03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ’ਚ ਡਾ. ਬਲਦੇਵ ਸਿੰਘ ਰਤਨ ਧੰਨਾ ਮੱਲ ਗੋਇਲ ਗਰੁੱਪ ਹੋਇਆ ਸ਼ਾਮਿਲ

Ad Position 21
No active advertisement
ਅਜੀਤ ਡੈਸਕ 28-06-2026
ਬਠਿੰਡਾ, 27 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿਸਟਰਡ ਦੇ ਬਲਾਕ ਬਠਿੰਡਾ-2 ਦੀ ਇਕ ਅਹਿਮ ਮੀਟਿੰਗ ਡਾ. ਰੇਸ਼ਮ ਸਿੰਘ ਸੰਧੂ (ਬਲਾਕ ਪ੍ਰਧਾਨ) ਅਤੇ ਡਾ. ਲਖਵਿੰਦਰ ਸਿੰਘ ਲੱਕੀ (ਜ਼ਿਲ੍ਹਾ ਮੀਤ ਪ੍ਰਧਾਨ) ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਰੂਰਲ ਫੈਡਰੇਸ਼ਨ (ਰਜਿ. ਨੰਬਰ 195) ਦੇ ਮੌਜੂਦਾ ਪ੍ਰਧਾਨ ਡਾ. ਬਲਦੇਵ ਸਿੰਘ ਰਤਨ ਨੇ ਡਾ. ਧੰਨਾ ਮੱਲ ਗੋਇਲ ਦੀ ਅਗਵਾਈ ਵਾਲੇ ਗਰੁੱਪ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਡਾ. ਮਨਪ੍ਰੀਤ ਸਿੰਘ ਬੁਰਜ ਡੱਲਾ, ਡਾ. ਗੁਲਾਬ ਸਿੰਘ ਸਰਾਂ ਸਮੇਤ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਈ ਅਹੁਦੇਦਾਰ ਹਾਜ਼ਰ ਸਨ। ਡਾ. ਰਤਨ ਦਾ ਗਰੁੱਪ ਵਿਚ ਨਿੱਘਾ ਸਵਾਗਤ ਕਰਦਿਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸੰਗਠਨ ਦਾ ਦਾਇਰਾ ਹੋਰ ਵਿਸ਼ਾਲ ਹੋਵੇਗਾ। ਆਪਣੇ ਸੰਬੋਧਨ ਦੌਰਾਨ ਡਾ. ਬਲਦੇਵ ਸਿੰਘ ਰਤਨ ਨੇ ਕਿਹਾ ਕਿ ਉਹ ਬਲਾਕ ਬਠਿੰਡਾ-2, ਜ਼ਿਲ੍ਹਾ ਬਠਿੰਡਾ ਅਤੇ ਸੂਬਾ ਪੱਧਰ ‘ਤੇ ਜਥੇਬੰਦੀ ਵਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਗਰੁੱਪ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਸੰਗਠਨ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਜਥੇਬੰਦੀ ਵਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ । ਮੀਟਿੰਗ ਦੇ ਅੰਤ ’ਚ ਜ਼ਿਲ੍ਹਾ ਅਤੇ ਬਲਾਕ ਅਹੁਦੇਦਾਰਾਂ ਨੇ ਡਾ. ਰਤਨ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਪੂਰਾ ਮਾਣ-ਸਤਿਕਾਰ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਹਰਪਾਲ ਮਲੂਕਾ ਫ਼ੌਜੀ ਵਿੰਗ ਸ਼੍ਰੋ.ਅ. ਦਲ ਹਲਕਾ ਰਾਮਪੁਰਾ ਫੂਲ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੈਸ ਚੋਰੀ ਦੀ ਕਵਰੇਜ ਕਰਨ ਗਏ ਪੱਤਰਕਾਰਾਂ ’ਤੇ ਹਮਲੇ ਦਾ ਦੋਸ਼
Ad Position 24
No active advertisement