07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਰਾਮਪੁਰਾ ਫੂਲ ਵਿਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਿਲਿਆ ਭਰਵਾਂ ਹੁੰਗਾਰਾ ਵਿਧਾਇਕ ਬਲਕਾਰ ਸਿੱਧੂ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 02-07-2026
ਰਾਮਪੁਰਾ ਫੂਲ, 1 ਜੁਲਾਈ (ਹੇਮੰਤ ਕੁਮਾਰ ਸ਼ਰਮਾ):-ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਰਾਮਪੁਰਾ ਫੂਲ ਦੇ ਰਾਮ ਬਾਗ ਸਥਿਤ ਸ਼ਾਂਤੀ ਹਾਲ ਵਿਚ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਹਲਕੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਸਮਾਰੋਹ ਦੌਰਾਨ ਦੋ ਐਲ.ਈ.ਡੀ ਸਕਰੀਨਾਂ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਮਾਰੋਹ ਨੂੰ ਲਾਈਵ ਦਿਖਾਇਆ ਗਿਆ। ਸਮਾਗਮ ਦੀ ਅਗਵਾਈ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਅਤੇ ਵਿਸ਼ਵ ਪੱਧਰ ਦੀ ਵਿਲੱਖਣ ਪਹਿਲ ਹੈ। ਉਨ੍ਹਾਂ ਇਸ ਯੋਜਨਾ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਸਨਮਾਨ ਅਤੇ ਆਰਥਿਕ ਸੁਰੱਖਿਆ ਦੇਣ ਲਈ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਹਲਕਾ ਰਾਮਪੁਰਾ ਫੂਲ ਵਿਚ ਕਰਵਾਏ ਵਿਕਾਸ ਕਾਰਜਾਂ ਦਾ ਵੀ ਵਿਸਥਾਰ ਨਾਲ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ, ਪਿੰਡਾਂ ਅਤੇ ਸ਼ਹਿਰਾਂ ਵਿਚ ਸੜਕਾਂ ਦਾ ਨਿਰਮਾਣ, ਕੱਚੇ ਰਸਤਿਆਂ ਨੂੰ ਪੱਕਾ ਕਰਨਾ, ਕਿਸਾਨਾਂ ਲਈ ਨਹਿਰੀ ਪਾਣੀ ਦੀ ਸੁਚੱਜੀ ਸਪਲਾਈ, ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਸਮੇਤ ਅਨੇਕਾਂ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਜਨਰਲ ਅਤੇ ਓਬੀਸੀ ਵਰਗ ਦੀਆਂ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੀ ਇਕ ਮੁਸ਼ਤ 3,000 ਰੁਪਏ ਅਤੇ ਦਲਿਤ ਵਰਗ ਦੀਆਂ ਯੋਗ ਮਹਿਲਾਵਾਂ ਨੂੰ 4,500 ਰੁਪਏ ਦੀ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜੀ ਜਾ ਰਹੀ ਹੈ, ਜਿਸ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤੀ ਮਿਲੇਗੀ। ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਅਰਥਾਂ ਵਿਚ ਲੋਕਾਂ ਦੀ ਅਤੇ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਹੈ। ਵੱਡੀ ਗਿਣਤੀ ਵਿਚ ਮਾਵਾਂ, ਧੀਆਂ ਅਤੇ ਭੈਣਾਂ ਨੇ ਸਮਾਗਮ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਸਵਾਗਤ ਕੀਤਾ। ਇਸ ਮੌਕੇ ਹਲਕੇ ਦੇ ਪਾਰਟੀ ਆਗੂ, ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੇ ਬਿੱਲ ’ਚੋਂ ਇਨਲਿਸਟਮੈਂਟ ਵਰਕਰਾਂ ਨੂੰ ਬਾਹਰ ਰੱਖਣ ਦਾ ਵਿਰੋਧ ਅਗਲੀ ਖ਼ਬਰ ‘ਆਪ’ ਸਰਕਾਰ ਪਹਿਲੀ ਸਰਕਾਰ ਬਣੀ ਜਿਸਨੇ ਔਰਤਾਂ ਨੂੰ ਅਸਲ ’ਚ ਦਿੱਤਾ ਸਤਿਕਾਰ- ਚੇਅਰਪਰਸਨ ਗੁਰਪ੍ਰੀਤ ਕੌਰ
Ad Position 24
No active advertisement