ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨੌਜਵਾਨ ਮਜ਼ਦੂਰ ਨੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 23-06-2026

ਬਠਿੰਡਾ, 22 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਬਿਰਧ ਆਸ਼ਰਮ ਕੋਲ ਇਕ ਗੋਦਾਮ ’ਚ ਰਹਿ ਰਹੇ ਚਾਰ ਮਜ਼ਦੂਰਾਂ ’ਚੋਂ ਇਕ ਮਜ਼ਦੂਰ ਦੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਪ੍ਰਾਪਤ ਹੋਣ ਉਪਰੰਤ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗੋਇਲ ਬਿਰਧ ਆਸ਼ਰਮ ਕੋਲ ਘਟਨਾ ਸਥਾਨ ’ਤੇ ਪਹੁੰਚੇ। ਉੱਥੇ ਇਕ ਨੌਜਵਾਨ ਮ੍ਰਿਤਕ ਪਾਇਆ ਗਿਆ, ਜਿਸ ਨੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਮਜ਼ਦੂਰ ਪੇਂਟਰ ਵਜੋਂ ਕੰਮ ਕਰਦੇ ਹਨ। ਸੂਚਨਾ ਮਿਲਣ ’ਤੇ ਕੋਤਵਾਲੀ ਥਾਣੇ ਦੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਨੌਜਵਾਨ ਨੇ ਖੁਦਕੁਸ਼ੀ ਕਿਉਂ ਕੀਤੀ, ਇਸ ਦਾ ਪਤਾ ਨਹੀਂ ਲੱਗ ਸਕਿਆ। ਕੋਤਵਾਲੀ ਪੁਲਿਸ ਬਾਕੀ ਤਿੰਨ ਮਜ਼ਦੂਰਾਂ ਤੋਂ ਜਾਂਚ ਪੜ੍ਹਤਾਲ ਕਰ ਰਹੀ ਹੈ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ। ਮ੍ਰਿਤਕ ਦੀ ਪਹਿਚਾਣ ਚੰਦਨ ਕੁਮਾਰ (27) ਜੋ ਕਿ ਯੂਪੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ, ਪ੍ਰਾਣਾਯਾਮ, ਧਿਆਨ ਅਤੇ ਨਿਊਰੋਬਿਕਸ ਗਤੀਵਿਧੀਆਂ ਦਾ ਆਯੋਜਨ ਅਗਲੀ ਖ਼ਬਰ ਪੰਜਾਬ ਦੀ ਮੁੱਖ ਸਮੱਸਿਆ ਨਸ਼ਾ ਨਹੀਂ, ਮਾੜੀ ਲੀਡਰਸ਼ਿਪ- ਕਿਰਨਬੀਰ ਸਿੰਘ ਕੰਗ
Ad Position 24
No active advertisement