07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਦਰਸ਼ਨ ਸਿੰਘ ਗੋਬਿੰਦਪੁਰਾ ਐਮ. ਪੀ. ਏ. ਪੀ ਦੇ ਜ਼ਿਲ੍ਹਾ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 02-07-2026
ਨਥਾਣਾ, 1 ਜੁਲਾਈ (ਗੁਰਦਰਸ਼ਨ ਲੁੱਧੜ):- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਬਠਿੰਡਾ ਇਕਾਈ ਦੀ ਚੋਣ ਮੌਕੇ ਬਲਾਕ ਨਥਾਣਾ ਦੇ ਪਿੰਡ ਗੋਬਿੰਦਪੁਰਾ ਨਾਲ ਸਬੰਧਿਤ ਸਮਾਜ ਸੇਵੀ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਸਰਗਰਮ ਆਗੂ ਦਰਸ਼ਨ ਸਿੰਘ ਗੋਬਿੰਦਪੁਰਾ ਨੂੰ ਐਸੋਸੀਏਸ਼ਨ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਹੈ। ਮੁੱਖ ਮਹਿਮਾਨ ਵਜੋਂ ਪਹੁੰਚੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ,ਸੂਬਾਈ ਜਰਨਲ ਸਕੱਤਰ ਦੀਦਾਰ ਸਿੰਘ, ਸੂਬਾਈ ਆਗੂ ਸਤਬੀਰ ਸਿੰਘ ਦਿਆਲਪੁਰਾ ਮਿਰਜਾ, ਜਗਦੇਵ ਸਿੰਘ ਚਾਹਲ, ਸੂਬਾ ਮੀਤ ਪ੍ਰਧਾਨ ਸੁਖਚਰਨ ਸਿੰਘ ਬਰਾੜ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗੋਬਿੰਦਪੁਰਾ, ਜ਼ਿਲ੍ਹਾ ਚੇਅਰਮੈਨ ਰਾਜਵੀਰ ਸਿੰਘ ਤਲਵੰਡੀ ਸਾਬੋ, ਜਨਰਲ ਸਕੱਤਰ ਰਾਜਵੀਰ ਸਿੰਘ ਭੁੱਚੋ, ਵਿੱਤ ਸਕੱਤਰ ਕਰਨੈਲ ਸਿੰਘ ਜੋਗਾਨੰਦ, ਜੁਆਇੰਟ ਸਕੱਤਰ, ਜਗਤਾਰ ਸਿੰਘ ਕਰਾੜਵਾਲਾ, ਸਰਪ੍ਰਸਤ ਗਿਆਨ ਚੰਦ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਬੀਬੀਵਾਲਾ, ਸਕੱਤਰ ਜਗਸੀਰ ਸਿੰਘ ਨਥਾਣਾ ਅਤੇ ਸਿਵਜੰਟ ਸਿੰਘ ਪੂਹਲਾ ਨੂੰ ਚੁਣਿਆ ਗਿਆ। ਐਸੋਸੀਏਸ਼ਨ ਦੇ ਮੈਂਬਰਾਂ ਪਰਮਜੀਤ ਸਿੰਘ ਪੂਹਲੀ, ਬਲਜਿੰਦਰ ਸਿੰਘ ਪੂਹਲੀ, ਸੁਖਮੰਦਰ ਸਿੰਘ ਪੂਹਲਾ, ਮਨਜੀਤ ਸਿੰਘ ਕਲਿਆਣ, ਸੁਖਰਾਜ ਸਿੰਘ ਗੋਬਿੰਦਪੁਰਾ, ਰਣਜੀਤ ਸਿੰਘ ਗੋਬਿੰਦਪੁਰਾ, ਜਗਦੀਸ਼ ਸਿੰਘ ਗੋਬਿੰਦਪੁਰਾ, ਰਣਜੀਤ ਸਿੰਘ ਗੋਬਿੰਦਪੁਰਾ ਅਤੇ ਜਗਸੀਰ ਸਿੰਘ ਨਥਾਣਾ ਵਲੋਂ ਨਵੇਂ ਚੁਣੇ ਗਏ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਐਸੋਸੀਏਸ਼ਨ ਬਲਾਕ ਨਥਾਣਾ ਦੇ ਪੈੱਸ਼ ਸਕੱਤਰ ਹਰਬੰਸ ਸਿੰਘ ਵਲੋਂ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ’ਚ ਸਵਾ ਸੌ ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੁਣਾ ਮੰਦਭਾਗਾ-ਜਥੇਦਾਰ ਬਾਬਾ ਟੇਕ ਸਿੰਘ ਅਗਲੀ ਖ਼ਬਰ ਕੋਟਸ਼ਮੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਓ. ਆਈ. ਵਿੰਗ ਵਲੋਂ ਲੜਕੀਆਂ ਦੀ ਸੁਰੱਖਿਆ ਸੰਬੰਧੀ ਕੈਂਪ
Ad Position 24
No active advertisement