ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬੀ.ਡੀ.ਪੀ.ਓ. ਬਲਾਕ ਰਾਮਪੁਰਾ ਵਿਖੇ ਨਰੇਗਾ ਮੁਲਾਜ਼ਮਾਂ ਵਲੋਂ ਹੜਤਾਲ

Ad Position 21
No active advertisement
ਅਜੀਤ ਡੈਸਕ 03-07-2026

7 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ
ਰਾਮਪੁਰਾ ਫੂਲ, 2 ਜੁਲਾਈ (ਹੇਮੰਤ ਕੁਮਾਰ ਸ਼ਰਮਾ)- ਭਾਰਤ ਸਰਕਾਰ ਨੇ ਨਰੇਗਾ ਬੰਦ ਕਰਕੇ 1 ਜੁਲਾਈ ਤੋਂ ਵਿਕਸਤ ਭਾਰਤ ਜੀ ਰਾਮ ਜੀ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ। ਨਰੇਗਾ ਸਕੀਮ ਵਿਚ ਅਣਸਿੱਖਿਅਤ ਕਾਮਿਆਂ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ 5 ਕਿੱਲੋਮੀਟਰ ਦੇ ਦਾਇਰੇ ਅੰਦਰ ਹੀ ਸਾਲ ਵਿਚ 100 ਦਿਨ ਦੇ ਰੁਜ਼ਗਾਰ ਦੀ ਗਰੰਟੀ ਦਿੰਦੀ ਸੀ ਜਿਸ ਵਿਚ 90 ਪ੍ਰਤੀਸ਼ਤ ਕੇਂਦਰ ਸਰਕਾਰ ਹਿੱਸਾ ਪਾਉਂਦੀ ਸੀ ਅਤੇ 10 ਪ੍ਰਤੀਸ਼ਤ ਸੂਬਾ ਸਰਕਾਰਾਂ ਦਾ ਹਿੱਸਾ ਪੈਂਦਾ ਸੀ। ਸਥਾਨਕ ਦਫਤਰ ਦੇ ਸੰਬੰਧਿਤ ਕਰਮਚਾਰੀਆਂ ਨੇ ਦੱਸਿਆ ਕਿ ਨਰੇਗਾ ਮੁਲਾਜ਼ਮ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਲਈ 18 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਰੱਜ ਕੇ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੀਬੀ ਜੀ ਰਾਮ ਜੀ ਕਾਨੂੰਨ ਬਣਾਉਣ ਸਮੇਂ ਵੀ ਮੁਲਾਜ਼ਮਾਂ ਦੇ ਹਿੱਤਾਂ ਦਾ ਕੋਈ ਖਿਆਲ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਨਰੇਗਾ ਮੁਲਾਜ਼ਮਾਂ ਵਲੋਂ ਪਿੰਡਾਂ ਵਿਚ ਨਰੇਗਾ ਤਹਿਤ ਕਰਵਾਏ ਵਿਕਾਸ ਕਾਰਜ ਮੂੰਹੋਂ ਬੋਲਦੇ ਹਨ। ਉਧਾਰ ਮੈਟੀਰੀਅਲ ਚੁੱਕ ਕੇ ਪਿੰਡਾਂ ਦਾ ਵਿਕਾਸ ਕਰਵਾਉਣ ਵਾਲੇ ਨਰੇਗਾ ਮੁਲਾਜ਼ਮ ਅੱਜ ਧੋਬੀ ਦੇ ਕੁੱਤੇ ਵਾਂਗ ਨਾ ਘਰ ਦੇ ਰਹੇ ਹਾਂ ਨਾ ਨੌਕਰੀ ਦੇ। ਅਫ਼ਸਰਸ਼ਾਹੀ ਆਪਣੇ ਹਿੱਤਾਂ ਲਈ ਮੁਲਾਜ਼ਮਾਂ ਤੋਂ ਕੰਮ ਕਰਵਾ ਰਹੀ ਹੈ ਪਰ ਪਿਛਲੇ ਛੇ ਤੋਂ ਅੱਠ ਮਹੀਨਿਆਂ ਦੀ ਬਕਾਇਆ ਖੜ੍ਹੀ ਤਨਖ਼ਾਹ ਦੇਣ ਲਈ ਕੋਈ ਬਾਂਹ ਨਹੀਂ ਫੜ੍ਹ ਰਿਹਾ। ਪਿਛਲੇ ਇਕ ਮਹੀਨੇ ਤੋਂ ਮੁਲਾਜ਼ਮ ਹੜਤਾਲ ‘ਤੇ ਬੈਠੇ ਹਨ। ਸਥਾਨਕ ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਵਿਚ ਜੇਕਰ ਨਰੇਗਾ ਮੁਲਾਜ਼ਮਾਂ ਦੇ ਰੁਜ਼ਗਾਰ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।ਉਨ੍ਹਾਂ ਪੰਜਾਬ ਦੇ ਸਮੁੱਚੇ ਨਰੇਗਾ ਮੁਲਾਜ਼ਮਾਂ ਨਾਲ ਹੀ ਪਿੰਡਾਂ ਦੀਆਂ ਮਜ਼ਦੂਰ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਜਨਤਕ ਜਥੇਬੰਦੀਆਂ, ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਰੇਗਾ ਬੰਦ ਹੋਣ ਨਾਲ ਜਿੱਥੇ ਪਿੰਡਾਂ ਦਾ ਵਿਕਾਸ ਪ੍ਰਭਾਵਿਤ ਹੋਵੇਗਾ ਓਥੇ ਕੇਂਦਰ ਵਲੋਂ ਨਰੇਗਾ ਜ਼ਰੀਏ ਆਉਣ ਵਾਲੇ ਹਜ਼ਾਰਾਂ ਕਰੋੜ ਰੁਪਏ ਫ਼ੰਡ ਬੰਦ ਹੋਣਗੇ। ਪਿੰਡਾਂ ਦੀਆਂ ਸੱਥਾਂ, ਪੰਚਾਇਤ ਘਰਾਂ, ਸਕੂਲਾਂ, ਕਾਲਜਾਂ, ਡਿਸਪੈਂਸਰੀਆਂ, ਸ਼ਮਸ਼ਾਨਘਾਟਾਂ, ਲਾਇਬ੍ਰੇਰੀਆਂ, ਸਟੇਡੀਅਮਾਂ, ਵਾਟਰ ਵਰਕਸਾਂ ਦੀ ਸਫ਼ਾਈ ਦਾ ਬੁਰਾ ਹਾਲ ਹੋਵੇਗਾ। ਪੰਜਾਬ ਦੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ 18 ਲੱਖ ਪਰਿਵਾਰਾਂ ਦਾ ਜੂਨ-ਗੁਜ਼ਾਰਾ ਬੰਦ ਹੋ ਗਿਆ ਹੈ। ਇਸ ਲਈ ਸਾਰਿਆਂ ਨੂੰ ਅਪੀਲ ਹੈ ਕਿ ਇਕ ਮੰਚ ‘ਤੇ ਇਕੱਠੇ ਹੋ ਕੇ ਹੰਭਲਾ ਮਾਰੋ। 7 ਜੁਲਾਈ ਨੂੰ ਕਾਫ਼ਲੇ ਬੰਨ੍ਹ ਕੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਦੀ ਖੰਨਾ ‘ਚ ਰਿਹਾਇਸ਼ ਦਾ ਘਿਰਾਓ ਕਰਨ ਲਈ ਪੁੱਜੋ। ਇਸ ਲਈ ਪਿੰਡ-ਪਿੰਡ ਜਾ ਨਰੇਗਾ ਮੁਲਾਜ਼ਮਾਂ ਵਲੋਂ ਵੱਡੀ ਪੱਧਰ ‘ਤੇ ਲਾਮਬੰਦੀ ਚੱਲ ਰਹੀ ਹੈ। 7 ਜੁਲਾਈ ਦੀ ਖੰਨਾ ਰੈਲੀ ਵਿਚ 25000 ਤੋਂ ਵੱਧ ਦਾ ਇਕੱਠ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਸੰਗਤ ਮੰਡੀ ਦੇ ਮੁੱਖ ਬਾਜ਼ਾਰ ’ਚ ਪਾਣੀ ਭਰਿਆ ਅਗਲੀ ਖ਼ਬਰ ਲਗਾਤਾਰ ਪੰਜ ਸਾਲ ਜਮਾਤ ’ਚੋਂ ਅਵੱਲ ਆਉਣ ’ਤੇ ਵਿਦਿਆਰਥਣ ਮਹਿਕਪ੍ਰੀਤ ਕੌਰ ਸਨਮਾਨਿਤ
Ad Position 24
No active advertisement