ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

-ਵਿਸ਼ੇਸ਼ ਗਹਿਰੀ ਸੁਧਾਈ 2026- ਬਠਿੰਡਾ ਜ਼ਿਲ੍ਹੇ ਦੇ ਕੁੱਲ 10.53 ਲੱਖ ਵੋਟਰਾਂ ਵਿਚੋਂ 96.34 ਫ਼ੀਸਦੀ ਵੋਟਰਾਂ ਨੂੰ ਘਰ ਘਰ ਵੰਡੇ ਜਾ ਚੁੱਕੇ ਹਨ ਫਾਰਮ

Ad Position 21
No active advertisement
ਅਜੀਤ ਡੈਸਕ 03-07-2026

ਬਠਿੰਡਾ, 2 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦੇ ਕੰਮ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਤੋਂ ਜਾਇਜ਼ਾ ਲਿਆ। ਉਨ੍ਹਾਂ ਸਮੂਹ ਐਸ. ਡੀ. ਐਮਜ਼ ਨੂੰ ਆਦੇਸ਼ ਜਾਰੀ ਕੀਤੇ ਕਿ ਐਸ.ਆਈ.ਆਰ ਦੇ ਕੰਮ ਨੂੰ ਪਹਿਲ ਆਧਾਰ ’ਤੇ ਤਰੁੱਟੀ ਰਹਿਤ ਕਰਨਾ ਯਕੀਨੀ ਬਣਾਇਆ ਜਾਵੇ। ਐਸ.ਆਈ.ਆਰ.ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਕੁੱਲ 10.53 ਲੱਖ ਵੋਟਰ ਹਨ, ਜਿਨ੍ਹਾਂ ਵਿਚੋਂ ਕਰੀਬ 10.15 ਲੱਖ ਵੋਟਰਾਂ ਨੂੰ ਘਰ-ਘਰ ਜਾ ਕੇ ਫਾਰਮ ਵੰਡੇ ਜਾ ਚੁੱਕੇ ਹਨ ਜਿਹੜਾ ਕਿ 96.34 ਫ਼ੀਸਦੀ ਬਣਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਵੋਟਰ ਵੋਟਰ ਸੂਚੀ ਵਿਚੋਂ ਰਹਿਣਾ ਨਹੀਂ ਚਾਹੀਦਾ ਅਤੇ ਅਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਨਹੀਂ ਹੋਣਾ ਚਾਹੀਦਾ। ਇਸ ਕਾਰਜ ਨੂੰ ਪੂਰਨ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਬੀ.ਐਲ.ਓਜ਼. ਲਗਾਤਾਰ ਘਰਾਂ ਵਿਚ ਜਾ ਰਹੇ ਹਨ। ਉਨ੍ਹਾਂ ਐੱਸ.ਡੀ.ਐਮਜ. ਨੂੰ ਆਦੇਸ਼ ਦਿੱਤੇ ਕਿ ਸਾਰੀ ਪ੍ਰਕਿਰਿਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ। ਇਸ ਮੁਹਿੰਮ ਤਹਿਤ ਨਵੇਂ ਯੋਗ ਵੋਟਰਾਂ ਦੇ ਨਾਮ ਸ਼ਾਮਲ ਕੀਤੇ ਜਾ ਰਹੇ ਹਨ, ਮ੍ਰਿਤਕ ਜਾਂ ਸ਼ਿਫਟ ਹੋ ਚੁੱਕੇ ਵੋਟਰਾਂ ਦੇ ਨਾਮ ਕੱਟੇ ਜਾ ਰਹੇ ਹਨ ਅਤੇ ਦਰੱੁਸਤੀਆਂ ਕੀਤੀਆਂ ਜਾ ਰਹੀਆਂ ਹਨ। ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ 10 ਅਰਬ 2 ਲੱਖ 72 ਹਜ਼ਾਰ 405 ਦਾ ਪਹਾੜਾ 100 ਲਾਈਨਾਂ ਤੱਕ ਸੁਣਾ ਕੇ ਰਾਮਪੁਰਾ ਫੂਲ ਦੇ ਇਸ਼ਾਨ ਤਾਇਲ ਨੇ ਬਣਾਇਆ ਨਵਾਂ ਵਰਲ... ਅਗਲੀ ਖ਼ਬਰ ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਸੰਗਤ ਮੰਡੀ ਦੇ ਮੁੱਖ ਬਾਜ਼ਾਰ ’ਚ ਪਾਣੀ ਭਰਿਆ
Ad Position 24
No active advertisement