07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਪੰਥਕ ਇਕੱਠ’ ਦੀਆਂ ਤਿਆਰੀਆਂ ਸੰਬੰਧੀ ਜਥੇ: ਬਾਬਾ ਟੇਕ ਸਿੰਘ ਨੇ ਮਾਲਵਾ ਖੇਤਰ ਦੇ ਪ੍ਰਚਾਰਕਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-07-2026
ਤਲਵੰਡੀ ਸਾਬੋ, 1 ਜੁਲਾਈ (ਰਣਜੀਤ ਸਿੰਘ ਰਾਜੂ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਰੌਸ਼ਨੀ ਵਿਚ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਟਾਕਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਸਾਹਿਬ ਵਿਖੇ ਸੱਦੇ ਗਏ ਵਿਸ਼ਾਲ ‘ਪੰਥਕ ਇਕੱਠ’ ਦੀਆਂ ਤਿਆਰੀਆਂ ਤਹਿਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਮੁੱਚੇ ਮਾਲਵਾ ਖੇਤਰ ਦੇ ਗੁਰਦੁਆਰਾ ਮੈਨੇਜਰਾਂ, ਰਾਗੀ, ਢਾਡੀ, ਕਵੀਸ਼ਰਾਂ ਅਤੇ ਧਰਮ ਪ੍ਰਚਾਰਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਹੁਕਮਨਾਮੇ ਦਾ ਸੰਦੇਸ਼ ਹਰ ਸਿੱਖ ਲਈ ਸਿਰਮੌਰ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨੇ ਜਾਣ ਤੋਂ ਬਾਅਦ ਪੈਦਾ ਹੋਈ ਮੌਜੂਦਾ ਸਥਿਤੀ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਅਤੇ ਪੰਥ ਵਿਰੋਧੀ ਤਾਕਤਾਂ ਦੇ ਕੁਹਾੜੇ ਦਾ ਦਸਤਾ ਬਣ ਰਹੀ ਮੌਜੂਦਾ ਸਰਕਾਰ ਨੂੰ ਸਿੱਖ ਕੌਮ ਦੀ ਇੱਕਜੁੱਟਤਾ ਰਾਹੀਂ ਕਰਾਰਾ ਜਵਾਬ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਵਲੋਂ ਖੁਦ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਸਮੁੱਚੇ ਸੰਤ ਸਮਾਜ ਤੇ ਪੰਥਕ ਸਖਸ਼ੀਅਤਾਂ ਨੂੰ ਵੱਧ ਚੜ੍ਹ ਕੇ ਇਸ ਇਕੱਤਰਤਾ ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਅਤੇ ਸਭਨਾਂ ਨੇ ਇਸ ਇਕੱਠ ਵਿਚ ਭਰਵੀਂ ਸ਼ਮੂਲੀਅਤ ਦਾ ਪੂਰਨ ਭਰੋਸਾ ਦਿੱਤਾ ਹੈ। ਸਿੰਘ ਸਾਹਿਬ ਨੇ ਪ੍ਰਚਾਰਕਾਂ ਨੂੰ ਤਾਕੀਦ ਕੀਤੀ ਕਿ ਉਹ ਸੰਗਤ ਨੂੰ ਸਰਕਾਰ ਦੇ ਪੰਥ ਵਿਰੋਧੀ ਕਾਰੇ ਤੋਂ ਜਾਣੂੰ ਕਰਵਾਉਣ ਤੇ ਪੰਥਕ ਇਕੱਠ ’ਚ ਸ਼ਮੂਲੀਅਤ ਲਈ ਪ੍ਰੇਰਣ। ਇਕੱਤਰਤਾ ’ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਸੁਰਜੀਤ ਸਿੰਘ ਮੈਨੇਜਰ, ਨਿਰਮਲਜੀਤ ਸਿੰਘ ਮੈਨੇਜਰ, ਭਾਗ ਸਿੰਘ ਮੈਨੇਜਰ, ਜਗਦੇਵ ਸਿੰਘ ਭਦੌੜ ਮੈਨੇਜਰ, ਤਰਸੇਮ ਸਿੰਘ ਭਗਤਾ ਮੈਨੇਜਰ, ਹਰਵਿੰਦਰ ਸਿੰਘ ਮੂਲੋਵਾਲ ਮੈਨੇਜਰ, ਤਰਸੇਮ ਸਿੰਘ ਰਾਇਕੋਟ ਮੈਨੇਜਰ, ਹਰਭਗਵਾਨ ਸਿੰਘ ਭਿੱਖੀ ਮੈਨੇਜਰ, ਮਨਜੀਤ ਸਿੰਘ ਬਹਾਦਰਗੜ੍ਹ ਮੈਨੇਜਰ, ਆਤਮ ਪ੍ਰਕਾਸ਼ ਸਿੰਘ ਮੈਨੇਜਰ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਭਾਈ ਰਵਿੰਦਰ ਸਿੰਘ ਖਾਲਸਾ ਪ੍ਰਿੰਸੀਪਲ ਗੁਰਮਤਿ ਇੰਸਟੀਚਿਊਟ ਸਮੇਤ ਵੱਡੀ ਗਿਣਤੀ ਪ੍ਰਚਾਰਕ ਮੌਜੁੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਆਗੂ ਗੁਰਪ੍ਰੀਤ ਸਿੰਘ ਆਦਰਸ਼ ਨਗਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਪਾਕਿਸਤਾਨ ’ਚ ਸਵਾ ਸੌ ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੁਣਾ ਮੰਦਭਾਗਾ-ਜਥੇਦਾਰ ਬਾਬਾ ਟੇਕ ਸਿੰਘ
Ad Position 24
No active advertisement