ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਅਰਸ਼ਦੀਪ ਸਿੰਘ ਬਰਾੜ ਬਣੇ ਯੂਥ ਕਾਂਗਰਸ ਹਲਕਾ ਭੁੱਚੋ ਦੇ ਪ੍ਰਧਾਨ

Ad Position 21
No active advertisement
ਅਜੀਤ ਡੈਸਕ 26-06-2026

ਭੁੱਚੋ ਮੰਡੀ, 25 ਜੂਨ (ਪਰਵਿੰਦਰ ਸਿੰਘ ਜੌੜਾ)- ਅਰਸ਼ਦੀਪ ਸਿੰਘ ਬਰਾੜ ਯੂਥ ਕਾਂਗਰਸ ਹਲਕਾ ਭੁੱਚੋ ਦੇ ਪ੍ਰਧਾਨ ਚੁਣੇ ਗਏ ਹਨ । ਉਹ ਨਜ਼ਦੀਕੀ ਪਿੰਡ ਭੁੱਚੋ ਖ਼ੁਰਦ ਦੇ ਰਹਿਣ ਵਾਲੇ ਹਨ ਅਤੇ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ’ਚ ਉਨ੍ਹਾਂ ਨੂੰ 3355 ਵੋਟਾਂ ਹਾਸਿਲ ਹੋਈਆਂ ਅਤੇ ਉਨ੍ਹਾਂ ਆਪਣੇ ਨਜ਼ਦੀਕੀ ਵਿਰੋਧੀ ਉਮੀਦਵਾਰ ਜਸਕਰਨ ਸਿੰਘ ਗੋਬਿੰਦਪੁਰਾ (1402 ਵੋਟਾਂ) ਨੂੰ 1953 ਵੋਟਾਂ ਦੀ ਵੱਡੀ ਲੀਡ ਨਾਲ ਮਾਤ ਦਿੱਤੀ ਅਤੇ ਹਲਕਾ ਭੁੱਚੋ ਦੀ ਪ੍ਰਧਾਨਗੀ ਦੀ ਚੋਣ ਜਿੱਤੀ। ਜਿੱਤ ਉਪਰੰਤ ਉਨ੍ਹਾਂ ‘ਅਜੀਤ’ ਨਾਲ ਵਿਸ਼ੇਸ਼ ਵਾਰਤਾ ਦੌਰਾਨ ਕਿਹਾ ਕਿ ਇਹ ਉਨ੍ਹਾਂ ਦੀ ਜਿੱਤ ਨਹੀਂ, ਸਗੋਂ ਹਰ ਉਸ ਨੌਜਵਾਨ, ਵਰਕਰ ਅਤੇ ਵਿਅਕਤੀ ਦੀ ਜਿੱਤ ਹੈ, ਜਿਸ ਨੇ ਉਸ ‘ਤੇ ਭਰੋਸਾ ਜਿਤਾਇਆ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਅਤੇ ਵਾਰਡ ਵਿਚ ਨੌਜਵਾਨਾਂ ਨੂੰ ਨਾਲ ਜੋੜ ਕੇ ਰੁਜ਼ਗਾਰ, ਨਸ਼ਾ, ਸਿੱਖਿਆ, ਖੇਡਾਂ ਅਤੇ ਲੋਕਾਂ ਨਾਲ ਜੁੜੇ ਅਸਲ ਮੁੱਦਿਆਂ ਲਈ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਮੀਨੀ ਪੱਧਰ ‘ਤੇ ਮਜ਼ਬੂਤ ਟੀਮ ਤਿਆਰ ਕਰਕੇ ਹਰ ਘਰ ਤੱਕ ਪਹੁੰਚ ਬਣਾਈ ਜਾਵੇਗੀ। ਉਨ੍ਹਾਂ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ, ਪਾਰਟੀ ਲੀਡਰਸ਼ਿਪ ਅਤੇ ਹਲਕੇ ਦੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਜਿੱਤ ਨੂੰ ਸੰਭਵ ਬਣਾਇਆ। ਇਸ ਮੌਕੇ ਮਨਪ੍ਰੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਅਤੇ ਦਵਿੰਦਰ ਸਿੰਘ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਨਸੀਬਪੁਰਾ ਵਿਖੇ ਆਤਮਾ ਸਕੀਮ ਅਧੀਨ ਲਗਾਈ ‘ਫਾਰਮ ਸਕੂਲ’ ਦੀ ਕਲਾਸ ਅਗਲੀ ਖ਼ਬਰ ਨਸ਼ਾ ਮੁਕਤੀ ਅਭਿਆਨ ਤਹਿਤ ਖਾਲਸਾ ਕਾਲਜ ਵਿਖੇ ਯੋਗਾ ਦਿਵਸ ਮਨਾਇਆ
Ad Position 24
No active advertisement