07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਆਪ’ ਸਰਕਾਰ ਪਹਿਲੀ ਸਰਕਾਰ ਬਣੀ ਜਿਸਨੇ ਔਰਤਾਂ ਨੂੰ ਅਸਲ ’ਚ ਦਿੱਤਾ ਸਤਿਕਾਰ- ਚੇਅਰਪਰਸਨ ਗੁਰਪ੍ਰੀਤ ਕੌਰ

Ad Position 21
No active advertisement
ਅਜੀਤ ਡੈਸਕ 02-07-2026
ਤਲਵੰਡੀ ਸਾਬੋ, 01 ਜੁਲਾਈ (ਰਣਜੀਤ ਸਿੰਘ ਰਾਜੂ): ਵੈਸੇ ਤਾਂ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰ ਵਾਅਦਾ ਜਾਂ ਗਾਰੰਟੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੂਰੀ ਕੀਤੀ ਹੈ ਪਰ ਅੱਜ ‘ਮਾਂਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਸਨਮਾਨ ਰਾਸ਼ੀ ਭੇਜਕੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਾਬਿਤ ਕਰ ਦਿੱਤੇ ਕਿ ਇਹ ਪਹਿਲੀ ਸਰਕਾਰ ਹੈ ਜਿਸਨੇ ਅਸਲ ’ਚ ਔਰਤਾਂ ਨੂੰ ਸਤਿਕਾਰ ਦਿੱਤਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਮਹਿਲਾ ‘ਆਪ’ ਆਗੂ ਤੇ ਮਾਰਕੀਟ ਕਮੇਟੀ ਰਾਮਾਂ ਦੀ ਚੇਅਰਪਰਸਨ ਬੀਬਾ ਗੁਰਪ੍ਰੀਤ ਕੌਰ ਨੇ ਕੀਤਾ। ਗੁਰਪ੍ਰੀਤ ਕੌਰ ਜੋ ਮਾਂਵਾਂ ਧੀਆਂ ਸਤਿਕਾਰ ਯੋਜਨਾ ਦੇ ਉਸ ਸਿੱਧੇ ਪ੍ਰਸ਼ਾਰਣ ’ਚ ਸ਼ਾਮਿਲ ਹੋਣ ਆਏ ਸਨ, ਜਿਸ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਦੇ ਖਾਤਿਆਂ ’ਚ ਸਨਮਾਨ ਰਾਸ਼ੀ ਪਾਉਣ ਦੀ ਰਸਮੀ ਸ਼ੁਰੂਆਤ ਕੀਤੀ ਤੇ ਉਕਤ ਪ੍ਰਸ਼ਾਰਣ ਨੂੰ ਤਲਵੰਡੀ ਸਾਬੋ ਵਿਖੇ ਇੱਕ ਵੱਡੀ ਸਕਰੀਨ ਰਾਹੀਂ ਦਿਖਾਇਆ ਗਿਆ। ਪ੍ਰੋਗਰਾਮ ਉਪਰੰਤ ਪ੍ਰੈੱਸ ਬਿਆਨ ’ਚ ਚੇਅਰਪਰਸਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਤੋਂ ਪਹਿਲਾਂ ਜਿੰਨੀਆਂ ਵੀ ਸਿਆਸੀ ਧਿਰਾਂ ਸੂਬੇ ਦੀ ਸੱਤਾ ’ਚ ਆਈਆਂ ਉਨ੍ਹਾਂ ਨੇ ਔਰਤਾਂ ਨੂੰ ਕਦੇ ਬਣਦਾ ਸਨਮਾਨ ਨਹੀ ਦਿੱਤਾ, ਸਗੋਂ ਉਨ੍ਹਾਂ ਨੂੰ ਇੱਕ ਵੋਟ ਬੈਂਕ ਸਮਝਿਆ ਪ੍ਰੰਤੂ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਸਾਕਾਰ ਕਰ ਰਹੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੇ ਔਰਤਾਂ ਨਾਲ ਕੀਤੇ ਵਾਅਦੇ ਨੂੰ ਨਾ ਕੇਵਲ ਪੂਰਾ ਕੀਤਾ ਸਗੋਂ ਬਿਨਾ ਭੇਦਭਾਵ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਪਵਾ ਕੇ ਉਨ੍ਹਾਂ ਨੂੰ ਸਮਾਜ ’ਚ ਸਨਮਾਨ ਜਨਕ ਜ਼ਿੰਦਗੀ ਜਿਊਣ ਜੋਗੇ ਬਣਾਇਆ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸੂਬੇ ਦੀਆਂ ਔਰਤਾਂ ਲਈ ਇਤਿਹਾਸਿਕ ਦਿਨ ਹੈ ਤੇ ਸਨਮਾਨ ਰਾਸ਼ੀ ਦੀ ਪ੍ਰਾਪਤੀ ਉਪਰੰਤ ਉਨ੍ਹਾਂ ਦੀਆਂ ਅੱਖਾਂ ’ਚੋਂ ਉਮੜੇ ਹੰਝ੍ਹ ਇਸ ਗੱਲ ਦੇ ਗਵਾਹ ਹਨ ਕਿ ਉਹ ਦਿਲੋਂ ਆਮ ਆਦਮੀ ਪਾਰਟੀ ਸਰਕਾਰ ਦੀਆਂ ਕਦਰਦਾਨ ਹੋ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ ਵਿਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਿਲਿਆ ਭਰਵਾਂ ਹੁੰਗਾਰਾ ਵਿਧਾਇਕ ਬਲਕਾਰ ਸਿੱਧੂ ਨੇ ਮੁੱਖ ਮੰਤਰੀ... ਅਗਲੀ ਖ਼ਬਰ ਸਰਕਾਰੀ ਤਾਪ ਬਿਜਲੀ ਘਰਾਂ ਦੇ ਆੳੇੂਟ ਸੋਰਸਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਖ਼ਤਮ
Ad Position 24
No active advertisement