ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਸ਼ਾ ਮੁਕਤੀ ਅਭਿਆਨ ਤਹਿਤ ਖਾਲਸਾ ਕਾਲਜ ਵਿਖੇ ਯੋਗਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-06-2026

ਭਗਤਾ ਭਾਈਕਾ, 25 ਜੂਨ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਯੋਗ ਅਗਵਾਈ ਨਸ਼ਾ ਮੁਕਤੀ ਅਭਿਆਨ ਤਹਿਤ ਫਿਜ਼ੀਕਲ ਵਿਭਾਗ ਅਤੇ ਐਨ. ਐਸ. ਐਸ. ਯੂਨਿਟ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਯੋਗ ਅਭਿਆਸ ਕਰਕੇ ਤੰਦਰੁਸਤ ਜੀਵਨ ਜੀਊਣ ਦਾ ਸੰਦੇਸ਼ ਦਿੱਤਾ। ਕਾਲਜ ਪ੍ਰਿੰਸੀਪਲ ਡਾ: ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ । ਫਿਜ਼ੀਕਲ ਵਿਭਾਗ ਦੇ ਪ੍ਰੋ: ਸੁਸ਼ਮਾ ਰਾਣੀ ਨੇ ਵੱਖ-ਵੱਖ ਯੋਗ ਆਸਣ ਕਰਵਾਏ ਅਤੇ ਦੱਸਿਆ ਕਿ ਯੋਗ ਮਨ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦਾ ਹੈ। ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ: ਰਮਨਦੀਪ ਕੌਰ ਨੇ ਸੰਬੋਧਨ ਵਿਚ ਕਿਹਾ ਕਿ ਯੋਗ ਸਿਹਤਮੰਦ ਜੀਵਨ ਦਾ ਅਹਿਮ ਹਿੱਸਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ । ਸਮਾਗਮ ਦੇ ਅੰਤ ’ਚ ਪ੍ਰੋ: ਰਮਨਪ੍ਰੀਤ ਕੌਰ ਅਤੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਹੁੰ ਵੀ ਚੁੱਕੀ। ਕਾਲਜ ਪ੍ਰਬੰਧਕ ਕਮੇਟੀ ਨੇ ਫ਼ਿਜ਼ੀਕਲ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਦੇ ਉਪਰਾਲੇ ਦੀ ਸਰਾਹਨਾ ਕੀਤੀ ।

Ad Position 22
No active advertisement
ਪਿਛਲੀ ਖ਼ਬਰ ਅਰਸ਼ਦੀਪ ਸਿੰਘ ਬਰਾੜ ਬਣੇ ਯੂਥ ਕਾਂਗਰਸ ਹਲਕਾ ਭੁੱਚੋ ਦੇ ਪ੍ਰਧਾਨ ਅਗਲੀ ਖ਼ਬਰ ਡੇਢ ਦਹਾਕੇ ਤੋਂ ਨਹਿਰੀ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਭੁੱਚੋ ਖ਼ੁਰਦ ਦੇ ਖੇਤ
Ad Position 24
No active advertisement