ਬਾਲਿਆਂਵਾਲੀ, 21 ਜੂਨ (ਕੁਲਦੀਪ ਮਤਵਾਲਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ �ਬਰਾਏ ਦੀ ਅਗਵਾਈ ਹੇਠ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਦਲਜੀਤ ਸਿੰਘ ਗਿੱਲ ਅਤੇ ਡਾ. ਆਰ.ਐਸ. ਅਟਵਾਲ ਦੇ ਨਿਰਦੇਸ਼ਾਂ ਤਹਿਤ ਗੁਰਦੁਆਰਾ ਸਾਹਿਬ, ਮੰਡੀ ਖ਼ੁਰਦ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਟਰੱਸਟ ਦੇ ਬਠਿੰਡਾ ਇਕਾਈ ਦੇ ਪ੍ਰਧਾਨ ਅਤੇ ਮਾਲਵਾ ਜੋਨ ਦੇ ਪ੍ਰਧਾਨ ਪ੍ਰੋ. ਜਸਵੰਤ ਬਰਾੜ ਵਲੋਂ ਕੀਤਾ ਗਿਆ। ਕੈਂਪ ਦੌਰਾਨ ਆਰ. ਗਗਨ ਮਲਟੀ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਮਾਹਿਰ ਡਾਕਟਰਾਂ ਵਲੋਂ 113 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਵਲੋਂ ਮੁਫ਼ਤ ਦਿੱਤੀਆਂ ਗਈਆਂ। ਪ੍ਰੋ. ਬਰਾੜ ਨੇ ਦੱਸਿਆ ਕਿ ਟਰੱਸਟ ਵਲੋਂ ਹਰ 15 ਦਿਨਾਂ ਬਾਅਦ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਜਦਕਿ ਟਰੱਸਟ ਕਿਸੇ ਵੀ ਵਿਅਕਤੀ ਜਾਂ ਸੰਸਥਾ ਤੋਂ ਇੱਕ ਰੁਪਇਆ ਵੀ ਦਾਨ ਵਜੋਂ ਨਹੀਂ ਲੈਂਦਾ ਅਤੇ ਸਾਰੀਆਂ ਲੋਕ-ਭਲਾਈ ਗਤੀਵਿਧੀਆਂ ਦਾ ਖਰਚਾ ਡਾ. ਐਸ.ਪੀ. ਸਿੰਘ �ਬਰਾਏ ਆਪਣੀ ਨੇਕ ਕਮਾਈ ਵਿਚੋਂ ਕਰ ਰਹੇ ਹਨ। ਇਸ ਮੌਕੇ ਟਰੱਸਟ ਦੇ ਮੈਂਬਰ ਰਘਵੀਰ ਸ਼ਰਮਾ, ਰਿਟਾਇਰਡ ਮੈਨੇਜਰ ਗੁਰਤੇਜ ਸਿੰਘ ਸਿੱਧੂ, ਪਰਮਜੀਤ ਸਿੰਘ ਢਿੱਲੋਂ, ਸੁਰਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ, ਪ੍ਰੀਤਮ ਸਿੰਘ ਅਤੇ ਰਿਟਾਇਰਡ ਹੈੱਡਮਾਸਟਰ ਸੁਖਮੰਦਰ ਸਿੰਘ ਤੋਂ ਇਲਾਵਾ ਸਮਾਜ ਸੇਵੀ ਜਗਤਾਰ ਸਿੰਘ ਅਨਜਾਣ, ਨਜਿੰਦਰ ਸਿੰਘ (ਪ੍ਰਧਾਨ, ਗੁਰਦੁਆਰਾ ਪ੍ਰਬੰਧਕ ਕਮੇਟੀ), ਕੁਲਦੀਪ ਸਿੰਘ, ਸੰਤੋਖ ਸਿੰਘ, ਨਿਰਭੈ ਸਿੰਘ ਅਤੇ ਮਾਸਟਰ ਸ਼ੈਂਬਰ ਸਿੰਘ ਦਾ ਵਿਸ਼ੇਸ਼ ਸਹਿਯੋਗ ਦਿੱਤਾ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੰਡੀ ਖ਼ੁਰਦ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ
ਅਜੀਤ ਡੈਸਕ
22-06-2026