ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਐਸ.ਸੀ.ਐਲ.ਓ. ਬਾਘਾ ਦੀ ਜ਼ਮੀਨ ’ਤੇ ਕਥਿਤ ਗੈਰ-ਕਾਨੂੰਨੀ ਉਸਾਰੀ ਦਾ ਮਾਮਲਾ ਭਖਿਆ

Ad Position 21
No active advertisement
ਅਜੀਤ ਡੈਸਕ 01-07-2026

ਰਾਮਾਂ ਮੰਡੀ, 30 ਜੂਨ (ਤਰਸੇਮ ਸਿੰਗਲਾ)- ਐਸ.ਸੀ.ਐਲ.ਓ. ਬਾਘਾ ਦੀ ਜ਼ਮੀਨ ’ਤੇ ਕਥਿਤ ਤੌਰ ’ਤੇ ਬਿਨ੍ਹਾਂ ਮਨਜ਼ੂਰੀ ਕੀਤੀ ਜਾ ਰਹੀ ਉਸਾਰੀ ਦੇ ਮਾਮਲੇ ਵਿਚ ਪਿੰਡ ਬਾਘਾ ਦੀ ਵਸਨੀਕ ਪੀੜਤਾ ਚਰਨਜੀਤ ਕੌਰ ਪਤਨੀ ਤੇਲੂ ਸਿੰਘ ਵਲੋਂ ਮਾਮਲਾ ਉਠਾਏ ਜਾਣ ਤੋਂ ਬਾਅਦ ਸਹਿਕਾਰਤਾ ਵਿਭਾਗ ਹਰਕਤ ਵਿਚ ਆ ਗਿਆ ਹੈ। ਵਿਭਾਗ ਦੇ ਨਿਰੀਖਕ ਸਹਿਕਾਰੀ ਸਭਾਵਾਂ, ਬਾਘਾ ਵਲੋਂ ਇਸ ਸਬੰਧੀ ਸਖ਼ਤ ਨੋਟਿਸ ਜਾਰੀ ਕੀਤਾ ਗਿਆ ਹੈ । ਜਾਰੀ ਨੋਟਿਸ ਅਨੁਸਾਰ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਸਹਿਕਾਰੀ ਸਭਾ ਦੀ ਜ਼ਮੀਨ ’ਤੇ ਬਿਨ੍ਹਾਂ ਪ੍ਰਬੰਧਕ ਕਮੇਟੀ ਦੇ ਮਤੇ ਅਤੇ ਬਿਨਾਂ ਸਮਰੱਥ ਅਧਿਕਾਰੀਆਂ ਦੀ ਮਨਜ਼ੂਰੀ ਉਸਾਰੀ ਕੀਤੀ ਜਾ ਰਹੀ ਹੈ, ਜੋ ਸਹਿਕਾਰਤਾ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਹੋ ਸਕਦੀ ਹੈ। ਨੋਟਿਸ ਵਿਚ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਜੇਕਰ ਸਹਿਕਾਰੀ ਸਭਾ ਦੀ ਜ਼ਮੀਨ ’ਤੇ ਕੋਈ ਵੀ ਗੈਰ-ਕਾਨੂੰਨੀ ਜਾਂ ਗੈਰ-ਮਨਜ਼ੂਰਸ਼ੁਦਾ ਉਸਾਰੀ ਕੀਤੀ ਜਾ ਰਹੀ ਹੈ ਤਾਂ ਉਸ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ । ਵਿਭਾਗ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ । ਨਿਰੀਖਕ ਸਹਿਕਾਰੀ ਸਭਾਵਾਂ, ਬਾਘਾ ਵਲੋਂ ਨੋਟਿਸ ਦੀ ਕਾਪੀ ਸਹਾਇਕ ਰਜਿਸਟਰ ਸਹਿਕਾਰੀ ਸਭਾਵਾਂ, ਤਲਵੰਡੀ ਸਾਬੋ ਨੂੰ ਲੋੜੀਂਦੀ ਕਾਰਵਾਈ ਲਈ ਭੇਜੀ ਗਈ ਹੈ । ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਵੀ ਭਵਿੱਖ ’ਚ ਇਸ ਤਰ੍ਹਾਂ ਦੀ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਵਿਭਾਗ ਨੂੰ ਸੂਚਿਤ ਕਰਨ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਚਰਨਜੀਤ ਕੌਰ ਨੇ ਕਿਹਾ ਕਿ ਸਹਿਕਾਰੀ ਸਭਾ ਦੀ ਜ਼ਮੀਨ ਲੋਕ ਹਿੱਤ ਦੀ ਸੰਪਤੀ ਹੈ ਅਤੇ ਇਸ ਸਬੰਧੀ ਸਾਰੇ ਕੰਮ ਨਿਯਮਾਂ ਅਨੁਸਾਰ ਹੀ ਹੋਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ।

Ad Position 22
No active advertisement
ਪਿਛਲੀ ਖ਼ਬਰ ਅਨਾਥ ਗਊ ਆਸ਼ਰਮ ਭਾਈਰੂਪਾ ਵਿਖੇ ਪੰਜਵਾਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸੰਗਤ ਸ਼ਹਿਰੀ ਫੀਡਰ ’ਤੇ ਅਣਐਲਾਨੇ ਬਿਜਲੀ ਕੱਟ ਲੱਗਣ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ
Ad Position 24
No active advertisement