ਬਠਿੰਡਾ, 30 ਜੂਨ (ਵੀਰਪਾਲ ਸਿੰਘ)- ਬਠਿੰਡਾ ਦੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕਾਰਵਾਈ ਕਰਦੇ ਹੋਏ ਨਸ਼ਿਆਂ ਦੇ ਧੰਦੇ ਨਾਲ ਜੁੜੇ ਵਿਅਕਤੀ ਦੀ ਨਜਾਇਜ਼ ਉਸਾਰੀ ‘ਤੇ ਜੇ.ਸੀ.ਵੀ. ਦਾ ਪੀਲਾ ਪੰਜਾ ਚਲਾਉਂਦਿਆਂ ਹੋਇਆ ਕੱਚਾ ਧੋਬੀਆਣਾ ਰੋਡ ’ਤੇ ਬਣੇ ਘਰ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ । ਇਸ ਮਾਮਲੇ ਦੇ ਸੰਬੰਧ ਵਿਚ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੇਜਰ ਸਿੰਘ ਵਾਸੀ ਕੱਚਾ ਧੋਬੀਆਣਾ ਰੋਡ ’ਤੇ ਉਸਾਰੀ ਗਈ ਗੈਰ ਕਾਨੂੰਨੀ ਇਮਾਰਤ ਨੂੰ ਖਾਲੀ ਕਰਨ ਲਈ ਨੋਟਿਸ ਭੇਜਿਆ ਗਿਆ ਸੀ। ਉਕਤ ਵਿਅਕਤੀ ਵਲੋਂ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਪੁਲਿਸ ਦੇ ਸਹਿਯੋਗ ਨਾਲ ਘਰ ਨੂੰ ਢਾਹ ਦਿੱਤਾ ਗਿਆ ਹੈ। ਇਸ ਮਾਮਲੇ ਦੇ ਸੰਬੰਧ ਵਿਚ ਡੀ.ਐਸ.ਪੀ. ਸਿਟੀ ਅਰੁਣ ਮੁੰਡਨ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਧੰਦੇ ਨਾਲ ਜੁੜੇ ਲੋਕਾਂ ਦੀਆਂ 18 ਗੈਰ ਕਾਨੂੰਨੀ ਇਮਾਰਤਾਂ ਨੂੰ ਢਾਹਿਆ ਜਾ ਚੁੱਕਾ ਹੈ ਅਤੇ 1 ਮਾਰਚ 2025 ਤੋਂ ਅੱਜ ਤੱਕ 2703 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 3839 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਲ 2023 ਤੋਂ ਅੱਜ ਤੱਕ 89 ਦੋਸ਼ੀਆਂ ਦੀਆਂ 14 ਕਰੋੜ 34 ਲੱਖ ਦੀਆਂ ਜਾਇਦਾਦਾਂ ਨੂੰ ਫਰੀਜ ਕੀਤਾ ਜਾ ਚੁੱਕਾ ਹੈ। ਪੁਲਿਸ ਅਨੁਸਾਰ ਸੰਬੰਧਿਤ ਵਿਅਕਤੀ ‘ਤੇ ਥਾਣਾ ਸਿਵਲ ਲਾਈਨ ਅਤੇ ਜੀ.ਆਰ.ਪੀ. ਵਿਖੇ ਵੱਖ-ਵੱਖ ਧਰਾਵਾਂ ਦੌਰਾਨ ਚਾਰ ਮੁਕੱਦਮੇ ਦਰਜ ਹਨ।
ਨਸ਼ੇ ਦੇ ਧੰਦੇ ਨਾਲ ਜੁੜੇ ਵਿਅਕਤੀ ਦੀ ਨਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ
ਅਜੀਤ ਡੈਸਕ
01-07-2026