21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

12ਵੇਂ ਅੰਤਰਰਾਸ਼ਟਰੀ ‘ਯੋਗਾ’ ਦਿਵਸ ਮੌਕੇ ਬਠਿੰਡਾ ’ਚ ਜ਼ਿਲ੍ਹਾ ਪੱਧਰੀ ਸਮਾਗਮ

Ad Position 21
No active advertisement
ਅਜੀਤ ਡੈਸਕ 22-06-2026

* ਨਿਰੋਗ ਜੀਵਨ ਲਈ ਯੋਗ ਅਪਣਾਉਣ ਦਾ ਸੱਦਾ * ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਅਤੇ ਮੇਅਰ ਨੇ ਕੀਤਾ ਸੰਬੋਧਨ
ਬਠਿੰਡਾ, 21 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- 12ਵੇਂ ਅੰਤਰ-ਰਾਸ਼ਟਰੀ ‘ਯੋਗਾ’ ਦਿਵਸ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਭਨਾਂ ਨੂੰ ਨਿਰੋਗ ਜੀਵਨ ਲਈ ‘ਯੋਗ’ ਅਪਣਾਉਣ ਦਾ ਸੱਦਾ ਦਿੱਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਅਜੋਕੀ ਵਿਅਸਤ ਅਤੇ ਤੇਜ਼ ਰਫ਼ਤਾਰ ਵਾਲੀ ਜ਼ਿੰਦਗੀ ਵਿਚ ਸਰੀਰ ਨੂੰ ਤੰਦਰੁਸਤ, ਮਾਨਸਿਕ ਤੌਰ ‘ਤੇ ਮਜ਼ਬੂਤ ਅਤੇ ਨਿਰੋਗ ਰੱਖਣ ਲਈ ਸੰਤੁਲਿਤ ਭੋਜਨ ਦੇ ਨਾਲ-ਨਾਲ ਯੋਗ ਅਭਿਆਸ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 327 ਯੋਗਾ ਕਲਾਸਾਂ ਨਿਯਮਿਤ ਤੌਰ ‘ਤੇ ਚੱਲ ਰਹੀਆਂ ਹਨ, ਜੋ ਜ਼ਿਲ੍ਹਾ ਪੱਧਰ, ਬਲਾਕ ਅਤੇ ਪਿੰਡ ਪੱਧਰ ਤੱਕ ਲੋਕਾਂ ਨੂੰ ਯੋਗ ਨਾਲ ਜੋੜ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਮੁਹੱਲਿਆਂ ਅਤੇ ਪਿੰਡਾਂ ਵਿਚ ਯੋਗਾ ਕਲਾਸਾਂ ਸ਼ੁਰੂ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਐੱਸ.ਐੱਸ.ਪੀ. ਡਾ. ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਸੀ.ਐੱਮ. ਦੀ ਯੋਗਸ਼ਾਲਾ ਅਹਿਮ ਭੂਮਿਕਾ ਨਿਭਾ ਰਹੀ ਹੈ। ਸਿਵਲ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਵਿਚ ਮਰੀਜ਼ਾਂ ਨੂੰ ਯੋਗ ਕਿਰਿਆਵਾਂ ਰਾਹੀਂ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਤਣਾਅ ਭਰੀ ਜ਼ਿੰਦਗੀ ਵਿਚ ਯੋਗਾ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਸਕ੍ਰਿਤੀ ਵਿਚ ਯੋਗ ਦਾ ਇਤਿਹਾਸ ਲਗਭਗ 5 ਹਜ਼ਾਰ ਸਾਲ ਪੁਰਾਣਾ ਹੈ ਅਤੇ ਇਹ ਸਾਡੇ ਰਿਸ਼ੀਆਂ-ਮੁਨੀਆਂ ਦੀ ਅਨਮੋਲ ਦੇਣ ਹੈ। ਸਮਾਗਮ ਦੌਰਾਨ ਆਯੁਰਵੈਦਿਕ ਡਾਕਟਰਾਂ ਅਤੇ ਯੋਗਾ ਇੰਸਟਰੱਕਟਰਾਂ ਵਲੋਂ ਵੱਖ-ਵੱਖ ਯੋਗ ਆਸਣਾਂ ਅਤੇ ਪ੍ਰਾਣਾਯਾਮ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨੀਲ ਗਰਗ, ਸਹਾਇਕ ਕਮਿਸ਼ਨਰ ਗੁਰਜਿੰਦਰ ਪਾਲ ਸਿੰਘ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਬਲਦੇਵ ਰਾਜ, ਡਾ. ਅਨੁਰਾਗ ਗਿਰਧਰ, ਡਾ. ਸੰਦੀਪ ਸਿੰਘ, ਯੋਗਾ ਇੰਸਟਰੱਕਟਰ ਰੀਤੂ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
ਸਰਵਹਿੱਤਕਾਰੀ ਸਕੂਲ
ਰਾਮਪੁਰਾ ਫੂਲ, (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਰਾਮਪੁਰਾ ਫੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ, ਮਾਤਾ-ਪਿਤਾ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਵਿਦਿਆ ਭਾਰਤੀ ਵਲੋਂ ਨਿਯੁਕਤ ਪੰਜਾਬ ਪ੍ਰਾਂਤ ਦੇ ਯੋਗ ਪ੍ਰਮੁੱਖ ਵਿਪਨ ਕੁਮਾਰ ਨੇ ਹਾਜ਼ਰ ਸਾਰੇ ਸਟਾਫ਼ ਮੈਂਬਰਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬਹੁਤ ਹੀ ਸੁੰਦਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਯੋਗ ਆਸਣਾਂ ਦਾ ਅਭਿਆਸ ਕਰਵਾਇਆ। ਉਨ੍ਹਾਂ ਨੇ ਯੋਗ ਦੇ ਸਰੀਰਕ, ਮਾਨਸਿਕ ਅਤੇ ਆਤਮਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਸਿਹਤਮੰਦ ਅਤੇ ਸੰਤੁਲਿਤ ਜੀਵਨ ਦੀ ਕੁੰਜੀ ਹੈ। ਉਨ੍ਹਾਂ ਨੇ ਸਭ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗ ਨੂੰ ਆਪਣੀ ਰੋਜ਼ਾਨਾ ਦਿਨਚਰਿਆ ਵਿੱਚ ਵਿਸ਼ੇਸ਼ ਸਥਾਨ ਦਿੱਤਾ ਜਾਵੇ ਅਤੇ ਜੀਵਨ ਭਰ ਇਸ ਨੂੰ ਪਹਿਲ ਦਿੱਤੀ ਜਾਵੇ।ਪ੍ਰਬੰਧਕ ਸਮਿਤੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਹੋਰ ਮਾਣਯੋਗ ਮੈਂਬਰ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਸਭ ਨੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ ਅਤੇ ਯੋਗ ਦੇ ਸਿਹਤਮੰਦ ਜੀਵਨ ਲਈ ਮਹੱਤਵ ਨੂੰ ਸਮਝਿਆ। ਇਸ ਮੌਕੇ ਹਾਜ਼ਰੀਨਾਂ ਨੇ ਯੋਗ ਨੂੰ ਆਪਣੀ ਰੋਜ਼ਾਨਾ ਦਾ ਹਿੱਸਾ ਬਣਾਉਣ ਦਾ ਸੰਕਲਪ ਵੀ ਲਿਆ।ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਸਮੂਹ ਮਹਿਮਾਨਾਂ,ਮਾਪਿਆਂ, ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦਾ ਸਵਾਗਤ ਕਰਦਿਆਂ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸਭ ਦਾ ਧੰਨਵਾਦ ਕੀਤਾ।
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਦਿਵਸ ਮਨਾਇਆ ਗਿਆ । ਇਸ ਮੌਕੇ ਸਕੂਲੀ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ (ਸਟੇਟ ਐਵਾਰਡੀ), ਅਧਿਆਪਕ ਅਮਰੀਕ ਸਿੰਘ ਕਲਿਆਣ, ਕੁਲਦੀਪ ਸ਼ਰਮਾ ਭਗਤਾ ਨੇਦੱਸਿਆ ਹੈ ਕਿ ਯੋਗ ਆਸਣਾਂ ਨਾਲ ਅਸੀਂ ਤੰਦਰੁਸਤ ਰਹਿੰਦੇ ਹਾਂ। ਰੋਜ਼ਾਨਾ ਯੋਗਾ ਕਰਨ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਆਦਿ ਤੋਂ ਬਚੇ ਰਹਿੰਦੇ ਹਾਂ। ਅਜੋਕਾ ਦੌਰ ਭੱਜ-ਨੱਠ ਦਾ ਦੌਰ ਹੈ। ਮਨੁੱਖ ਕੋਲ ਜ਼ਿਆਦਾ ਰੁਝੇਵੇਂ ਹੋਣ ਕਾਰਨ ਕਸਰਤ ਭਾਵ ਯੋਗ ਕਰਨ ਦਾ ਸਮਾਂ ਹੀ ਨਹੀਂ ਬਚਦਾ। ਪਰ ਫਿਰ ਵੀ ਸਵੇਰ ਵੇਲੇ ਯੋਗ ਆਸਣ ਕੀਤੇ ਜਾ ਸਕਦੇ ਹਨ ਅਤੇ ਇਹ ਸਮਾਂ ਵੀ ਢੁਕਵਾਂ ਹੈ। ਯੋਗ ਸਾਨੂੰ ਰਿਸ਼ਟ-ਪੁਸ਼ਟ ਰੱਖਦਾ ਹੈ। ਜਿਵੇਂ ਸਰੀਰਕ ਤੰਦਰੁਸਤੀ ਲਈ ਸਵੇਰ ਦੀ ਸੈਰ ਲਾਹੇਵੰਦ ਹੈ। ਉਸੇ ਤਰ੍ਹਾਂ ਯੋਗ ਦਾ ਵੀ ਸਾਡੇ ਜੀਵਨ ਲਈ ਵਿਸ਼ੇਸ਼ ਮਹੱਤਵ ਹੈ। ਅਧਿਆਪਕਾ ਜਸਵਿੰਦਰ ਕੌਰ ਅਤੇ ਮਨਦੀਪ ਕੌਰ ਬੱਬੂ ਨੇ ਦੱਸਿਆ ਕਿ 50 ਦੇ ਕਰੀਬ ਸਕੂਲੀ ਬੱਚਿਆਂ ਨੇ ਯੋਗ ਆਸਣ ਕੀਤੇ ਅਤੇ ਆਉਣ ਵਾਲੇ ਸਮੇਂ ਵਿਚ ਯੋਗ ਰੋਜ਼ਾਨਾ ਅਪਣਾਉਣ ਦਾ ਅਹਿਦ ਲਿਆ। ਸਮਾਗਮ ਦੇ ਆਖੀਰ ਵਿਚ ਬੱਚਿਆਂ ਨਾਲ ਖ਼ੁਸ਼ੀ ਸਾਂਝੇ ਕਰਦੇ ਹੋਏ ਲੱਡੂ ਵੀ ਵੰਡੇ ਗਏ। ਇਸ ਸਮੇਂ ਹਰਜਿੰਦਰ ਸਿੰਘ ਬੁਰਜ ਥਰੋੜ, ਸੁਖਜਿੰਦਰ ਸਿੰਘ ਘਣੀਆਂ, ਸੁਖਜੀਤ ਕੌਰ ਕਲਿਆਣ, ਰਾਜਵਿੰਦਰ ਕੌਰ, ਮਨਦੀਪ ਕੌਰ ਅਤੇ (ਸਾਰੇ ਅਧਿਆਪਕ) ਅਤੇ ਪਿੰਡ ਦੇ ਪਤਵੰਤੇ ਮੌਜੂਦ ਸਨ।
ਜ਼ਿਲ੍ਹਾ ਅਦਾਲਤੀ ਕੰਪਲੈਕਸ, ਬਠਿੰਡਾ ਸਮੇਤ ਸਮੂਹ ਸਬ-ਡਵੀਜ਼ਨਾਂ ‘ਚ ਯੋਗਾ ਸਮਾਰੋਹ
ਬਠਿੰਡਾ, (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਕਰੁਨੇਸ਼ ਕੁਮਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਅਤੇ ਜਤਿੰਦਰਪਾਲ ਸਿੰਘ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਠਿੰਡਾ ਦੇ ਯਤਨਾਂ ਸਦਕਾ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਅਦਾਲਤ ਕੰਪਲੈਕਸ, ਬਠਿੰਡਾ, ਸਬ-ਡਵੀਜ਼ਨ ਤਲਵੰਡੀ ਸਾਬੋ ਅਤੇ ਫੂਲ ਵਿਖੇ ਇਕ ਵਿਸ਼ੇਸ਼ ਯੋਗਾ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਸਮਾਰੋਹ ਵਿਚ ਜ਼ਿਲ੍ਹਾ ਅਦਾਲਤੀ ਕੰਪਲੈਕਸ, ਬਠਿੰਡਾ ਵਿਖੇ ਇੰਦਰਜੀਤ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਬਠਿੰਡਾ, ਸਬ ਡਵੀਜ਼ਨ ਫੂਲ ਵਿਖੇ ਮਿਸ. ਅੰਜਲੀ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਫੂਲ, ਸਬ-ਡਵੀਜ਼ਨ ਤਲਵੰਡੀ ਸਾਬੋ ਵਿਖੇ ਮਿਸ. ਰਮਨਦੀਪ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਤਲਵੰਡੀ ਸਾਬੋ ਤੋਂ ਇਲਾਵਾ ਅਦਾਲਤੀ ਅਧਿਕਾਰੀ, ਕਰਮਚਾਰੀ, ਵਕੀਲ ਸਾਹਿਬਾਨ, ਪੀ.ਐਲ.ਵੀਜ਼ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਹਿੱਸਾ ਲਿਆ । ਯੋਗਾ ਟ੍ਰੇਨਰ ਮਿਸ. ਪਰਮਜੀਤ ਕੌਰ ਅਤੇ ਮਿਸ. ਸੁਮਨ ਪ੍ਰਾਸ਼ਰ ਵਲੋਂ ਵੱਖ-ਵੱਖ ਆਸਣ, ਪ੍ਰਾਣਾਯਾਮ ਅਤੇ ਧਿਆਨ ਦੀਆਂ ਤਕਨੀਕਾਂ ਦਾ ਵਿਸਤ੍ਰਿਤ ਪ੍ਰਦਰਸ਼ਨ ਕਰਵਾਇਆ ਗਿਆ, ਜਿਨ੍ਹਾਂ ਨੂੰ ਸਾਰੇ ਭਾਗੀਦਾਰਾਂ ਨੇ ਰੁਚੀ ਅਤੇ ਨਿਯਮਿਤਤਾ ਨਾਲ ਅਭਿਆਸ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਦੇ ਵਕੀਲ ਸਾਹਿਬਾਨਾਂ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਬਠਿੰਡਾ ਅਤੇ ਜਨਾਨਾ ਜੇਲ੍ਹ ਬਠਿੰਡਾ ਵਿਖੇ ਵੀ ਯੋਗ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਉਥੋਂ ਦੇ ਜੇਲ੍ਹ ਮੁਲਾਜ਼ਮਾਂ, ਕੈਦੀਆਂ ਅਤੇ ਹਵਾਲਾਤੀਆਂ ਨੂੰ ਵੀ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਰੋਜਾਨਾ ਯੋਗ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
Ad Position 24