07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੇ ਬਿੱਲ ’ਚੋਂ ਇਨਲਿਸਟਮੈਂਟ ਵਰਕਰਾਂ ਨੂੰ ਬਾਹਰ ਰੱਖਣ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 02-07-2026
ਬਠਿੰਡਾ, 1 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਅਮਲ ਵਿਚ ਲਿਆਂਦੇ ਜਾ ਰਹੇ ਨਵੇਂ ਬਿੱਲ ’ਚੋਂ ਇਨਲਿਸਟਮੈਂਟ ਵਰਕਰਾਂ ਨੂੰ ਬਾਹਰ ਰੱਖਣ ਦਾ ਵਿਰੋਧ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (31) ਨੇ ਵਿਭਾਗ ਦੇ ਮੰਤਰੀ ਦੇ ਹਲਕੇ ਵਿਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਪੈਨਲ ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਕਾਮਿਆਂ ਨੂੰ ਨਵੇਂ ਲਿਆਂਦੇ ਜਾ ਰਹੇ ‘ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ 2026’ ਵਿਚ ਸ਼ਾਮਲ ਕਰਕੇ ਰੁਜ਼ਗਾਰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਉਨ੍ਹਾਂ ਨਾਲ ਧੋਖਾ ਕਰਦੇ ਹੋਏ ਵਿਭਾਗ ਵਲੋਂ ਆਊਟਸੋਰਸ ਕਾਮਿਆਂ ਦਾ ਡਾਟਾ ਐਚ. ਆਰ. ਐਮ. ਪੋਰਟਲ ’ਤੇ ਐਂਟਰੀ ਕਰਨ ਲਈ ਪੱਤਰ ਜਾਰੀ ਕੀਤਾ ਗਿਆ, ਜਿਸ ਵਿਚ ਵਿਭਾਗ ਵਲੋਂ ਪਹਿਲਾਂ ਆਊਟਸੋਰਸ ਅਧੀਨ ਰੱਖਣ ਦੇ ਬਾਅਦ ਧੱਕੇ ਨਾਲ ਇਨਲਿਸਟਮੈਂਟ ਪਾਲਸੀ ’ਚ ਬਦਲੇ 2800 ਵਰਕਰਾਂ ਨੂੰ ਬਾਹਰ ਰੱਖਿਆ ਗਿਆ ਹੈ। ਵਿਭਾਗ ਵਲੋਂ ਚਿੱਠੀਆਂ ਜਾਰੀ ਕੀਤੀਆਂ ਗਈਆਂ ਹਨ ਕਿ ਐਚ. ਆਰ. ਐਮ. ਪੋਰਟਲ ’ਤੇ ਜਿਨ੍ਹਾਂ ਵਰਕਰਾਂ ਦੀ ਐਂਟਰੀ ਹੋਵੇਗੀ, ਉਨ੍ਹਾਂ ਨੂੰ ਹੀ ਨਵੇਂ ਕਾਨੂੰਨ ਵਿਚ ਸ਼ਾਮਲ ਕੀਤਾ ਜਾਵੇਗਾ। ਅਜਿਹਾ ਕਰਕੇ ਇੰਨਲਿਸਟਮੈਂਟ ਵਰਕਰਾਂ ਨੂੰ ਨਵੇਂ ਐਕਟ ’ਚੋਂ ਬਾਹਰ ਕੱਢਿਆ ਗਿਆ ਹੈ। ਇਸੇ ਰੋਸ ਵਜੋਂ ਯੂਨੀਅਨ ਵਲੋਂ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ਵਿਚ ਪੱਕਾ ਮੋਰਚਾ ਲਗਾਇਆ ਜਾਵੇਗਾ, ਜੋ ਇਨਲਿਸਟਮੈਂਟ ਵਰਕਰਾਂ ਨੂੰ ਪੱਕੇ ਕਰਨ ਦੇ ਨਵੇਂ ਕਾਨੂੰਨ ਵਿਚ ਸ਼ਾਮਲ ਕਰਨ ਤੱਕ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਮਾਫਾ ਸਮਰ ਕੈਂਪ ਸਮਾਪਤ, ਟੀਮ ਮੈਵਰਿਕਸ ਨੇ ‘ਫੁੱਟਬਾਲ ਲੀਗ’ ਦੀ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਰਾਮਪੁਰਾ ਫੂਲ ਵਿਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਿਲਿਆ ਭਰਵਾਂ ਹੁੰਗਾਰਾ ਵਿਧਾਇਕ ਬਲਕਾਰ ਸਿੱਧੂ ਨੇ ਮੁੱਖ ਮੰਤਰੀ...
Ad Position 24
No active advertisement