10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

-ਕਾਂਗਰਸ ਦੇ ਡੈਲੀਗੇਟ ਪਵਨ ਮਾਨੀ ਵਲੋਂ ਮੇਅਰ ਪਦਮਜੀਤ ਮਹਿਤਾ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 19-06-2026

ਬਠਿੰਡਾ, 18 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਪਵਨ ਮਾਨੀ ਨੇ ਨਗਰ ਨਿਗਮ ਬਠਿੰਡਾ ਦੇ ਨਵ-ਨਿਯੁਕਤ ਮੇਅਰ ਪਦਮਜੀਤ ਸਿੰਘ ਮਹਿਤਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੇਅਰ ਬਣਨ ‘ਤੇ ਮੁਬਾਰਕਵਾਦ ਦਿੱਤੀ। ਇਸ ਮੌਕੇ ਪਵਨ ਮਾਨੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੇ ਪਿਛਲੇ ਕਈ ਸਾਲਾਂ ਦੌਰਾਨ ਵਿਕਾਸ ਦੇ ਖੇਤਰ ਵਿਚ ਮਹੱਤਵਪੂਰਨ ਤਰੱਕੀ ਕੀਤੀ ਹੈ ਅਤੇ ਅੱਗੀ� ਵੀ ਉਹ ਇਹੋ ਆਸ ਰੱਖਦੇ ਹਨ ਕਿ ਜਿਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਸ਼ਹਿਰ ਵਿਚ ਵਿਕਾਸ ਕਾਰਜ ਹੁੰਦੇ ਰਹੇ ਹਨ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਦੀ ਰਫ਼ਤਾਰ ਬਰਕਰਾਰ ਰਹੇ ਅਤੇ ਸ਼ਹਿਰ ਦੇ ਹਰ ਵਾਰਡ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕੰਮ ਕਰਵਾਏ ਜਾਣ। ਉਨ੍ਹਾਂ ਉਮੀਦ ਜਤਾਈ ਕਿ ਮੇਅਰ ਪਦਮਜੀਤ ਮਹਿਤਾ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣਗੇ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਗੇ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧ ਅਤੇ ਹੋਰ ਜਨਤਕ ਮੁੱਦਿਆਂ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਪਵਨ ਮਾਨੀ ਨੇ ਕਿਹਾ ਕਿ ਬਠਿੰਡਾ ਦੇ ਸਰਵਪੱਖੀ ਵਿਕਾਸ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸਰਕਾਰ ਬਿਜਲੀ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਕਰੇ- ਬਾਬੂ ਸਿੰਘ ਰੋਮਾਣਾ
Ad Position 24