ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹਰਬੰਸ ਸਿੰਘ ਸਿੱਧੂ ਲਾਡੀ ਯੂਥ ਕਾਂਗਰਸ ਬਲਾਕ ਭੀਖੀ ਦੇ ਪ੍ਰਧਾਨ ਚੁਣੇ

Ad Position 21
No active advertisement
ਅਜੀਤ ਡੈਸਕ 26-06-2026

ਭੀਖੀ, 25 ਜੂਨ (ਸਹੋਤਾ)- ਯੂਥ ਕਾਂਗਰਸ ਬਲਾਕ ਭੀਖੀ ਦੀ ਪ੍ਰਧਾਨਗੀ ਚੋਣ ‘ਚ ਹਰਬੰਸ ਸਿੰਘ ਸਿੱਧੂ ਲਾਡੀ ਵਾਸੀ ਖੀਵਾ ਕਲਾਂ ਦੀ ਸ਼ਾਨਦਾਰ ਜਿੱਤ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਨੌਜਵਾਨ ਦੇ ਪਿਤਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਿੱਧੂ ਵੀ ਕਾਂਗਰਸ ਦੇ ਟਕਸਾਲੀ ਆਗੂ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ, ਬਲਕੌਰ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮੋਫਰ ਸਰਦੂਲਗੜ੍ਹ ਦੇ ਮਾਰਗ ਦਰਸ਼ਨ ਸਦਕਾ ਸੰਭਵ ਹੋ ਸਕੀ ਹੈ। ਉਨ੍ਹਾਂ ਸਮੂਹ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਪੰਚਾਂ-ਸਰਪੰਚਾਂ, ਵਰਕਰ ਸਾਥੀਆਂ ਅਤੇ ਖ਼ਾਸ ਕਰ ਕੇ ਯੂਥ ਕਾਂਗਰਸ ਦੇ ਉਨ੍ਹਾਂ ਸਾਰੇ ਨੌਜਵਾਨ ਸਾਥੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਡੇਢ ਦਹਾਕੇ ਤੋਂ ਨਹਿਰੀ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਭੁੱਚੋ ਖ਼ੁਰਦ ਦੇ ਖੇਤ ਅਗਲੀ ਖ਼ਬਰ ਦਿਨ ਸਮੇਂ ਲਗਾਈਆਂ 2 ਸੋਲਰ ਮੋਟਰਾਂ ਦੀਆਂ ਤਾਰਾਂ ਰਾਤ ਨੂੰ ਚੋਰੀ
Ad Position 24
No active advertisement