07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਾਕਿਸਤਾਨ ’ਚ ਸਵਾ ਸੌ ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੁਣਾ ਮੰਦਭਾਗਾ-ਜਥੇਦਾਰ ਬਾਬਾ ਟੇਕ ਸਿੰਘ

Ad Position 21
No active advertisement
ਅਜੀਤ ਡੈਸਕ 02-07-2026
ਤਲਵੰਡੀ ਸਾਬੋ, 1 ਜੁਲਾਈ (ਰਣਜੀਤ ਸਿੰਘ ਰਾਜੂ)-ਪਾਕਿਸਤਾਨ ਦੇ ਫ਼ਾਰੂਕਾਬਾਦ ’ਚ ਸਥਿਤ ਤਕਰੀਬਨ 125 ਸਾਲ ਪੁਰਾਣੇ ਇਤਿਹਾਸਿਕ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਇਕ ਹਿੱਸੇ ਨੂੰ ਉੱਥੋਂ ਦੇ ਭੂ-ਮਾਫ਼ੀਆ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਢਾਹੇ ਜਾਣ ਦੀ ਖ਼ਬਰ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵਲੋਂ ਇਤਿਹਾਸਿਕ ਸਮਾਰਕ ਐਲਾਨੇ ਜਾਣ ਅਤੇ ਢਾਹੁਣ ’ਤੇ ਮੁਕੰਮਲ ਪਾਬੰਦੀ ਹੋਣ ਦੇ ਬਾਵਜੂਦ, ਬਹੁ-ਕੀਮਤੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਸ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਉਣਾ ਸਿੱਖਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ’ਤੇ ਵੱਡਾ ਸਵਾਲੀਆ ਚਿੰਨ੍ਹ ਹੈ। ਇਹ ਗੁਰਦੁਆਰਾ ਸਾਹਿਬ ਇਤਿਹਾਸਿਕ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਬਿਲਕੱਲ ਨੇੜੇ ਸਥਿਤ ਹੈ, ਜਿਸ ਕਾਰਨ ਇਸ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਸਿੰਘ ਸਾਹਿਬ ਨੇ ਲਹਿੰਦੇ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਗੈਰ-ਕਾਨੂੰਨੀ ਢਾਹ-ਢੇਰੀ ਅਤੇ ਉਸਾਰੀ ਦੇ ਕੰਮ ਨੂੰ ਤੁਰੰਤ ਮੁਕੰਮਲ ਤੌਰ ’ਤੇ ਰੋਕਿਆ ਜਾਵੇ ਅਤੇ ਇਸ ਕਾਰਵਾਈ ’ਚ ਸ਼ਾਮਲ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਨਾਲ ਹੀ ਪਾਕਿਸਤਾਨ ਵਿਚ ਮੌਜੂਦ ਸਾਰੇ ਇਤਿਹਾਸਕ ਗੁਰੂ-ਘਰਾਂ ਅਤੇ ਸਿੱਖ ਵਿਰਾਸਤੀ ਇਮਾਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਸਿੰਘ ਸਾਹਿਬ ਨੇ ਉੱਥੋਂ ਦੇ ਸਿੱਖ ਭਾਈਚਾਰੇ ਦੇ ਆਗੂ ਜਗਜੀਤ ਸਿੰਘ ਭੁੱਲਰ ਸਮੇਤ ਉਨ੍ਹਾਂ ਸਮੂਹ ਲੋਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਇਸ ਧੱਕੇਸ਼ਾਹੀ ਦਾ ਡੱਟਵਾਂ ਵਿਰੋਧ ਕੀਤਾ। ਸਿੰਘ ਸਾਹਿਬ ਨੇ ਭਾਰਤ ਸਰਕਾਰ ਨੂੰ ਵੀ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਨਾਲ ਰਾਬਤਾ ਬਣਾਕੇ ਉੱਥੋਂ ਦੇ ਘੱਟ-ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਵਾਉਣ ਲਈ ਠੋਸ ਕਦਮ ਚੁੱਕੇ।
Ad Position 22
No active advertisement
ਪਿਛਲੀ ਖ਼ਬਰ ‘ਪੰਥਕ ਇਕੱਠ’ ਦੀਆਂ ਤਿਆਰੀਆਂ ਸੰਬੰਧੀ ਜਥੇ: ਬਾਬਾ ਟੇਕ ਸਿੰਘ ਨੇ ਮਾਲਵਾ ਖੇਤਰ ਦੇ ਪ੍ਰਚਾਰਕਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਦਰਸ਼ਨ ਸਿੰਘ ਗੋਬਿੰਦਪੁਰਾ ਐਮ. ਪੀ. ਏ. ਪੀ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24
No active advertisement