20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮਾਮਲਾ ਡਾ. ਤਰਸੇਮ ਗਰਗ ਦੇ ਕਲੀਨਿਕ ’ਤੇ ਹੋਏ ਪੈਟਰੋਲ ਬੰਬ ਹਮਲੇ ਦਾ ਸਰਬਦਲੀ ਆਗੂਆਂ ਵਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ

Ad Position 21
No active advertisement
ਅਜੀਤ ਡੈਸਕ 25-06-2026
ਬਠਿੰਡਾ, 24 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਵਿਸ਼ਾਲ ਨਗਰ ਇਲਾਕੇ ਵਿਚ ਭਾਜਪਾ ਆਗੂ ਅਤੇ ਪ੍ਰਸਿੱਧ ਡਾਕਟਰ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਲੰਘੀ ਰਾਤ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਨੂੰ ਲੈ ਕੇ ਸਰਬਦਲੀ ਆਗੂਆਂ (ਭਾਜਪਾ, ਆਪ, ਕਾਂਗਰਸ) ਨੇ ਪੁਲਿਸ ਦੀ ਢਿੱਲੀ ਕਾਰਵਾਈ ਪ੍ਰਤੀ ਨਾਰਾਜ਼ਗੀ ਜਤਾਉਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਅਤੇ ਹਮਲੇ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ। ਡਾ. ਗਰਗ ਦੇ ਕਲੀਨਿਕ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਹੋਇਆ ਹਮਲਾ ਸਿਰਫ਼ ਇਕ ਵਿਅਕਤੀ ‘ਤੇ ਹਮਲਾ ਨਹੀਂ, ਸਗੋਂ ਸ਼ਹਿਰ ਦੀ ਕਾਨੂੰਨ-ਵਿਵਸਥਾ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੀਸੀਟੀਵੀ ਫੁਟੇਜ, ਮੋਬਾਈਲ ਲੋਕੇਸ਼ਨ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਤੱਕ ਜਲਦ ਪਹੁੰਚਣਾ ਚਾਹੀਦਾ ਹੈ। ‘ਆਪ’ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ ਨੇ ਮਾਮਲੇ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਉਨ੍ਹਾਂ ਪੁਲਿਸ ਨੂੰ ਹਮਲੇ ਪਿੱਛੇ ਦੀ ਸਾਜ਼ਿਸ਼ ਅਤੇ ਮਕਸਦ ਦਾ ਪਤਾ ਲਗਾਉਣ ਦੀ ਅਪੀਲ ਕੀਤੀ ਹੈ। ਕਾਂਗਰਸ ਆਗੂ ਅਸ਼ੋਕ ਕੁਮਾਰ ਤੇ ਨਰੇਸ਼ ਗਰਗ ਨੇ ਕਿਹਾ ਕਿ ਜਦੋਂ ਇਕ ਪ੍ਰਮੁੱਖ ਡਾਕਟਰ ਅਤੇ ਰਾਜਨੀਤਿਕ ਆਗੂ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲਾਜ਼ਮੀ ਹਨ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਮੌਕੇ ਡਾ. ਤਰਸੇਮ ਗਰਗ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਇਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਸੁਨੇਹਾ ਵੀ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਹਮਲਾਵਰਾਂ ਹੀ ਨਹੀਂ, ਸਗੋਂ ਇਸ ਪੂਰੀ ਸਾਜ਼ਿਸ਼ ਦੇ ਪਿੱਛੇ ਮੌਜੂਦ ਲੋਕਾਂ ਨੂੰ ਵੀ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਸਰਬਦਲੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਵਲੋਂ ਜਲਦ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਮਿਲ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਐਸ. ਆਈ. ਆਰ. ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦਾ ਕੰਮ ਅੱਜ ਤੋਂ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਮੁੱਖ ਮੰਤਰੀ ਖਿਲਾਫ਼ ਅਕਾਲ ਤਖ਼ਤ ਦੇ ਹੁਕਮਨਾਮੇ ਵਾਲੀ ਪ੍ਰਚਾਰ ਸਮੱਗਰੀ ਲਾਉਣ ਦਾ ਸਿਲਸਿਲਾ ਤੇਜ਼
Ad Position 24