ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੱਲ੍ਹੋ ਦੀ ਧੀ ਅਨੁਰੀਤ ਕੌਰ ਨੇ ਰਾਜ ਪੱਧਰੀ ਖੇਡਾਂ ’ਚ ਜਿੱਤੇ ਦੋ ਸੋਨ ਤਗਮੇ

Ad Position 21
No active advertisement
ਅਜੀਤ ਡੈਸਕ 01-07-2026

11 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਕੀਤਾ ਸਨਮਾਨਿਤ
ਚਾਉਕੇ, 30 ਜੂਨ (ਮਨਜੀਤ ਸਿੰਘ ਘੜੈਲੀ)- ਪਿੰਡ ਬੱਲੋ ਲਈ ਇਹ ਬੇਹੱਦ ਮਾਣ ਅਤੇ ਨਾਮਣਾ ਖੱਟਣ ਵਾਲੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਧੀ ਅਨੁਰੀਤ ਕੌਰ ਨੇ ਖੇਡ ਜਗਤ ਵਿਚ ਇਕ ਨਵਾਂ ਇਤਿਹਾਸ ਸਿਰਜਦਿਆਂ ਅਨੁਰੀਤ ਕੌਰ ਨੇ ਪੰਜਾਬ ਸਟੇਟ ਲੈਵਲ ਖੇਡ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਹਰੀ ਸਫਲਤਾ ਹਾਸਲ ਕੀਤੀ ਹੈ। ਅਨੁਰੀਤ ਕੌਰ ਦੀ ਸਫਲਤਾ ਨੂੰ ਦੇਖਦਿਆ ਯੂਥ ਲਾਇਬਰੇਰੀ ’ਚ ਆਮ ਇਜਲਾਸ ਦੌਰਾਨ ਮਹਿਲਾ ਸਰਪੰਚ ਅਮਰਜੀਤ ਕੌਰ ਨੇ ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਦੇ ਸਹਿਯੋਗ ਨਾਲ ਧੀ ਅਨੁਰੀਤ ਕੌਰ ਨੂੰ11000/-ਰੁਪਏ ਦੀ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਅਨੁਰੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਫੀਟ ਵਾਲੀਬਾਲ ਅਤੇ ਸੇਪਕ ਟਾਕਰਾਅ ਦੋਵਾਂ ਖੇਡਾਂ ਦੇ ਮੁਕਾਬਲਿਆਂ ’ਚ ਵਿਰੋਧੀਆਂ ਨੂੰ ਚਿੱਤ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ। ਇਸ ਬੇਮਿਸਾਲ ਖੇਡ ਪ੍ਰਦਰਸ਼ਨ ਸਦਕਾ ਉਨ੍ਹਾਂ ਨੇ ਦੋ ਸੋਨੇ ਦੇ ਤਗਮੇ ਆਪਣੀ ਝੋਲੀ ਪਾਏ ਹਨ। ਸਰਪੰਚ ਅਮਰਜੀਤ ਕੌਰ ਨੇ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਦਾ ਸਿਰ ਉੱਚਾ ਕੀਤਾ ਹੈ, ਬਲਕਿ ਪੂਰੇ ਪਿੰਡ ਬੱਲੋ ਅਤੇ ਇਲਾਕੇ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਕਰ ਦਿੱਤਾ ਹੈ। ਅਨੁਰੀਤ ਕੌਰ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਤੇ ਉੱਘੇ ਕਾਰੋਬਾਰੀ ਗੁਰਮੀਤ ਸਿੰਘ ਮਾਨ ਨੇ ਕਿਹਾ ਕਿ ਅਨੁਰੀਤ ਕੌਰ ਨੇ ਸਟੇਟ ਪੱਧਰ ’ਤੇ ਦੋ-ਦੋ ਗੋਲਡ ਮੈਡਲ ਜਿੱਤ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਸਾਡੀਆਂ ਧੀਆਂ ਨੂੰ ਸਹੀ ਮੌਕੇ ‘ਤੇ ਹੌਸਲਾ ਦਿੱਤਾ ਜਾਵੇ, ਤਾਂ ਉਹ ਅਸਮਾਨ ਨੂੰ ਛੂਹ ਸਕਦੀਆਂ ਹਨ। ਅਨੁਰੀਤ ਦੀ ਇਸ ਇਤਿਹਾਸਕ ਜਿੱਤ ਨੇ ਨਾ ਸਿਰਫ਼ ਪਰਿਵਾਰ ਦਾ ਸਿਰ ਉੱਚਾ ਕੀਤਾ ਹੈ, ਬਲਕਿ ਪੂਰੇ ਪਿੰਡ ਬੱਲੋ ਦਾ ਨਾਮ ਪੰਜਾਬ ਦੇ ਨਕਸ਼ੇ ‘ਤੇ ਚਮਕਾਇਆ ਹੈ। ਸਾਨੂੰ ਸਾਡੀ ਇਸ ਧੀ ‘ਤੇ ਬਹੁਤ ਮਾਣ ਹੈ । ਸੰਸਥਾ ਦੇ ਸਲਾਹਕਾਰ ਭੁਪਿੰਦਰ ਸਿੰਘ ਜਟਾਣਾ ਨੇ ਕਿਹਾ ਕਿ ਅਨੁਰੀਤ ਅੱਜ ਦੀ ਨੌਜਵਾਨ ਪੀੜ੍ਹੀ, ਖ਼ਾਸ ਕਰਕੇ ਲੜਕੀਆਂ ਲਈ ਇਕ ਵੱਡੀ ਪ੍ਰੇਰਨਾ ਸਰੋਤ ਬਣ ਕੇ ਉੱਭਰੀ ਹੈ। ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ, ਪੰਚ ਹਾਕਮ ਸਿੰਘ, ਹਰਬੰਸ ਸਿੰਘ, ਕਰਮਜੀਤ ਸਿੰਘ, ਜਗਸੀਰ ਸਿੰਘ, ਪਰਮਜੀਤ ਕੌਰ, ਰਣਜੀਤ ਕੌਰ, ਰਾਜਵੀਰ ਕੌਰ, ਹਰਵਿੰਦਰ ਕੌਰ, ਸਾਬਕਾ ਪ੍ਰਧਾਨ ਕੇਵਲ ਸਿੰਘ, ਅਵਤਾਰ ਸਿੰਘ ਟੌਫੀ ਨੰਬਰਦਾਰ, ਪ੍ਰਧਾਨ ਹਰਬੰਸ ਸਿੰਘ, ਡਾ: ਨਿਰਭੈ ਸਿੰਘ, ਪ੍ਰਧਾਨ ਰਣਜੀਤ ਸਿੰਘ ਅਤੇ ਪਰਮਜੀਤ ਸਿੰਘ ਭੁੱਲਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗਣਨਾ ਫਾਰਮ ਵੰਡਣ ਦਾ ਕੰਮ ਜ਼ੋਰਾਂ ’ਤੇ : ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਨਿੱਜੀ ਸਿੱਖਿਆ ਸਰਕਾਰੀ ਸਿੱਖਿਆ ਵਿਵਸਥਾ ’ਤੇ ਭਾਰੂ
Ad Position 24
No active advertisement