21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-06-2026
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਫ਼ਰੰਟ ਦੇ ਸੂਬਾ ਕਨਵੀਨਰ ਗਗਨਦੀਪ ਸਿੰਘ ਭੁੱਲਰ, ਹਰਨੇਕ ਸਿੰਘ ਗਹਿਰੀ, ਦਰਸ਼ਨ ਸਿੰਘ ਮੌੜ, ਕੇਵਲ ਬਾਂਸਲ, ਜਤਿੰਦਰ ਕ੍ਰਿਸ਼ਨ, ਅਸ਼ੋਕ ਚੋਪੜਾ, ਸਿਕੰਦਰ ਧਾਲੀਵਾਲ, ਗੁਰਤੇਜ ਗਿੱਲ ਅਤੇ ਮਨਜੀਤ ਧੰਜਲ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾ ਰਹੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ-ਪੈਨਸ਼ਨਰਾਂ ਵਿਚ ਭਾਰੀ ਰੋਸ ਹੈ।ਆਗੂਆਂ ਨੇ ਕਿਹਾ ਕਿ ਸੂਬੇ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਹੁਣ ਇਕ ਮੰਚ ’ਤੇ ਇਕੱਠੇ ਹੋ ਕੇ ਸੰਘਰਸ਼ ਦੇ ਰਾਹ ’ਤੇ ਚੱਲ ਪਏ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਪੇ-ਸਕੇਲ ਦਿੱਤੇ ਜਾਣ, ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, 200 ਰੁਪਏ ਜਜ਼ੀਆ ਟੈਕਸ ਦੀ ਕਟੌਤੀ ਬੰਦ ਕੀਤੀ ਜਾਵੇ ਅਤੇ ਬੰਦ ਕੀਤੇ ਗਏ 37 ਤਰ੍ਹਾਂ ਦੇ ਭੱਤੇ ਮੁੜ ਬਹਾਲ ਕੀਤੇ ਜਾਣ।ਉਨ੍ਹਾਂ ਐਲਾਨ ਕੀਤਾ ਕਿ 4 ਜੁਲਾਈ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਬਠਿੰਡਾ ਦੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ 17 ਜੁਲਾਈ ਨੂੰ ਮੋਹਾਲੀ ਵਿਚ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀਆਂ ਵੀ ਕੀਤੀਆਂ ਜਾਣਗੀਆਂ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਮੋਹਾਲੀ ਮਹਾਂ ਰੈਲੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਮੁਕੰਮਲ ਹੜਤਾਲ ਵਰਗੇ ਸਖ਼ਤ ਫ਼ੈਸਲੇ ਲੈਣਗੇ। ਇਸ ਮੌਕੇ ਬਲਜਿੰਦਰ ਸਿੰਘ (ਡੀਟੀਐਫ਼), ਹਰਜਿੰਦਰ ਸਿੰਘ (ਟੀਐਸਯੂ), ਰਣਜੀਤ ਸਿੰਘ ਤੂਰ ਪੁਲਿਸ ਪੈਨਸ਼ਨਰ, ਗੁਰਜਿੰਦਰ ਸਿੰਘ ਔਲਖ, ਕੁਲਵੰਤ ਸਿੰਘ ਜੇਲ੍ਹ ਪੈਨਸ਼ਨਰ, ਵਰਿੰਦਰ ਕੁਮਾਰ ਇੰਜੀਨੀਅਰ ਵੈੱਲਫੇਅਰ, ਪਰਮਜੀਤ ਕੌਰ, ਅਰੁਣ ਕੁਮਾਰ, ਇੰਦਰ ਸਿੰਘ, ਪੂਰਨ ਸਿੰਘ, ਆਤਮਤੇਜ ਸਿੰਘ, ਮਹਿੰਦਰਪਾਲ ਸਿੰਘ, ਉਮੈਦ ਸਿੰਘ, ਬਲਰਾਜ ਮੌੜ, ਪ੍ਰਿੰਸੀਪਲ ਰਣਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਸਟੇਜ ਸੰਚਾਲਨ ਗੁਰਮੇਲ ਸਿੰਘ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਰਵਾਨਾ ਹੋਣ ਸਮੇਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ 10ਵੀਂ ਅਤੇ 12ਵੀਂ ਸ਼੍ਰੇਣੀ ਦੀ ਜੁਲਾਈ 2026 ਦੀ ਅਨੁਪੂਰਕ ਪ੍ਰੀਖਿਆ 6 ਜੁਲਾਈ ਤੋਂ
Ad Position 24