11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਜੋਧਪੁਰ ਰੋਮਾਣਾ ਵਿਖੇ ਸਾਉਣੀ ਫ਼ਸਲਾਂ, ਸੰਬੰਧੀ ਕਿਸਾਨ ਸਿਖਲਾਈ ਕੈਂਪ

Ad Position 21
No active advertisement
ਅਜੀਤ ਡੈਸਕ 19-06-2026

ਸੰਗਤ ਮੰਡੀ, 18 ਜੂਨ (ਸੁਖਤੇਜ ਧਾਲੀਵਾਲ): ਪਿੰਡ ਜੋਧਪੁਰ ਰੋਮਾਣਾ ਵਿਖੇ ਸੀਆਈਪੀਟੀ ਇੰਡੀਆਂ ਵਲੋਂ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਕਿਸਾਨਾਂ ਲਈ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਮਕਸਦ ਕਿਸਾਨਾਂ ਨੂੰ ਆਧੁਨਿਕ ਅਤੇ ਵਿਗਿਆਨਕ ਖੇਤੀ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਅਤੇ ਪਾਣੀ ਦੀ ਬੱਚਤ ਕਰਦੇ ਹੋਏ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨਾ ਸੀ। ਕੈਂਪ ਦੌਰਾਨ ਖੇਤੀ ਮਾਹਿਰ ਡਾ. ਕੁਲਦੀਪ ਸਿੰਘ ਮਰਖਾਈ ਨੇ ਕਿਸਾਨਾਂ ਨੂੰ ਝੋਨੇ, ਮੱਕੀ ਅਤੇ ਹੋਰ ਸਾਉਣੀ ਦੀਆਂ ਫ਼ਸਲਾਂ ਦੀ ਵਿਗਿਆਨਕ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ। ਫ਼ੀਲਡ ਸੁਪਰਵਾਈਜ਼ਰ ਅੰਗਰੇਜ਼ ਸਿੰਘ ਮਾਨ ਨੇ ਪੰਜਾਬ ਵਿਚ ਲਗਾਤਾਰ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਤਕਨੀਕ ਅਪਣਾਉਣ ਦੀ ਅਪੀਲ ਕੀਤੀ। ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਅੰਗਰੇਜ਼ ਸਿੰਘ ਅਤੇ ਡਾ. ਰਾਜਵਿੰਦਰ ਸਿੰਘ ਨੇ ਕਿਸਾਨ ਭਲਾਈ ਸੰਸਥਾ ਵਲੋਂ ਪੰਜਾਬ ਵਿਚ ਪਾਣੀ ਦੀ ਬੱਚਤ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਅਤੇ ਸਿਖਲਾਈ ਕੈਂਪ ਸਮੇਂ-ਸਮੇਂ ‘ਤੇ ਲਗਾਏ ਜਾਣੇ ਚਾਹੀਦੇ ਹਨ, ਤਾਂ ਜੋ ਕਿਸਾਨ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਦੀ ਲਾਗਤ ਘਟਾਉਣ ਦੇ ਨਾਲ-ਨਾਲ ਪੈਦਾਵਾਰ ਵਿਚ ਵੀ ਵਾਧਾ ਕਰ ਸਕਣ। ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਂ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਾਜ਼ਰੀ ਭਰ ਕੇ ਕੈਂਪ ਨੂੰ ਸਫਲ ਬਣਾਇਆ।

Ad Position 22
No active advertisement
ਪਿਛਲੀ ਖ਼ਬਰ ਆਰ. ਨੇਤ ਦੇ ਗੀਤ ‘ਰੀਲ ਦੀ ਸੰਤ’ ਖ਼ਿਲਾਫ਼ ਸੰਤ ਸਮਾਜ ਵਿਚ ਰੋਸ ਅਗਲੀ ਖ਼ਬਰ ਮਾਨਸਾ ਬੰਦ ਨੂੰ ਲੈ ਕੇ ਸ਼ਹਿਰੀ ਹੋਏ ਦੋ-ਫਾੜ, ਜਥੇਬੰਦੀਆਂ ਇਕ-ਦੂਜੇ ’ਤੇ ਦੋਸ਼ ਲਗਾਉਣ ਲੱਗੀਆਂ
Ad Position 24