ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬਠਿੰਡਾ ਕੈਮੀਕਲ ਲਿਮਟਿਡ ਫੈਕਟਰੀ ਦੇ ਏਥਨੋਲ ਪਲਾਂਟ ’ਚ ਧਮਾਕੇ ਮਗਰੋਂ ਲੱਗੀ ਭਿਆਨਕ ਅੱਗ ਜਾਨੀ ਨੁਕਸਾਨ ਤੋਂ ਰਿਹਾ ਬਚਾਅ

Ad Position 21
No active advertisement
ਅਜੀਤ ਡੈਸਕ 20-06-2026
ਸੰਗਤ ਮੰਡੀ, 19 ਜੂਨ (ਅੰਮ੍ਰਿਤਪਾਲ ਸ਼ਰਮਾ, ਸੁਖਤੇਜ ਧਾਲੀਵਾਲ)-ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਸਥਿਤ ਬਠਿੰਡਾ ਕੈਮੀਕਲ ਲਿਮਟਿਡ ਸ਼ਰਾਬ ਫੈਕਟਰੀ ਦੇ ਏਥਨੋਲ ਪਲਾਂਟ ਵਿਚ ਹੋਏ ਧਮਾਕੇ ਤੋਂ ਬਾਅਦ ਲੱਗੀ ਅੱਗ ਨਾਲ ਇਕ ਏਥਨੋਲ ਟੈਂਕ ਸੜ ਕੇ ਸੁਆਹ ਹੋ ਗਿਆ। ਫੈਕਟਰੀ ਨੇੜਲੇ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਜੀ. ਐਸ. ਢਿੱਲੋਂ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਹੋਇਆ ਧਮਾਕਾ ਇੰਨਾ ਤੇਜ਼ ਸੀ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਪਲਾਂਟ ਵਿਚ ਭਿਆਨਕ ਅੱਗ ਭੜਕ ਉੱਠੀ ਤੇ ਅੱਗ ਦੀਆਂ ਕਈ ਫੁੱਟ ਉੱਚੀਆਂ ਲਪਟਾਂ ਦੂਰੋਂ ਦੇਖੀਆਂ ਗਈਆਂ, ਜਿਸ ਕਾਰਨ ਅਸਮਾਨ ਵੱਲ ਕਾਲੇ ਧੂੰਏਂ ਦੇ ਗੁਬਾਰ ਉੱਠਣ ਲੱਗ ਪਏ। ਸਥਾਨਕ ਲੋਕਾਂ ਮੁਤਾਬਕ ਧਮਾਕੇ ਸਮੇਂ ਜ਼ਮੀਨ ਤੱਕ ਹਿੱਲ ਗਈ ਸੀ। ਧਮਾਕੇ ਦੀ ਸੂਚਨਾ ਮਿਲਦੇ ਹੀ ਫੈਕਟਰੀ ਦੇ ਕਰਮਚਾਰੀ ਤੇ ਮਜ਼ਦੂਰ ਜਾਨ ਬਚਾ ਕੇ ਬਾਹਰ ਵੱਲ ਭੱਜੇ। ਘਟਨਾ ਤੋਂ ਬਾਅਦ ਫੈਕਟਰੀ ਪ੍ਰਬੰਧਨ ਵਲੋਂ ਤੁਰੰਤ ਅੰਦਰੂਨੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਬਠਿੰਡਾ, ਡੱਬਵਾਲੀ, ਗਿੱਦੜਬਾਹਾ, �ਮ ਸੰਨਜ਼ ਫੈਕਟਰੀ, ਸਪੋਰਕਿੰਗ ਫੈਕਟਰੀ ਤੇ ਤੇਲ ਸੋਧਕ ਕਾਰਖਾਨੇ ਤੋਂ ਕਈ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਹਰਵਿੰਦਰ ਸਿੰਘ ਸਰਾਂ ਡੀ. ਐਸ. ਪੀ. ਬਠਿੰਡਾ ਦਿਹਾਤੀ ਅਤੇ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਵੀ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚ ਗਏ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ਅਤੇ ਨੇੜਲੇ ਪਿੰਡ ਮਛਾਣਾ ਵਾਸੀ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲ ਆਏ ਪਰ ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਗ ਬੁਝਾਊ ਗੱਡੀਆਂ ਦੇ ਅਮਲੇ ਵਲੋਂ ਕਰੀਬ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਫੈਕਟਰੀ ਦੇ ਲੋਕ ਸੰਪਰਕ ਅਧਿਕਾਰੀ ਤੇਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਪਲਾਂਟ ਦੇ ਇਕ ਹਿੱਸੇ ਨੂੰ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ ਪਰ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਪੁਲਿਸ ਤੇ ਫਾਇਰ ਬ੍ਰਿਗੇਡ ਦੀ ਟੀਮ ਰਾਹਤ ਕਾਰਜਾਂ ਵਿਚ ਲੱਗੀ ਹੋਈ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪ੍ਰੰਤੂ ਸ਼ੁਰੂਆਤੀ ਤੌਰ ‘ਤੇ ਏਥਨੋਲ ਟੈਂਕ ਵਿਚ ਦਬਾਅ ਵੱਧਣ ਜਾਂ ਤਕਨੀਕੀ ਖ਼ਰਾਬੀ ਨੂੰ ਕਾਰਨ ਮੰਨਿਆ ਜਾ ਸਕਦਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਵਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਧੂੰਏਂ ਕਾਰਨ ਹਵਾ ਪ੍ਰਦੂਸ਼ਿਤ ਹੋ ਗਈ ਹੈ, ਜਿਸ ਨਾਲ ਸਾਹ ਦੇ ਮਰੀਜ਼ਾਂ, ਬੱਚਿਆਂ ਤੇ ਬਜ਼ੁਰਗਾਂ ਨੂੰ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੀ ਉਮਰ ਦੇ ਮਰੀਜ਼ਾਂ ਲਈ ਇਹ ਧੂੰਆਂ ਜਾਨ ਦਾ ਖੌਅ ਬਣ ਚੁੱਕਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਹਵਾ ਦੀ ਗੁਣਵੱਤਾ ਦੀ ਜਾਂਚ ਕਰਵਾਉਣ ਅਤੇ ਲੋੜੀਂਦੇ ਸਿਹਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਮਲਾ 6 ਮਹੀਨੇ ਪਹਿਲਾਂ ਪਿੰਡ ਗਿਆਨਾ ਵਿਖੇ ਔਰਤ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਭਾਕਿਯੂ ਉਗਰਾਹਾਂ ਨੇ ਪਿੰਡ ਢ... ਅਗਲੀ ਖ਼ਬਰ ਪੰਜਾਬ ਦੇ ਲੋਕ ‘ਡਬਲ ਇੰਜਣ’ ਸਰਕਾਰ ਦੀ ਉਡੀਕ ਕਰ ਰਹੇ ਹਨ, ਸੂਬੇ ਦੇ ਵਿਕਾਸ ਲਈ ਭਾਜਪਾ ਹੀ ਬਦਲ- ਹਰਿਮੰਦਰ ਜੱਸੀ
Ad Position 24
No active advertisement