ਬਠਿੰਡਾ, 18 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਕੰਮ ਚੱਲ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ, ਟੈਕਨੀਕਲ ਸਟਾਫ਼ ਤੇ ਬੀ.ਐਲ.� ਸੁਪਰਵਾਈਜ਼ਰਾਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵਲੋਂ ਵਿਧਾਨ ਸਭਾ ਚੋਣ ਹਲਕਾ ਪੱਧਰੀ ਮਾਸਟਰ ਟਰੇਨਰਾਂ, ਸਮੂਹ ਬੀ. ਐਲ. �. ਸੁਪਰਵਾਈਜ਼ਰਾਂ ਅਤੇ ਟੈਕਨੀਕਲ ਸਟਾਫ਼ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਫਾਰਮ ਵਿਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਸ ਆਈ ਆਰ 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਹਰ ਆਯੋਗ ਵੋਟਰ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ। ਇਸ ਲਈ ਹਰੇਕ ਬੀ.ਐਲ.�. 25.06.2026 ਤੋਂ 24.07.2026 ਤੱਕ ਆਪਣੇ ਆਪਣੇ ਖੇਤਰ ਵਿਚ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਦਾ ਨਾਮ ਨਾ ਛੁੱਟਣ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ। ਗਣਨਾ ਫ਼ਾਰਮ ਭਰਨ ਲਈ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇ।
ਐਸ ਆਈ ਆਰ 2026 ਦੀ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦਾ ਕੰਮ 25 ਤੋਂ : ਜ਼ਿਲ੍ਹਾ ਚੋਣ ਅਫ਼ਸਰ
ਅਜੀਤ ਡੈਸਕ
19-06-2026