ਬਠਿੰਡਾ, 30 ਜੂਨ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਾ ਦੇ ਵਿਰੁੱਧ ਵਿਚ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 24.65 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਜਸਕੌਰ ਸਿੰਘ ਨੇ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਭਾਈ ਘਨੱਈਆ ਚੌਕ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 24.65 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਲਾਬ ਸਿੰਘ ਵਾਸੀ ਜੋਧਪੁਰ ਜ਼ਿਲ੍ਹਾ ਬਠਿੰਡਾ ਵਜੋਂ ਕੀਤੀ ਗਈ ਹੈ, ਜਿਸ ‘ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਅਜੀਤ ਡੈਸਕ
01-07-2026