07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਿਰਵਿਘਨ ਬਿਜਲੀ ਤੇ ਪੀਣ ਦੇ ਪਾਣੀ ਤੋਂ ਪਿਆਸੇ ਕਿਸਾਨਾਂ ਨੇ ਬਿਜਲੀ ਘਰ ਘੇਰਿਆ ਨਿਰਵਿਘਨ ਬਿਜਲੀ ਸਪਲਾਈ ਮਿਲਣ ਦੇ ਵਿਸ਼ਵਾਸ਼ ਤੱਕ ਅਣਮਿੱਥੇ ਸਮੇਂ ਲਈ ਧਰਨਾ ਰਹੇਗਾ ਜਾਰੀ-ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 27-06-2026
ਸੰਗਤ ਮੰਡੀ, 26 ਜੂਨ (ਸੁਖਤੇਜ ਧਾਲੀਵਾਲ)-ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ ਅਤੇ ਸਬ-ਡਵੀਜ਼ਨ ਸੰਗਤ ਦੇ 66 ਕੇਵੀ ਬਿਜਲੀ ਘਰ ਮੂਹਰੇ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਗਿਆ ਹੈ। ਬਿਜਲੀ ਅਤੇ ਪਾਣੀ ਦੋਵੇਂ ਨਾ ਮਿਲਣ ਕਾਰਨ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਵਿਰੁੱਧ ਜੰਮ ਕੇ ਨਾਆਰੇਬਾਜ਼ੀ ਕੀਤੀ ਗਈ। ਪਿੰਡ ਸੰਗਤ ਕਲਾਂ ਦੇ ਕਿਸਾਨ ਆਗੂ ਰੇਸ਼ਮ ਸਿੰਘ, ਗੁਰਜਿੰਦਰ ਸਿੰਘ, ਦਰਸ਼ਨ ਸਿੰਘ ਗਿੱਲ ਅਤੇ ਜਗਤਾਰ ਸਿੰਘ ਗਹਿਰੀ ਬੁੱਟਰ ਨੇ ਦੱਸਿਆ ਕਿ ਝੋਨੇ ਦੀ ਲਵਾਈ ਦਾ ਸੀਜਨ ਸ਼ੁੂਰ ਹੋ ਚੁੱਕਾ ਹੈ ਪ੍ਰੰਤੂ ਬਠਿੰਡਾ ਆਈ. ਟੀ. ਆਈ. ਨੇੜੇ ਮਹਿਤਾ ਰਜਬਾਹੇ ’ਚ ਪਾੜ ਪੈ ਜਾਣ ਸੰਗਤ ਇਲਾਕੇ ਦੇ ਕਿਸਾਨਾਂ ਨੂੰ ਪਿਛਲੇ ਕਈ ਦਿਨਾ ਤੋਂ ਨਹਿਰੀ ਪਾਣੀ ਨਹੀਂ ਮਿਲ ਰਿਹਾ, ਜਿਸ ਕਾਰਨ ਕਿਸਾਨ ਪਹਿਲਾਂ ਹੀ ਪ੍ਰੇਸ਼ਾਨ ਸਨ, ਉੱਤੋਂ ਬਿਜਲੀ ਸਪਲਾਈ ਵੀ 8 ਘੰਟੇ ਦੇਣ ਦੀ ਥਾਂ ਸਿਰਫ਼ 4 ਘੰਟੇ ਹੀ ਬਿਜਲੀ ਮਿਲਦੀ ਹੋਣ ਅਤੇ ਲੰਮਾ ਸਮਾਂ ਕੱਟਾਂ ’ਚ ਗੁਜ਼ਰ ਜਾਣ ਕਾਰਨ ਕਿਸਾਨਾ ’ਚ ਰੋਹ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਦਿਨ ਦੀ ਥਾਂ ਰਾਤ ਸਮੇਂ ਹੀ ਬਿਜਲੀ ਸਪਲਾਈ ਦਿੱਤੀ ਜਾਵੇ ਪ੍ਰੰਤੂ ਪੂਰਾ ਸਮਾਂ 8 ਘੰਟੇ ਬਿਜਲੀ ਸਪਲਾਈ ਦੇਣੀ ਨਿਸ਼ਚਿਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਬਿਜਲੀ ਅਤੇ ਪਾਣੀ ਦੋਵੇਂ ਹੀ ਨਾ ਮਿਲਣ ਕਾਰਨ ਵਾਧੂ ਮਜ਼ਦੂਰੀ ਭੁਗਤਣੀ ਪੈ ਰਹੀ ਹੈ ਅਤੇ ਸਾਰਾ ਸਾਰਾ ਦਿਨ ਮਜ਼ਦੂਰ ਬਿਜਲੀ ਪਾਣੀ ਨੂੰ ਉਡੀਕਦੇ ਸ਼ਾਮ ਨੂੰ ਨਿਰਾਸ਼ ਘਰਾਂ ਨੂੰ ਪਰਤ ਜਾਂਦੇ ਹਨ। ਧਰਨਾਕਾਰੀ ਕਿਸਾਨਾਂ ਨੇ ਦੱਸਿਆ ਕਿ ਜਦੋਂ ਤੱਕ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਿਸ਼ਵਾਸ਼ ਨਹੀਂ ਦਿਵਾਇਆ ਜਾਂਦਾ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਕਿਸਾਨਾਂ ਵਲੋਂ ਸੰਗਤ ਬਿਜਲੀ ਘਰ ਤੋਂ ਚੱਲਦੀ ਸੰਗਤ ਸ਼ਹਿਰੀ ਫ਼ੀਡਰ ਦੇ ਕਰੀਬ 10 ਪਿੰਡਾਂ ਦੀ ਬਿਜਲੀ ਸਪਲਾਈ ਬੰਦ ਕਰਵਾਕੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ। ਥਾਣਾ ਸੰਗਤ ਦੀ ਪੁਲਿਸ ਮੌਕੇ ਤੇ ਪਹੁੰਚ ਚੁੱਕੀ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਕਮਲਦੀਪ ਸਿੰਘ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਚਿਮਨ ਲਾਲ, ਰਕੇਸ਼ ਕੁਮਾਰ ਆਦਿ ਮੌਜੂਦ ਸਨ। ਧਰਨਾਕਾਰੀਆਂ ਨਾਲ ਗੱਲਬਾਤ ਲਈ ਪਹੁੰਚੇ ਇਲਾਕੇ ਦੇ ਕਈ ਬਿਜਲੀ ਘਰਾਂ ਦੇ ਐਸ. ਡੀ. ਓ. ਸ੍ਰੀਮਤੀ ਕਾਮਿਨੀ ਸਿੰਗਲਾ ਨੇ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਦੀਆਂ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਕੀਤੀ ਜਾਵੇਗੀ ਅਤੇ ਅਗਲੇ 8 ਦਿਨਾਂ ਤੱਕ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਵਿਸ਼ਵਾਸ ਤੋਂ ਬਾਅਦ ਧਰਨਾਕਾਰੀ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ-ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਵਲੋਂ ਹਲਕਾ, ਬਲ... ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਵਲੋਂ ਹਲਕੇ ’ਚ ਸਰਗਰਮੀਆਂ ਸ਼ੁਰੂ
Ad Position 24
No active advertisement