ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 01-07-2026

ਬਠਿੰਡਾ, 30 ਜੂਨ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਗੁਰੂ ਸਾਹਿਬ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਰਾਗੀ ਜਥਿਆਂ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ । ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਵਿਖੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਈਆਂ । ਸ਼ਹੀਦ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਵਿਖੇ ਨਿਤਨੇਮ ਬਾਣੀ ਦੇ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਬਾਣੀ ਕੀਰਤਨ ਦੀ ਸੇਵਾ ਹਜੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ, ਨਵਜੋਤ ਸਿੰਘ ਗੁਲਾਬਗੜ੍ਹ ਤੇ ਭਾਈ ਗੁਰਵੰਤ ਸਿੰਘ ਦੇ ਜਥੇ ਵਲੋਂ ਸਬਦ ਗਾਇਣ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ । ਮੁੱਖ ਸੇਵਾਦਾਰ ਭਾਈ ਜਗਰਾਜ ਸਿੰਘ ਸੂਬੇਦਾਰ, ਬਿਕਰਮ ਸਿੰਘ ਧਿੰਗੜ, ਸੁਖਦੇਵ ਸਿੰਘ ਮਾਹੀਨੰਗਲ ਤੇ ਪ੍ਰਬੰਧਕਾਂ ਮੈਂਬਰਾਂ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਗਈ। ਸਰਬੱਤ ਦੇ ਭਲੇ ਲਈ ਅਰਦਾਸ ਜੋਦੜੀ ਮੁੱਖ ਗ੍ਰੰਥੀ ਭਾਈ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਕੀਤੀ ਗਈ । ਇਸ ਤੋਂ ਇਲਾਵਾ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਗਤਾਂ ਨੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਰਸਭਿੰਨੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ ।
ਮਹਿਰਾਜ, (ਸੁਖਪਾਲ ਮਹਿਰਾਜ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਰਾਮਸਰਾ ਸਾਹਿਬ (ਮੋੜੀ ਗੱਡ ਅਸਥਾਨ), ਪਿੰਡ ਮਹਿਰਾਜ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਵਿਚ ਸ਼ਰਧਾ ਨਾਲ ਸ਼ਮੂਲੀਅਤ ਕੀਤੀ । ਇਸ ਮੌਕੇ ਬਾਬਾ ਪ੍ਰੀਤਮ ਸਿੰਘ, ਹੈੱਡ ਗ੍ਰੰਥੀ ਭਾਈ ਭੋਲਾ ਸਿੰਘ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਭੋਲਾ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ, ਮੀਰੀ-ਪੀਰੀ ਦੇ ਸਿਧਾਂਤ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵਲੋਂ ਦਿੱਤੇ ਗਏ ਮਹਾਨ ਯੋਗਦਾਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ । ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ । ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰਿਆਂ ਅਤੇ ਸਮਾਗਮ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਨੂੰ ਸਿਰੋਪਾਉ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਲਵਾਈਆਂ। ਪ੍ਰਕਾਸ਼ ਪੁਰਬ ਮੌਕੇ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ। ਪਾਵਨ ਸਰੋਵਰਾਂ ’ਚ ਇਸ਼ਨਾਨ ਕਰਨ ਉਪਰੰਤ ਸੰਗਤਾਂ ਤਖ਼ਤ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੋਈਆਂ। ਉੱਧਰ ਸ਼੍ਰੋਮਣੀ ਕਮੇਟੀ ਵਲੋਂ ਤਖਤ ਸਾਹਿਬ ਦੇ ਗੁ: ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਸਭ ਤੋਂ ਪਹਿਲਾਂ ਪਿਛਲੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ, ਜਦੋਂਕਿ ਤਖਤ ਸਾਹਿਬ ਦੇ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਮੁੱਖਵਾਕ ਲਿਆ। ਭੋਗ ਉਪਰੰਤ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਤਖ਼ਤ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਦੇ ਜੀਵਨ ਕਾਲ ਅਤੇ ਉਨ੍ਹਾਂ ਦੇ ਕਾਰਜਾਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਹਰਗੋਬਿੰਦ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਚੱਲਣ ਅਤੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣਨ । ਗੁਰਮਤਿ ਸਮਾਗਮਾਂ ’ਚ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ, ਮੀਤ ਮੈਨੇਜਰ ਮਨਦੀਪ ਸਿੰਘ ਮਾਖਾ, ਅਕਾਲੀ ਦਲ (ਬ) ਆਗੂ ਠਾਣਾ ਸਿੰਘ ਚੱਠਾ ਤੋਂ ਇਲਾਵਾ ਨਗਰ ਦੀ ਧਾਰਮਿਕ ਸੰਸਥਾ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਵੱਡੀ ਗਿਣਤੀ ਨੁਮਾਇੰਦੇ ਮੌਜੂਦ ਸਨ।

 

Ad Position 22
No active advertisement
ਪਿਛਲੀ ਖ਼ਬਰ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬੰਬੀਹਾ ਗੈਂਗ ਨਾਲ ਜੁੜੇ ਬੰਦਿਆਂ ਵਿਚਕਾਰ ਚੱਲੀਆਂ ਗੋਲੀਆਂ ਅਗਲੀ ਖ਼ਬਰ ਡਾਕਟਰਾਂ ਵਿਚ ਸੇਵਾ ਅਤੇ ਤਿਆਗ ਦੀ ਭਾਵਨਾ ਹੁੰਦੀ ਹੈ - ਸੰਤ ਰਾਜਿੰਦਰ ਸਿੰਘ
Ad Position 24
No active advertisement