ਰਾਮਾ ਮੰਡੀ, 21 ਜੂਨ (ਗੁਰਪ੍ਰੀਤ ਸਿੰਘ ਅਰੋੜਾ/ਤਰਸੇਮ ਸਿੰਗਲਾ)-ਸ਼ਹਿਰ ਦੇ ਤਲਵੰਡੀ ਰੋਡ ‘ਤੇ ਇਕ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਹੋਣ ਕਾਰਨ 3 ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ, ਮੈਂਬਰ ਰਿੰਕਾ ਮਿਸਤਰੀ ਅਤੇ ਕਾਲਾ ਬੰਗੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਰਾਮਾ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿਨ੍ਹਾਂ ਵਿਚੋਂ ਇਕ ਨੌਜਵਾਨ ਦੇ ਜ਼ਿਆਦਾ ਸੱਟ ਹੋਣ ਕਾਰਨ ਉਸ ਨੂੰ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ 2 ਵਿਅਕਤੀ ਜੇਰੇ ਇਲਾਜ ਹਨ। ਜਿਨ੍ਹਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਅਤੇ ਇੰਦਰਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਹਰਮਨ ਸਿੰਘ ਪੁੱਤਰ ਬਾਦਲ ਸਿੰਘ ਵਾਸੀ ਸੁਖਲੱਧੀ ਵਜੋਂ ਹੋਈ ਹੈ।
ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ
ਅਜੀਤ ਡੈਸਕ
22-06-2026