21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮਾਨ ਸਰਕਾਰ ਦੀਆਂ ਇਤਿਹਾਸਕ ਪਹਿਲ ਕਦਮੀਆਂ ਲੋਕਾਂ ਤੱਕ ਪਹੁੰਚੀਆਂ- ਬਲਕਾਰ ਸਿੱਧੂ

Ad Position 21
No active advertisement
ਅਜੀਤ ਡੈਸਕ 22-06-2026

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਵਿਚ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ‘ਲੋਕ ਮਿਲਣੀ ਮੁਹਿੰਮ’ ਤਹਿਤ ਪਿੰਡ ਸਿਰੀਏਵਾਲਾ ਵਿਖੇ ਲੋਕ ਮਿਲਣੀ ਸਮਾਗਮ ਹੋਇਆ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਪਾਣੀਆਂ, ਕਿਸਾਨੀ ਅਤੇ ਪੇਂਡੂ ਵਿਕਾਸ ਨੂੰ ਤਰਜੀਹ ਦਿੰਦਿਆਂ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਵਿਚ ਵੱਡਾ ਵਾਧਾ ਕਰਕੇ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ ਨਿਰਭਰਤਾ ਤੋਂ ਰਾਹਤ ਦਿੱਤੀ ਗਈ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਵੀ ਬਲ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਕਿਸਾਨਾਂ ਨੂੰ 24 ਘੰਟੇ ਮੁਫ਼ਤ ਬਿਜਲੀ ਦੀ ਸਹੂਲਤ, ਖੇਤੀਬਾੜੀ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ, ਨਵੇਂ ਖਾਲ਼ਾਂ ਦੀ ਉਸਾਰੀ, ਪੁਰਾਣੇ ਖਾਲ਼ਾਂ ਦੀ ਮੁਰੰਮਤ ਅਤੇ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਵਰਗੇ ਉਪਰਾਲਿਆਂ ਨਾਲ ਪੇਂਡੂ ਖੇਤਰਾਂ ਵਿਚ ਵੱਡਾ ਬਦਲਾਅ ਆਇਆ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੀ ਮਾਨ ਸਰਕਾਰ ਨੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ। ਸਰਕਾਰੀ ਸਕੂਲਾਂ ਦੀ ਕਾਇਆ-ਕਲਪ, ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਆਮ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਸਰਕਾਰੀ ਹਸਪਤਾਲਾਂ ਵਿਚ ਸੁਵਿਧਾਵਾਂ ਦੇ ਵਿਸਥਾਰ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਇੱਕ ਮਹੀਨੇ ਦੌਰਾਨ ਹਲਕੇ ਵਿਚ 136 ਲੋਕ ਮਿਲਣੀ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਰਾਹੀਂ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਉਨ੍ਹਾਂ ਦੇ ਤੁਰੰਤ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਪਿੰਡ ਸਿਰੀਏਵਾਲਾ ਦੇ ਸਰਪੰਚ ਬੀਬੀ ਹਰਜਿੰਦਰ ਕੌਰ ਨੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਮੁਹਿੰਮ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਹਫ਼ਤਾਵਾਰੀ ਗੁਰਮਤਿ ਸਮਾਗਮ ਅਗਲੀ ਖ਼ਬਰ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਦਵਾਈ-ਮੌਤ, ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ
Ad Position 24