20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਐਸ. ਆਈ. ਆਰ. ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦਾ ਕੰਮ ਅੱਜ ਤੋਂ- ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 25-06-2026
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਚ ਵੋਟਰ ਸੂਚੀਆਂ ਦੀ ਗਹਿਰੀ ਵੋਟਰ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਫਾਰਮ ਵੰਡਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐਸ. ਆਈ. ਆਰ. ਸਬੰਧੀ ਬੁਲਾਈ ਗਈ ਵਿਸ਼ੇਸ਼ ਪ੍ਰੈਸ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵਲੋਂ ਵਿਧਾਨ ਸਭਾ ਚੋਣ ਹਲਕਾ ਪੱਧਰੀ ਮਾਸਟਰ ਟਰੇਨਰਾਂ, ਸਮੂਹ ਬੀ. ਐਲ. ਓ. ਸੁਪਰਵਾਈਜ਼ਰਾਂ ਅਤੇ ਟੈਕਨੀਕਲ ਸਟਾਫ਼ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫ਼ਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਫਾਰਮ ਵਿਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ। ਇਸ ਲਈ ਹਰੇਕ ਬੀ.ਐਲ.ਓ 25 ਜੂਨ 2026 ਤੋਂ 24 ਜੁਲਾਈ 2026 ਤੱਕ ਆਪਣੇ ਆਪਣੇ ਖੇਤਰ ਵਿਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ। ਇਸ ਮੌਕੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਚੋਣ ਕਾਨੂੰਗੋ ਪਰਮਜੀਤ ਸਿੰਘ ਤੋਂ ਇਲਾਵਾ ਚੋਣ ਦਫ਼ਤਰ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਅਤੇ ਬੇਅਦਬੀਆਂ ਦੇ ਮੁੱਦੇ ਹਾਲੇ ਵੀ ਪੂਰੀ ਤਰ੍ਹਾਂ ਸਰਗਰਮ ਅਗਲੀ ਖ਼ਬਰ ਮਾਮਲਾ ਡਾ. ਤਰਸੇਮ ਗਰਗ ਦੇ ਕਲੀਨਿਕ ’ਤੇ ਹੋਏ ਪੈਟਰੋਲ ਬੰਬ ਹਮਲੇ ਦਾ ਸਰਬਦਲੀ ਆਗੂਆਂ ਵਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮ...
Ad Position 24