨ ਚਰਵਾਹਿਆਂ ਨੂੰ ਆਪਣੇ ਵੱਗ ਲੈ ਕੇ ਰਾਜਸਥਾਨ ਤੋਂ ਆਉਣਾ ਪੈਂਦਾ ਹੈ ਪੰਜਾਬ ਗੁਜਾਰੇ ਲਈ ਸੈਂਕੜੇ ਮੀਲਾਂ...
Ad Position 24