ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮਿਸ਼ਨ ਪ੍ਰਗਤੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਨਾਂ ਫ਼ੀਸ ਅਗਲਾ ਬੈਚ ਪਹਿਲੀ ਜੁਲਾਈ ਤੋਂ - ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 29-06-2026

ਬਠਿੰਡਾ, 28 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸੂਬਾ ਸਰਕਾਰ ਵਲੋਂ ਮਿਸ਼ਨ ਪ੍ਰਗਤੀ ਅਧੀਨ ਜ਼ਿਲ੍ਹਾ ਲਾਇਬਰੇਰੀ, ਬਠਿੰਡਾ ਵਿਖੇ ਵਿਦਿਆਰਥੀਆਂ ਲਈ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਬਿਨ੍ਹਾ ਫ਼ੀਸ ਕੋਚਿੰਗ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕਰਦੇ ਦੱਸਿਆ ਕਿ ਅਗਲਾ ਬੈਚ 1 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮੁਫ਼ਤ ਕੋਚਿੰਗ ਦੇਣ ਦਾ ਚੁੱਕਿਆ ਗਿਆ ਕਦਮ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਲਿਖਤੀ ਪ੍ਰੀਖਿਆ ਪਾਸ ਕਰਨ ਉਪਰੰਤ ਪੰਜਾਬ ਪੁਲਿਸ/ਫ਼ੌਜ ਜਾਂ ਪੈਰਾ ਮਿਲਟਰੀ ਫੋਰਸ਼ਜ ਵਿਚ ਭਰਤੀ ਲਈ ਫਿਜ਼ੀਕਲ ਟਰੇਨਿੰਗ ਫਿਟਨੈੱਸ ਵੀ ਜ਼ਰੂਰੀ ਅੰਗ ਹੈ। ਟੈੱਸਟ ਪਾਸ ਕਰਨ ਲਈ ਮਾਹਿਰ ਕੋਚਾਂ ਰਾਹੀਂ ਫਿਜ਼ੀਕਲ ਟਰੇਨਿੰਗ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 9 ਮਾਰਚ ਤੋਂ ਬਿਨ੍ਹਾਂ ਫ਼ੀਸ ਸ਼ੁਰੂ ਕੀਤੀ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਅਧੀਨ ਤਜਰਬੇਕਾਰ ਅਧਿਆਪਕਾਂ ਵਲੋਂ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਨ੍ਹਾਂ ਵਿਚ 2 ਅਧਿਆਪਕ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ ਹਨ ਅਤੇ ਇਹ ਅਧਿਆਪਕ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾ ਰਹੇ ਹਨ । ਉਨ੍ਹਾਂ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਕਿਤਾਬਾਂ ਕਾਫੀ ਮਹਿੰਗੀਆਂ ਹੁੰਦੀਆਂ ਹਨ । ਇਸ ਲਈ ਬੱਚੇ ਲਾਇਬ੍ਰੇਰੀ ਦੇ ਮੈਂਬਰ ਬਣ ਕੇ ਕੇਵਲ 1000/- ਰੁਪਏ (ਮੋੜਨਯੋਗ) ਦੀ ਸਕਿਉਰਿਟੀ ਭਰਕੇ ਕਿਤਾਬਾਂ ਲਾਇਬਰੇਰੀ ਵਿਚੋਂ ਪ੍ਰਾਪਤ ਕਰ ਸਕਦੇ ਹਨ । ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਮਾਨਭੇਟਾ ਦਾ ਬੋਝ ਵੀ ਸਰਕਾਰ ’ਤੇ ਨਹੀਂ ਹੈ । ਇੱਕ ਸਾਲ ਲਈ ਇਨ੍ਹਾਂ ਅਧਿਆਪਕਾਂ ਦਾ ਮਾਨਭੇਟਾ ਅੰਬੂਜਾ ਫਾਊਂਡੇਸ਼ਨ ਵਲੋਂ ਸੀ.ਐਸ.ਆਰ. ਅਧੀਨ ਦਿੱਤਾ ਜਾ ਰਿਹਾ ਹੈ। ਸੂਬਾ ਸਰਕਾਰ ਵਲੋਂ ਕੀਤੀ ਜਾ ਰਹੀ ਪਹਿਲਕਦਮੀ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਮਹੱਤਵਪੂਰਨ ਕਦਮ ਹੈ।

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੇ ਦੀ ਲਾਸ਼ ਨਹਿਰ ’ਚੋਂ ਬਰਾਮਦ ਅਗਲੀ ਖ਼ਬਰ ਗੁਰਮਤਿ ਸਿਖਲਾਈ ਕੈਂਪ ਗਰੀਨ ਸਿਟੀ ਵਿਖੇ ਲਗਾਇਆ
Ad Position 24
No active advertisement