21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੁੱਖ ਮੰਤਰੀ ਖਿਲਾਫ਼ ਅਕਾਲ ਤਖ਼ਤ ਦੇ ਹੁਕਮਨਾਮੇ ਵਾਲੀ ਪ੍ਰਚਾਰ ਸਮੱਗਰੀ ਲਾਉਣ ਦਾ ਸਿਲਸਿਲਾ ਤੇਜ਼

Ad Position 21
No active advertisement
ਅਜੀਤ ਡੈਸਕ 25-06-2026
ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)- ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ਸਬੰਧੀ ਵਾਇਰਲ ਵੀਡੀਓ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਦੱਸਦਿਆਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁੱਖ ਮੰਤਰੀ ਨੂੰ ‘ਪੰਥ ਦੋਖੀ’ ਐਲਾਨੇ ਜਾਣ ਸਬੰਧੀ ਜਾਰੀ ਹੋਏ ਹੁਕਮਨਾਮੇ ਵਾਲੀ ਪ੍ਰਚਾਰ ਸਮੱਗਰੀ ਪਿੰਡਾਂ/ਸ਼ਹਿਰਾਂ ’ਚ ਲਗਾਉਣ ਦਾ ਸਿਲਸਿਲਾ ਜਿੱਥੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਤੇਜ਼ ਕਰ ਦਿੱਤਾ ਗਿਆ ਹੈ ਉੱਥੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਅਤੇ ਪ੍ਰਸਿੱਧ ਧਾਰਮਿਕ ਸੰਸਥਾ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਸੰਗਤਾਂ ਨੂੰ ਹੁਕਮਨਾਮੇ ਤੋਂ ਜਾਣੂੰ ਕਰਵਾਉਣ ਵਾਲੇ ਫਲੈਕਸ ਲਗਾਏ ਗਏ। ਫਲੈਕਸ ਲਗਾਉਣ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕਰਵਾਈ ਜਾਂਚ ’ਚ ਮੁੱਖ ਮੰਤਰੀ ਵਲੋਂ ਬੇਅਦਬੀ ਕਰਨ ਸਬੰਧੀ ਵੀਡੀਓ ਸਹੀ ਪਾਏ ਜਾਣ ਤੋਂ ਬਾਅਦ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੇ ਖੁਲਾਸਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਨੂੰ ਬਚਾਉਣ ਲਈ ਸਰਕਾਰ ਨੇ ਗੁੜਗਾਉਂ ਦੀ ਇਕ ਲੈਬ ਤੋਂ ਫਰਜ਼ੀ ਰਿਪੋਰਟ ਤਿਆਰ ਕਰਵਾ ਕੇ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ ਕੀਤੀ, ਪਰ ਕਿਉਂਕਿ ਸਾਰਾ ਸੱਚ ਸਾਹਮਣੇ ਆ ਗਿਐ। ਇਸ ਲਈ ਸੰਗਤ ਹੁਣ ਇੰਨ੍ਹਾਂ ਨੂੰ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਅਕਾਲ ਤਖਤ ਨਾਲ ਮੱਥਾ ਲਾਇਆ ਉਸ ਦਾ ਕੁਝ ਵੀ ਨਹੀਂ ਰਿਹਾ। ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਅਕਾਲ ਤਖਤ ਤੇ ਪੇਸ਼ ਹੋ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਗੁ: ਬੁੰਗਾ ਮਸਤੂਆਣਾ ਵਿਖੇ ਫਲੈਕਸ ਲਾਉਣ ਸਮੇਂ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਵੀ ਮੌਜੂਦ ਸਨ ਜਦੋਂਕਿ ਸਿੱਧੂ ਨਾਲ ਰਵੀ ਕੁਮਾਰ ਕੋਕੀ ਕੌਂਸਲਰ, ਹਰਮੋਹਿੰਦਰ ਸਿੰਘ, ਜਸਵਿੰਦਰ ਸਿੰਘ ਸਿੱਧੂ, ਡਾ: ਗੁਰਮੇਲ ਘਈ, ਸੁਰਜੀਤ ਭੱਮ, ਤੇਜਾ ਸਿੰਘ ਮਲਕਾਣਾ ਸਮੇਤ ਕਈ ਅਕਾਲੀ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਡਾ. ਤਰਸੇਮ ਗਰਗ ਦੇ ਕਲੀਨਿਕ ’ਤੇ ਹੋਏ ਪੈਟਰੋਲ ਬੰਬ ਹਮਲੇ ਦਾ ਸਰਬਦਲੀ ਆਗੂਆਂ ਵਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮ... ਅਗਲੀ ਖ਼ਬਰ ਮੁੱਖ ਮੰਤਰੀ ਦੇ ਰਵਾਨਾ ਹੋਣ ਸਮੇਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਵਲੋਂ ਨਾਅਰੇਬਾਜ਼ੀ
Ad Position 24