ਸੰਗਤ ਮੰਡੀ, 1 ਜੁਲਾਈ (ਅੰਮ੍ਰਿਤਪਾਲ ਸ਼ਰਮਾ)- ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਪਹਿਲੀ ਕਿਸ਼ਤ ਔਰਤਾਂ ਦੇ ਖਾਤਿਆਂ ਵਿਚ ਪਾਏ ਜਾਣ ’ਤੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਖ਼ਾਲਸਾ ਸੰਗਤ ਕਲਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਕੀਤਾ ਵਾਅਦਾ ਅੱਜ ਪੂਰਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਪਹਿਲੀ ਕਿਸ਼ਤ ਜਾਰੀ ਹੋ ਚੁੱਕੀ ਹੈ, ਜਿਸ ਵਿਚ ਜਨਰਲ ਵਰਗ ਦੀਆਂ ਯੋਗ ਔਰਤਾਂ ਦੇ ਖਾਤਿਆਂ ਵਿਚ ਤਿੰਨ ਮਹੀਨਿਆਂ ਦੇ 3,000 ਰੁਪਏ ਅਤੇ ਹੋਰ ਸ਼੍ਰੇਣੀਆਂ ਦੀਆਂ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿਚ 4,500 ਰੁਪਏ ਜਮਾਂ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਸੂਬੇ ਦੀਆਂ ਮਾਵਾਂ ਅਤੇ ਧੀਆਂ ਲਈ ਇੱਕ ਵੱਡਾ ਤੋਹਫ਼ਾ ਸਾਬਿਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਮਿਲੇਗੀ ਅਤੇ ਔਰਤਾਂ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਇਸ ਯੋਜਨਾ ਤਹਿਤ ਪਹਿਲ ਲਈ ਦਿਲੋਂ ਧੰਨਵਾਦ ਕੀਤਾ।